09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2025

ਦਿੱਲੀ ਸਿੱਖ ਗੁ: ਕਮੇਟੀ ਦੇ ਪ੍ਰਧਾਨ ਕਾਲਕਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 2 ਅਗਸਤ (ਜਸਵੰਤ ਸਿੰਘ ਜੱਸ)- ਦਿੱਲੀ ਸਿੱਖ ਗੁ: ਪ੍ਰਬਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨੂੰ ਪੱਤਰ...

Ad Position 21
No active advertisement
ਅਜੀਤ ਡੈਸਕ 02-08-2025

ਅੰਮ੍ਰਿਤਸਰ, 2 ਅਗਸਤ (ਜਸਵੰਤ ਸਿੰਘ ਜੱਸ)- ਦਿੱਲੀ ਸਿੱਖ ਗੁ: ਪ੍ਰਬਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨੂੰ ਪੱਤਰ ਲਿਖ ਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਗੁਰੂ ਸਾਹਿਬ ਦੇ ਤਿੰਨ ਸਿੱਖਾਂ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਦਿੱਲੀ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵੱਡੇ ਭਰਾ ਦੀ ਤਰ੍ਹਾਂ ਮਿਲ ਕੇ ਇਕਜੁੱਟ ਹੋ ਕੇ ਮਨਾਉਣ ਦਾ ਉਪਰਾਲਾ ਕਰਨ ਦੀ ਅਪੀਲ ਕੀਤੀ ਹੈ। ਲਿਖੇ ਪੱਤਰ ਵਿਚ ਸ. ਕਾਲਕਾ ਨੇ ਕਿਹਾ ਕਿ ਗੁ. ਸ੍ਰੀ ਸੀਸਗੰਜ ਸਾਹਿਬ ਦਿੱਲੀ ਵਿਖੇ 350 ਸਾਲਾ ਸ਼ਤਾਬਦੀ ਸੰਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਛੋਟੇ ਭਰਾ ਦਾ ਫਰਜ਼ ਨਿਭਾਉਂਦੇ ਹੋਏ ਸ਼ਤਾਬਦੀ ਸਮਾਗਮ ਮਨਾਉਣ ਹਿਤ ਸ਼੍ਰੋਮਣੀ ਕਮੇਟੀ ਦਾ ਪੂਰਾ ਸਨਮਾਨ ਅਤੇ ਸਹਿਯੋਗ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵਲੋਂ ਮਹਾਨ ਸ਼ਤਾਬਦੀਆਂ, ਦਿੱਲੀ ਸਿੱਖ ਗੁ: ਕਮੇਟੀ ਤੇ ਹੋਰ ਸਿੱਖ ਸੰਸਥਾਵਾਂ ਦੇ ਸਹਿਯੋਗ ਨਾਲ ਮਨਾਈਆਂ ਜਾਂਦੀਆਂ ਰਹੀਆਂ ਹਨ, ਪਰ ਕੁਝ ਪੰਥਕ ਇਕਜੁੱਟਤਾ ਦੇ ਦੋਖੀਆਂ ਵਲੋਂ ਇਸ ਮਹਾਨ 350 ਸਾਲਾ ਸ਼ਹਾਦਤ ਨੂੰ ਵੱਖਰੇਵੇਂ ਨਾਲ ਮਨਾਉਣ ਦੀਆਂ ਕੋਸ਼ਿਸਾਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਹੁਣ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਇਕਜੁੱਟ ਹੋ ਕੇ ਮਨਾਉਣਾ ਸਾਡਾ ਆਪਸੀ ਪਿਆਰ ਅਤੇ ਪੰਥਕ ਇਕਜੁੱਟਤਾ ਨੂੰ ਦਰਸਾਏਗਾ।

Ad Position 22
No active advertisement
ਪਿਛਲੀ ਖ਼ਬਰ ਮੈਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ, ਤਾਂ ਅਰੁਣ ਜੇਤਲੀ ਵਲੋਂ ਕੀਤੀ ਗਈ ਧਮਕਾਉਣ ਦੀ ਕੋਸ਼ਿਸ਼- ਰਾਹੁਲ ਗਾਂਧੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਕਿਸਾਨ ਸਨਮਾਨ ਨਿਧੀ ਦੀ 20ਵੀਂ ਕਿਸ਼ਤ ਜਾਰੀ
Ad Position 24