08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2025

ਮੰਡ ਖੇਤਰ ਦੇ ਪਿੰਡਾਂ 'ਚ ਦਰਿਆ ਬਿਆਸ ਦੇ ਪਾਣੀ ਦਾ ਪੱਧਰ ਲਗਾਤਾਰ ਵਧਿਆ, ਲੋਕਾਂ 'ਚ ਚਿੰਤਾ

ਸੁਲਤਾਨਪੁਰ ਲੋਧੀ (ਕਪੂਰਥਲਾ), 2 ਅਗਸਤ (ਥਿੰਦ)-ਬਲਾਕ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਵਿਚ ਪੈਂਦੇ...

Ad Position 21
No active advertisement
ਅਜੀਤ ਡੈਸਕ 02-08-2025

ਸੁਲਤਾਨਪੁਰ ਲੋਧੀ (ਕਪੂਰਥਲਾ), 2 ਅਗਸਤ (ਥਿੰਦ)-ਬਲਾਕ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਵਿਚ ਪੈਂਦੇ ਪਿੰਡਾਂ ਵਿਚ ਵਗਦੇ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਸਵੇਰ ਤੋਂ ਹੀ ਲਗਾਤਾਰ ਵੱਧਣਾ ਜਾਰੀ ਹੈ। ਪਿੰਡ ਆਹਲੀ ਕਲਾਂ, ਮੰਡ ਆਹਲੀ ਖੁਰਦ, ਸਾਂਗਰਾ, ਮੰਡ ਬਾਊਪੁਰ, ਖਿਜਰਪੁਰ ਆਦਿ ਵਿਚ ਦਰਿਆ ਬਿਆਸ ਦਾ ਪਾਣੀ ਬਾਹਰ ਖੇਤਾਂ ਵਿਚ ਆਉਣ ਕਾਰਨ ਸੈਂਕੜੇ ਏਕੜ ਝੋਨੇ ਦੀ ਫਸਲ ਡੁੱਬ ਚੁੱਕੀ ਹੈ। ਕਿਸਾਨ ਆਗੂਆਂ ਰਸ਼ਪਾਲ ਸਿੰਘ ਸੰਧੂ, ਗਰਜੰਟ ਸਿੰਘ ਸੰਧੂ, ਪਰਮਜੀਤ ਸਿੰਘ ਖਾਲਸਾ, ਕੁਲਦੀਪ ਸਿੰਘ ਸਾਂਗਰਾ ਆਦਿ ਨੇ ਮੰਗ ਕੀਤੀ ਕਿ ਹਰੀਕੇ ਹੈੱਡ ਤੋਂ ਤੁਰੰਤ ਪਾਣੀ ਰਿਲੀਜ਼ ਕਰਵਾਇਆ ਜਾਵੇ ਤਾਂ ਜੋ ਮੰਡ ਖੇਤਰ ਵਿਚ ਸਥਿਤੀ ਨੂੰ ਕਾਬੂ ਹੇਠ ਰੱਖਿਆ ਜਾ ਸਕੇ। ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੂਰੀ ਸਥਿਤੀ ਉਤੇ ਮੁਸਤੈਦੀ ਨਾਲ ਨਜ਼ਰ ਰੱਖੀ ਜਾ ਰਹੀ ਹੈ। 

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਤੋਂ ਬਿਨਾਂ ਪੰਜਾਬ ਦਾ ਨਹੀਂ ਹੋ ਸਕਦਾ ਵਿਕਾਸ - ਗਿੱਲ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਮਲੂਕਾ ਬਣੇ ਭਾਜਪਾ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ
Ad Position 24