07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2025

ਦੁਬਈ ਗਏ ਸੁਲਤਾਨਪੁਰ ਲੋਧੀ ਦੇ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ

ਸੁਲਤਾਨਪੁਰ ਲੋਧੀ (ਕਪੂਰਥਲਾ), 3 ਅਗਸਤ (ਥਿੰਦ) - ਸੁਲਤਾਨਪੁਰ ਲੋਧੀ ਦੇ ਨੌਜਵਾਨ ਨਵਜੋਤ ਸਿੰਘ ਦੀ ਦੁਬਈ ਵਿਚ ਇਕ ਸੜ ਕੇ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਨਵਜੋਤ ਚੰਗੇ ਭਵਿੱਖ...

Ad Position 21
No active advertisement
ਅਜੀਤ ਡੈਸਕ 03-08-2025

ਸੁਲਤਾਨਪੁਰ ਲੋਧੀ (ਕਪੂਰਥਲਾ), 3 ਅਗਸਤ (ਥਿੰਦ) - ਸੁਲਤਾਨਪੁਰ ਲੋਧੀ ਦੇ ਨੌਜਵਾਨ ਨਵਜੋਤ ਸਿੰਘ ਦੀ ਦੁਬਈ ਵਿਚ ਇਕ ਸੜ ਕੇ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਨਵਜੋਤ ਚੰਗੇ ਭਵਿੱਖ ਦੀ ਭਾਲ ਵਿਚ ਰੁਜ਼ਗਾਰ ਲਈ ਨਵੰਬਰ 2024 ਦੁਬਈ ਗਿਆ ਸੀ ਜਿੱਥੇ ਉਹ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ। ਬੀਤੇ ਦਿਨ ਅਚਾਨਕ ਉਸ ਦੀ ਤੇਲ ਦਾ ਟੈਂਕਰ ਪਲਟ ਜਾਣ ਮਗਰੋਂ ਸੜਕ ਹਾਦਸੇ ਵਿਚ ਮੌਤ ਹੋ ਗਈ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਇਲਾਕੇ 'ਚ ਮਾਤਮ ਛਾ ਗਿਆ।
ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਅਜੇ ਕੁਆਰਾ ਸੀ ਅਤੇ ਦੋ ਭੈਣਾ ਦਾ ਇੱਕਲੌਤਾ ਭਰਾ ਸੀ। ਜਿਸ ਉਮਰੇ ਨੌਜਵਾਨ ਦੇ ਘਰ ਵਿਚ ਸ਼ਹਿਨਾਈਆਂ ਵੱਜਣੀਆਂ ਚਾਹੀਦੀਆਂ ਸਨ, ਪਰ ਇਸ ਮੰਦਭਾਗੀ ਘਟਨਾ ਤੋਂ ਬਾਅਦ ਉੱਥੇ ਸੱਥਰ ਵਿਛ ਗਏ ਹਨ। ਮ੍ਰਿਤਕ ਨੌਜਵਾਨ ਦਾ ਪਿਤਾ ਗੁਰੂਘਰ ਚ ਗ੍ਰੰਥੀ ਸਿੰਘ ਵਜੋਂ ਸੇਵਾ ਨਿਭਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਚੋਰਾਂ ਨੇ ਇਕ ਘਰ ਨੂੰ ਬਣਾਇਆ ਨਿਸ਼ਾਨਾ, ਲੱਖਾਂ ਰੁਪਏ ਦੇ ਸੋਨੇ ਸਮੇਤ ਨਕਦੀ ਕੀਤੀ ਚੋਰੀ ਅਗਲੀ ਖ਼ਬਰ ਓਡੀਸ਼ਾ : ਧਮਾਕੇ ਕਰਕੇ ਰੇਲਵੇ ਟਰੈਕ ਨੂੰ ਤੋੜਨ ਦੀ ਕੋਸ਼ਿਸ਼ - ਦੱਖਣ ਪੂਰਬੀ ਰੇਲਵੇ
Ad Position 24