07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2025

ਸਾਊਦੀ ਅਰਬ ਗਏ ਨੌਜਵਾਨ ਦੀ ਮੌਤ, ਪਰਿਵਾਰ ਦੀ ਸਰਕਾਰ ਅੱਗੇ ਮਿ੍ਤਕ ਦੇਹ ਭਾਰਤ ਲਿਆਉਣ ਦੀ ਗੁਹਾਰ

ਕੋਟਲੀ ਸੂਰਤ ਮੱਲੀ (ਗੁਰਦਾਸਪੁਰ), 3 ਅਗਸਤ - (ਕੁਲਦੀਪ ਸਿੰਘ ਨਾਗਰਾ) - ਰੋਜ਼ੀ ਰੋਟੀ ਕਮਾਉਣ ਗਏ ਕਸਬਾ ਕੋਟਲੀ ਸੂਰਤ ਮੱਲ੍ਹੀ ਦੇ ਨੌਜਵਾਨ ਦੀ ਸਾਉਦੀ ਅਰਬ 'ਚ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ਜਾਣਕਾਰੀ...

Ad Position 21
No active advertisement
ਅਜੀਤ ਡੈਸਕ 03-08-2025

ਕੋਟਲੀ ਸੂਰਤ ਮੱਲੀ (ਗੁਰਦਾਸਪੁਰ), 3 ਅਗਸਤ - (ਕੁਲਦੀਪ ਸਿੰਘ ਨਾਗਰਾ) - ਰੋਜ਼ੀ ਰੋਟੀ ਕਮਾਉਣ ਗਏ ਕਸਬਾ ਕੋਟਲੀ ਸੂਰਤ ਮੱਲ੍ਹੀ ਦੇ ਨੌਜਵਾਨ ਦੀ ਸਾਉਦੀ ਅਰਬ 'ਚ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਗਗਨਦੀਪ ਸਿੰਘ (28) ਲਗਭਗ 14 ਮਹੀਨੇ ਪਹਿਲਾਂ ਹੀ ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਦੀ ਗਰੀਬੀ ਦੂਰ ਕਰਨ ਲਈ ਸਊਦੀ ਅਰਬ ਚ ਗਿਆ ਸੀ, ਜਿੱਥੇ ਬੀਤੇ ਦਿਨ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਉਹ ਗਰੀਬ ਪਰਿਵਾਰ ਨਾਲ ਸੰਬੰਧਿਤ ਹਨ। ਨੌਜਵਾਨ ਪੁੱਤ ਦੀ ਮੌਤ ਕਰਕੇ ਉਨ੍ਹਾਂ ਉੱਪਰ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ।ਪਰਿਵਾਰਿਕ ਮੈਂਬਰਾਂ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਗੁਹਾਰ ਲਗਾਈ ਕਿ ਨੌਜਵਾਨ ਗਗਨਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਸਮਾਜਿਕ ਰੀਤੀ ਰਿਵਾਜਾਂ ਅਨੁਸਾਰ ਗਗਨਦੀਪ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਯੂਪੀ: ਵਾਹਨ ਦੇ ਨਹਿਰ ਵਿਚ ਡਿੱਗਣ ਕਾਰਨ 11 ਮੌਤਾਂ ਅਗਲੀ ਖ਼ਬਰ ਰਣਜੀਤ ਸਿੰਘ ਗਿੱਲ ਦੇ ਭਾਜਪਾ ਵਿਚ ਸ਼ਾਮਿਲ ਹੋਣ ਕਰਕੇ ਹੋਈ ਵਿਜੀਲੈਂਸ ਦੀ ਕਾਰਵਾਈ - ਜਾਖੜ
Ad Position 24