07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2025

ਯੂਪੀ: ਵਾਹਨ ਦੇ ਨਹਿਰ ਵਿਚ ਡਿੱਗਣ ਕਾਰਨ 11 ਮੌਤਾਂ

ਗੋਂਡਾ (ਯੂ.ਪੀ.), 3 ਅਗਸਤ - ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲ੍ਹੇ ਵਿਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੇ ਇਕ ਵਾਹਨ ਦੇ ਨਹਿਰ ਵਿਚ ਡਿੱਗਣ ਨਾਲ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ...

Ad Position 21
No active advertisement
ਅਜੀਤ ਡੈਸਕ 03-08-2025

ਗੋਂਡਾ (ਯੂ.ਪੀ.), 3 ਅਗਸਤ - ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲ੍ਹੇ ਵਿਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੇ ਇਕ ਵਾਹਨ ਦੇ ਨਹਿਰ ਵਿਚ ਡਿੱਗਣ ਨਾਲ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਇਤੀਆ ਥੋਕ ਪੁਲਿਸ ਥਾਣਾ ਖੇਤਰ ਦੇ ਅਧੀਨ ਵਾਪਰੀ।
ਅਧਿਕਾਰੀ ਦੇ ਅਨੁਸਾਰ, "ਇਕ ਵਾਹਨ ਦੇ ਨਹਿਰ ਵਿਚ ਡਿੱਗਣ ਨਾਲ ਗਿਆਰਾਂ ਲੋਕਾਂ ਦੀ ਮੌਤ ਹੋ ਗਈ। ਵਾਹਨ ਵਿਚ 15 ਯਾਤਰੀ ਸਵਾਰ ਸਨ ਅਤੇ ਉਹ ਮੰਦਰ ਵਿਚ ਪ੍ਰਾਰਥਨਾ ਕਰਨ ਜਾ ਰਹੇ ਸਨ।ਮੁੱਖ ਮੰਤਰੀ ਦਫ਼ਤਰ ਅਨੁਸਾਰ "ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਗੋਂਡਾ ਵਿਚ ਹੋਏ ਹਾਦਸੇ ਦਾ ਨੋਟਿਸ ਲਿਆ ਅਤੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ, ਉਨ੍ਹਾਂ ਨੇ ਅਧਿਕਾਰੀਆਂ ਨੂੰ ਮੌਕੇ 'ਤੇ ਪਹੁੰਚਣ ਅਤੇ ਰਾਹਤ ਕਾਰਜਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਜ਼ਖਮੀਆਂ ਦੇ ਸਹੀ ਡਾਕਟਰੀ ਇਲਾਜ ਦੇ ਵੀ ਨਿਰਦੇਸ਼ ਦਿੱਤੇ ਹਨ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਵਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਅਗਲੀ ਖ਼ਬਰ ਸਾਊਦੀ ਅਰਬ ਗਏ ਨੌਜਵਾਨ ਦੀ ਮੌਤ, ਪਰਿਵਾਰ ਦੀ ਸਰਕਾਰ ਅੱਗੇ ਮਿ੍ਤਕ ਦੇਹ ਭਾਰਤ ਲਿਆਉਣ ਦੀ ਗੁਹਾਰ
Ad Position 24