07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2025

ਗੋਂਡਾ (ਯੂ.ਪੀ.) ਹਾਦਸਾ : ਯੋਗੀ ਆਦਿੱਤਿਆਨਾਥ ਵਲੋਂ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਲਈ 5-5 ਲੱਖ ਰੁਪਏ ਦੀ ਸਹਾਇਤਾ ਦਾ ਐਲਾਨ

ਲਖਨਊ, 3 ਅਗਸਤ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਗੋਂਡਾ ਘਟਨਾ ਵਿੱਚ ਮਾਰੇ ਗਏ ਲੋਕਾਂ ਦੇ ਰਿਸ਼ਤੇਦਾਰਾਂ ਲਈ 5-5 ਲੱਖ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ ਹੈ।ਦੱਸ ਦਈਏ ਕਿ ਅੱਜ ਸਵੇਰੇ ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲ੍ਹੇ...

Ad Position 21
No active advertisement
ਅਜੀਤ ਡੈਸਕ 03-08-2025

ਲਖਨਊ, 3 ਅਗਸਤ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਗੋਂਡਾ ਘਟਨਾ ਵਿੱਚ ਮਾਰੇ ਗਏ ਲੋਕਾਂ ਦੇ ਰਿਸ਼ਤੇਦਾਰਾਂ ਲਈ 5-5 ਲੱਖ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ ਹੈ।ਦੱਸ ਦਈਏ ਕਿ ਅੱਜ ਸਵੇਰੇ ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲ੍ਹੇ ਵਿਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੇ ਇਕ ਵਾਹਨ ਦੇ ਨਹਿਰ ਵਿਚ ਡਿੱਗਣ ਨਾਲ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ।
ਅਧਿਕਾਰੀਆਂ ਨੇ ਦੱਸਿਆ ਕਿ ਵਾਹਨ ਵਿਚ 15 ਯਾਤਰੀ ਸਵਾਰ ਸਨ ਅਤੇ ਉਹ ਮੰਦਰ ਵਿਚ ਪ੍ਰਾਰਥਨਾ ਕਰਨ ਜਾ ਰਹੇ ਸਨ।ਮੁੱਖ ਮੰਤਰੀ ਦਫ਼ਤਰ ਅਨੁਸਾਰ "ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਗੋਂਡਾ ਵਿਚ ਹੋਏ ਹਾਦਸੇ ਦਾ ਨੋਟਿਸ ਲਿਆ ਅਤੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ, ਉਨ੍ਹਾਂ ਨੇ ਅਧਿਕਾਰੀਆਂ ਨੂੰ ਮੌਕੇ 'ਤੇ ਪਹੁੰਚਣ ਅਤੇ ਰਾਹਤ ਕਾਰਜਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਜ਼ਖਮੀਆਂ ਦੇ ਸਹੀ ਡਾਕਟਰੀ ਇਲਾਜ ਦੇ ਵੀ ਨਿਰਦੇਸ਼ ਦਿੱਤੇ ਹਨ।

Ad Position 22
No active advertisement
ਪਿਛਲੀ ਖ਼ਬਰ ਪੱਠੇ ਕੁਤਰਨ ਵਾਲੀ ਮਸ਼ੀਨ ਤੋਂ ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਕਿਸਾਨ ਦੀ ਮੌਤ ਅਗਲੀ ਖ਼ਬਰ ਅਕਾਲੀ ਦਲ ਆਈ.ਟੀ. ਸੈੱਲ ਦਾ ਯੂਥ ਆਗੂ ਗੁਰਜੰਟ ਸਿੰਘ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਲ
Ad Position 24