06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2025

ਪੰਜਾਬ ’ਚ ਮੌਸਮ ਪੂਰੀ ਤਰ੍ਹਾਂ ਰਹੇਗਾ ਆਮ

ਚੰਡੀਗੜ੍ਹ, 4 ਅਗਸਤ- ਪੰਜਾਬ ਵਿਚ ਅੱਜ ਮੌਸਮ ਪੂਰੀ ਤਰ੍ਹਾਂ ਆਮ ਰਹੇਗਾ ਅਤੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ, ਪਰ ਕੱਲ੍ਹ ਯਾਨੀ ਮੰਗਲਵਾਰ ਨੂੰ ਮੌਸਮ ਵਿਚ ਥੋੜ੍ਹਾ ਬਦਲਾਅ....

Ad Position 21
No active advertisement
ਅਜੀਤ ਡੈਸਕ 04-08-2025

ਚੰਡੀਗੜ੍ਹ, 4 ਅਗਸਤ- ਪੰਜਾਬ ਵਿਚ ਅੱਜ ਮੌਸਮ ਪੂਰੀ ਤਰ੍ਹਾਂ ਆਮ ਰਹੇਗਾ ਅਤੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ, ਪਰ ਕੱਲ੍ਹ ਯਾਨੀ ਮੰਗਲਵਾਰ ਨੂੰ ਮੌਸਮ ਵਿਚ ਥੋੜ੍ਹਾ ਬਦਲਾਅ ਦੇਖਿਆ ਜਾ ਸਕਦਾ ਹੈ। ਪਿਛਲੇ ਦਿਨਾਂ ਵਿਚ ਮੌਨਸੂਨ ਕਮਜ਼ੋਰ ਰਿਹਾ, ਜਿਸ ਕਾਰਨ ਤਾਪਮਾਨ ਵਿਚ ਥੋੜ੍ਹਾ ਵਾਧਾ ਦਰਜ ਕੀਤਾ ਗਿਆ ਹੈ।

ਭਾਰਤ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੀ ਰਿਪੋਰਟ ਅਨੁਸਾਰ, ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿਚ 1.4 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਹਾਲਾਂਕਿ ਤਾਪਮਾਨ ਅਜੇ ਵੀ ਆਮ ਦੇ ਨੇੜੇ ਹੈ।

ਨੰਗਲ ਦੇ ਭਾਖੜਾ ਡੈਮ ਸਟੇਸ਼ਨ ’ਤੇ ਸਭ ਤੋਂ ਵੱਧ ਤਾਪਮਾਨ 35.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਅੰਮ੍ਰਿਤਸਰ ਵਿਚ 34.5 ਡਿਗਰੀ ਸੈਲਸੀਅਸ ਅਤੇ ਪਟਿਆਲਾ ਵਿਚ 34.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੀਂਹ ਦੀ ਗੱਲ ਕਰੀਏ ਤਾਂ ਪਟਿਆਲਾ, ਪਠਾਨਕੋਟ ਅਤੇ ਮੋਹਾਲੀ ਵਿਚ ਹਲਕੀ ਬਾਰਿਸ਼ ਦਰਜ ਕੀਤੀ ਗਈ ਹੈ। ਇਸ ਦੌਰਾਨ, ਭਾਖੜਾ ਡੈਮ ਪ੍ਰਬੰਧਨ ਬੋਰਡ ਨੇ ਹੜ੍ਹ ਦੇ ਗੇਟ ਖੋਲ੍ਹਣ ਸੰਬੰਧੀ ਚਿਤਾਵਨੀ ਜਾਰੀ ਕੀਤੀ ਹੈ, ਜਿਸ ਕਾਰਨ ਆਲੇ ਦੁਆਲੇ ਦੇ ਇਲਾਕਿਆਂ ਨੂੰ ਅਲਰਟ ’ਤੇ ਰਹਿਣ ਦੀ ਸਲਾਹ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਝਾਰਖ਼ੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਦਿਹਾਂਤ ਅਗਲੀ ਖ਼ਬਰ ਯੂ.ਪੀ. ਦੇ 17 ਜ਼ਿਲ੍ਹਿਆਂ ’ਚ ਹੜ੍ਹਾਂ ਦਾ ਕਹਿਰ
Ad Position 24