05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2025

ਝਾਰਖ਼ੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਦਿਹਾਂਤ

ਰਾਂਚੀ, 4 ਅਗਸਤ- ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਅੱਜ ਦਿਹਾਂਤ ਹੋ ਗਿਆ। ਇਹ ਜਾਣਕਾਰੀ ਉਨ੍ਹਾਂ ਦੇ ਬੇਟੇ ਅਤੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸਾਂਝੀ ਕੀਤੀ...

Ad Position 21
No active advertisement
ਅਜੀਤ ਡੈਸਕ 04-08-2025

ਰਾਂਚੀ, 4 ਅਗਸਤ- ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਅੱਜ ਦਿਹਾਂਤ ਹੋ ਗਿਆ। ਇਹ ਜਾਣਕਾਰੀ ਉਨ੍ਹਾਂ ਦੇ ਬੇਟੇ ਅਤੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸਾਂਝੀ ਕੀਤੀ। ਉਨ੍ਹਾਂ ਪੋਸਟ ਸਾਂਝੀ ਕਰ ਕਿਹਾ ਕਿ ਮਾਣਯੋਗ ਗੁਰੂ ਜੀ ਸਾਨੂੰ ਸਾਰਿਆਂ ਨੂੰ ਛੱਡ ਕੇ ਚਲੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਅੱਜ ਮੈਂ ਜ਼ੀਰੋ ਹੋ ਗਿਆ ਹਾਂ।
ਸਰ ਗੰਗਾ ਰਾਮ ਹਸਪਤਾਲ ਅਨੁਸਾਰ ਸ਼ਿਬੂ ਸੋਰੇਨ ਨੂੰ ਅੱਜ ਸਵੇਰੇ 8:56 ਵਜੇ ਮ੍ਰਿਤਕ ਐਲਾਨ ਦਿੱਤਾ ਗਿਆ। ਲੰਮੀ ਬਿਮਾਰੀ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਉਹ ਗੁਰਦੇ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਡੇਢ ਮਹੀਨਾ ਪਹਿਲਾਂ ਉਨ੍ਹਾਂ ਨੂੰ ਦੌਰਾ ਪਿਆ ਸੀ। ਉਹ ਪਿਛਲੇ ਇਕ ਮਹੀਨੇ ਤੋਂ ਲਾਈਫ ਸਪੋਰਟ ਸਿਸਟਮ ’ਤੇ ਸਨ।

ਉਨ੍ਹਾਂ 81 ਸਾਲ ਦੀ ਉਮਰ ਵਿਚ ਆਖ਼ਰੀ ਸਾਹ ਲਏ। ਸ਼ਿਬੂ ਸੋਰੇਨ ਝਾਰਖੰਡ ਮੁਕਤੀ ਮੋਰਚਾ ਦੇ ਸੰਸਥਾਪਕ ਸਰਪ੍ਰਸਤ ਸਨ। ਉਹ ਯੂ.ਪੀ.ਏ. ਦੇ ਪਹਿਲੇ ਕਾਰਜਕਾਲ ਦੌਰਾਨ ਕੋਲਾ ਮੰਤਰੀ ਰਹੇ ਸਨ। ਹਾਲਾਂਕਿ, ਚਿਰੂਦੀਹ ਕਤਲ ਕੇਸ ਵਿਚ ਉਨ੍ਹਾਂ ਦਾ ਨਾਮ ਆਉਣ ਤੋਂ ਬਾਅਦ ਉਨ੍ਹਾਂ ਨੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਸੀ।

Ad Position 22
No active advertisement
ਪਿਛਲੀ ਖ਼ਬਰ ਅੱਜ ਲੋਕ ਸਭਾ ’ਚ ਪੇਸ਼ ਹੋਣਗੇ ਕਈ ਮਹੱਤਵਪੂਰਨ ਬਿੱਲ ਅਗਲੀ ਖ਼ਬਰ ਪੰਜਾਬ ’ਚ ਮੌਸਮ ਪੂਰੀ ਤਰ੍ਹਾਂ ਰਹੇਗਾ ਆਮ
Ad Position 24