05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2025

ਲੈਂਡ ਪੂਲਿੰਗ ਪਾਲਿਸੀ ਖਿਲਾਫ਼ ‘ਆਪ’ ਦੇ ਜੀਰਾ ਤੋਂ ਬਲਾਕ ਪ੍ਰਧਾਨ ਗੁਰਮਨਦੀਪ ਸਿੰਘ ਖਹਿਰਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਖੋਸਾ ਦਲ ਸਿੰਘ (ਫ਼ਿਰੋਜ਼ਪੁਰ), 4 ਅਗਸਤ (ਮਨਪ੍ਰੀਤ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਲਿਆਂਦੀ ਲੈਂਡ ਪੂਲਿੰਗ ਪਾਲਿਸੀ ਨਾਲ ਸਹਿਮਤ ਨਾ ਹੁੰਦਿਆਂ ਲਗਾਤਾਰ ‘ਆਪ’ ਅਹੁਦੇਦਾਰਾਂ ਵਲੋਂ ਅਸਤੀਫ਼ਾ...

Ad Position 21
No active advertisement
ਅਜੀਤ ਡੈਸਕ 04-08-2025

ਖੋਸਾ ਦਲ ਸਿੰਘ (ਫ਼ਿਰੋਜ਼ਪੁਰ), 4 ਅਗਸਤ (ਮਨਪ੍ਰੀਤ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਲਿਆਂਦੀ ਲੈਂਡ ਪੂਲਿੰਗ ਪਾਲਿਸੀ ਨਾਲ ਸਹਿਮਤ ਨਾ ਹੁੰਦਿਆਂ ਲਗਾਤਾਰ ‘ਆਪ’ ਅਹੁਦੇਦਾਰਾਂ ਵਲੋਂ ਅਸਤੀਫ਼ਾ ਦੇਣ ਦਾ ਸਿਲਸਿਲਾ ਜਾਰੀ ਹੈ, ਜਿਸ ਦੇ ਚੱਲਦਿਆਂ ਅੱਜ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਦੇ ਅਤਿ ਨੇੜਲੇ ਸਾਥੀ ਬਲਾਕ ਪ੍ਰਧਾਨ ਗੁਰਮਨਦੀਪ ਸਿੰਘ ਖਹਿਰਾ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨੀ ਸਾਡੇ ਲਈ ਸਿਰਫ਼ ਇਕ ਕਿੱਤਾ ਨਹੀਂ, ਬਲਕਿ ਜ਼ਿੰਦਗੀ ਜਿਊਣ ਦੀ ਜਾਚ ਹੈ । ਉਨ੍ਹਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮਸਲੇ ’ਤੇ ਮੁੜ ਵਿਚਾਰ ਕਰਕੇ ਪੰਜਾਬੀਆਂ ਵਲੋਂ ਪਾਰਟੀ ਪ੍ਰਤੀ ਕੀਤੇ ਅਥਾਹ ਵਿਸ਼ਵਾਸ ਨੂੰ ਟੁੱਟਣ ਨਾ ਦਿੱਤਾ ਜਾਵੇ।

Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਨਾਨਕ ਦੇ ਪਿੰਡ ਵੈਰੋਕੇ ’ਚ ਯੂਥ ਆਗੂ ਦੇ ਘਰ ’ਤੇ ਚੱਲੀ ਗੋਲੀ ਅਗਲੀ ਖ਼ਬਰ ਮੌਨਸੂਨ ਇਜਲਾਸ: ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੇ ਰਾਜ ਸਭਾ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
Ad Position 24