05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2025

ਭਲਕੇ ਜੱਦੀ ਪਿੰਡ ’ਚ ਹੋਵੇਗਾ ਸ਼ਿਬੂ ਸੋਰੇਨ ਦਾ ਅੰਤਿਮ ਸੰਸਕਾਰ, ਸ਼ਰਧਾਂਜਲੀ ਦੇਣ ਹਸਪਤਾਲ ਪੁੱਜੇ ਪ੍ਰਧਾਨ ਮੰਤਰੀ

ਰਾਂਚੀ, 4 ਅਗਸਤ- ਝਾਰਖ਼ੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਝਾਰਖ਼ੰਡ ਮੁਕਤੀ ਮੋਰਚਾ (ਜੇਐਮਐਮ) ਦੇ ਸੰਸਥਾਪਕ ਸ਼ਿਬੂ ਸੋਰੇਨ ਦੀ ਦੇਹ ਅੱਜ ਸ਼ਾਮ 6 ਵਜੇ ਝਾਰਖੰਡ ਲਿਆਂਦੀ ਜਾਵੇਗੀ....

Ad Position 21
No active advertisement
ਅਜੀਤ ਡੈਸਕ 04-08-2025

ਰਾਂਚੀ, 4 ਅਗਸਤ- ਝਾਰਖ਼ੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਝਾਰਖ਼ੰਡ ਮੁਕਤੀ ਮੋਰਚਾ (ਜੇਐਮਐਮ) ਦੇ ਸੰਸਥਾਪਕ ਸ਼ਿਬੂ ਸੋਰੇਨ ਦੀ ਦੇਹ ਅੱਜ ਸ਼ਾਮ 6 ਵਜੇ ਝਾਰਖੰਡ ਲਿਆਂਦੀ ਜਾਵੇਗੀ। ਸਰਕਾਰੀ ਸੂਤਰਾਂ ਅਨੁਸਾਰ, ਉਨ੍ਹਾਂ ਦੀ ਦੇਹ ਨੂੰ ਪਹਿਲਾਂ ਰਾਂਚੀ ਦੇ ਮੋਰਹਾਬਾਦੀ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਲਿਆਂਦਾ ਜਾਵੇਗਾ। ਮੰਗਲਵਾਰ ਸਵੇਰੇ, ਜੇ.ਐਮ.ਐਮ. ਪਾਰਟੀ ਦਫ਼ਤਰ ਵਿਚ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ।

ਇਸ ਤੋਂ ਬਾਅਦ, ਦੇਹ ਨੂੰ ਝਾਰਖੰਡ ਵਿਧਾਨ ਸਭਾ ਲਿਜਾਇਆ ਜਾਵੇਗਾ, ਜਿੱਥੇ ਜਨ ਪ੍ਰਤੀਨਿਧੀ ਅਤੇ ਅਧਿਕਾਰੀ ਉਨ੍ਹਾਂ ਨੂੰ ਸ਼ਰਧਾਂਜਲੀ ਦੇਣਗੇ। ਅੰਤਿਮ ਸੰਸਕਾਰ ਰਾਮਗੜ੍ਹ ਜ਼ਿਲ੍ਹੇ ਦੇ ਉਨ੍ਹਾਂ ਦੇ ਜੱਦੀ ਪਿੰਡ ਨੇਮਰਾ ਵਿਚ ਕੀਤੇ ਜਾਣਗੇ। ਉਨ੍ਹਾਂ ਦਾ ਅੰਤਿਮ ਸੰਸਕਾਰ ਦੁਪਹਿਰ ਤਿੰਨ ਵਜੇ ਦੇ ਕਰੀਬ ਕੀਤਾ ਜਾਵੇਗਾ। ਸ਼ਿਬੂ ਸੋਰੇਨ ਦੀ ਮੌਤ ਦੀ ਖ਼ਬਰ ਮਿਲਦੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ਪਹੁੰਚੇ। ਪ੍ਰਧਾਨ ਮੰਤਰੀ ਮੋਦੀ ਨੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਦੇ ਪਰਿਵਾਰਕ ਮੈਂਬਰਾਂ ਨੂੰ ਦਿਲਾਸਾ ਦਿੱਤਾ ਅਤੇ ਮਰਹੂਮ ਸੰਸਦ ਮੈਂਬਰ ਨੂੰ ਸ਼ਰਧਾਂਜਲੀ ਵੀ ਦਿੱਤੀ।

Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 6 ਨੂੰ ਹੋਵੇਗੀ ਅਗਲੀ ਖ਼ਬਰ ਪੰਜਾਬ ਦੀ ਸਾਬਕਾ ਮੰਤਰੀ ਨਵਜੋਤ ਕੌਰ ਸਿੱਧੂ ਨਾਲ 10.5 ਕਰੋੜ ਰੁਪਏ ਦੀ ਠੱਗੀ ਮਾਰਨ ਵਾਲੇ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ...
Ad Position 24