05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2025

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 6 ਨੂੰ ਹੋਵੇਗੀ

ਚੰਡੀਗੜ੍ਹ, 4 ਅਗਸਤ (ਕਪਲ ਵਧਵਾ)-ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਉਤੇ ਸੁਣਵਾਈ...

Ad Position 21
No active advertisement
ਅਜੀਤ ਡੈਸਕ 04-08-2025

ਚੰਡੀਗੜ੍ਹ, 4 ਅਗਸਤ (ਕਪਲ ਵਧਵਾ)-ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਉਤੇ ਸੁਣਵਾਈ ਹੁਣ 6 ਅਗਸਤ ਨੂੰ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਮੁਹਾਲੀ ਸਥਿਤ ਅਦਾਲਤ ਵਿਖੇ ਅੱਜ ਜ਼ਮਾਨਤ ਦੀ ਅਰਜ਼ੀ ਉਤੇ ਸੁਣਵਾਈ ਕੀਤੀ ਜਾਣੀ ਸੀ। ਕੁਝ ਕਾਰਨਾਂ ਕਰਕੇ ਇਸ ਸੁਣਵਾਈ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਜਿਨ੍ਹਾਂ ਵਿਚੋਂ ਇਕ ਕਾਰਨ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਇਕ ਵਕੀਲ ਦੇ ਕਤਲ ਕਾਰਨ ਪੰਜਾਬ ਭਰ ਦੇ ਵਕੀਲਾਂ ਵਲੋਂ ਹੜਤਾਲ ਕਰਨਾ ਅਤੇ ਦੂਜਾ ਕਾਰਨ ਸੂਤਰਾਂ ਵਲੋਂ ਇਹ ਦੱਸਿਆ ਜਾ ਰਿਹਾ ਹੈ ਕਿ ਸਰਕਾਰੀ ਧਿਰ ਦੇ ਵਕੀਲ ਦੀ ਸਿਹਤ ਠੀਕ ਨਾ ਹੋਣ ਕਾਰਨ ਉਨ੍ਹਾਂ ਅਦਾਲਤ ਨੂੰ ਅਗਲੀ ਤਰੀਕ ਦੇਣ ਦੀ ਅਪੀਲ ਕੀਤੀ, ਜਿਸ ਉਤੇ ਅਦਾਲਤ ਨੇ ਇਸ ਮਾਮਲੇ ਨੂੰ 6 ਅਗਸਤ ਤੱਕ ਮੁਲਤਵੀ ਕਰ ਦਿੱਤਾ। 

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬੇ ਅੰਦਰ 150 ਸਮਾਗਮ ਕਰਾਵੇਗੀ ਸੂਬਾ ਸਰਕਾਰ- ਤਰੁਣ... ਅਗਲੀ ਖ਼ਬਰ ਭਲਕੇ ਜੱਦੀ ਪਿੰਡ ’ਚ ਹੋਵੇਗਾ ਸ਼ਿਬੂ ਸੋਰੇਨ ਦਾ ਅੰਤਿਮ ਸੰਸਕਾਰ, ਸ਼ਰਧਾਂਜਲੀ ਦੇਣ ਹਸਪਤਾਲ ਪੁੱਜੇ ਪ੍ਰਧਾਨ ਮੰਤਰੀ
Ad Position 24