04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2025

ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਪ੍ਰਬੰਧਕੀ ਬਲਾਕ ਦਾ ਉਦਘਾਟਨ

ਅੰਮ੍ਰਿਤਸਰ, 4 ਅਗਸਤ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਤਿਆਰ...

Ad Position 21
No active advertisement
ਅਜੀਤ ਡੈਸਕ 04-08-2025

ਅੰਮ੍ਰਿਤਸਰ, 4 ਅਗਸਤ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਤਿਆਰ ਕਰਵਾਏ ਪ੍ਰਬੰਧਕੀ ਬਲਾਕ ਅਤੇ ਡਿਸਪੈਂਸਰੀ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਪ੍ਰਮੁੱਖ ਸ਼ਖਸੀਅਤਾਂ ਦੀ ਹਾਜ਼ਰੀ ਵਿਚ ਕੀਤਾ। ਇਸ ਨਵੇਂ ਦਫਤਰ ਦੀ ਤਿਆਰੀ ਦੀ ਸੇਵਾ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲਿਆਂ ਨੇ ਸੰਗਤ ਦੇ ਸਹਿਯੋਗ ਨਾਲ ਕਰਵਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੰਗਤਾਂ ਦੀ ਅਥਾਹ ਸ਼ਰਧਾ ਹੈ ਅਤੇ ਇਥੇ ਵੱਡੀ ਗਿਣਤੀ ਵਿਚ ਸੰਗਤ ਦੀ ਆਮਦ ਬਣੀ ਰਹਿੰਦੀ ਹੈ।

ਉਨ੍ਹਾਂ ਕਿਹਾ ਕਿ ਸੰਗਤਾਂ ਲੋੜ ਅਨੁਸਾਰ ਪ੍ਰਬੰਧਕਾਂ ਨਾਲ ਸੰਪਰਕ ਕਰ ਸਕਣ, ਇਸ ਲਈ ਦਫਤਰ ਦੀ ਜ਼ਰੂਰਤ ਸੀ, ਜਿਸ ਦੀ ਸੇਵਾ ਸ਼੍ਰੋਮਣੀ ਕਮੇਟੀ ਵਲੋਂ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲਿਆਂ ਨੂੰ ਸੌਂਪੀ ਗਈ ਸੀ। ਉਨ੍ਹਾਂ ਕਿਹਾ ਕਿ ਭਾਈ ਗੁਰਇਕਬਾਲ ਸਿੰਘ ਜਿਥੇ ਧਰਮ ਪ੍ਰਚਾਰ ਦੇ ਖੇਤਰ ਵਿਚ ਵੱਡੀਆਂ ਸੇਵਾਵਾਂ ਨਿਭਾਅ ਰਹੇ ਹਨ, ਉਥੇ ਗੁਰੂ-ਘਰ ਦੀਆਂ ਸੇਵਾਵਾਂ ਵਿਚ ਵੀ ਵੱਡਾ ਹਿੱਸਾ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਇਨ੍ਹਾਂ ਨੇ ਸੰਗਤ ਦੇ ਸਹਿਯੋਗ ਨਾਲ ਕਈ ਸੇਵਾਵਾਂ ਕੀਤੀਆਂ ਹਨ। ਉਨ੍ਹਾਂ ਭਾਈ ਗੁਰਇਕਬਾਲ ਸਿੰਘ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਭਾਈ ਗੁਰਇਕਬਾਲ ਸਿੰਘ ਤੇ ਹੋਰ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਭਾਈ ਗੁਰਇਕਬਾਲ ਸਿੰਘ, ਓ.ਐਸ.ਡੀ. ਸ. ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਸ. ਜਤਿੰਦਰਪਾਲ ਸਿੰਘ, ਹੈੱਡ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ, ਵਧੀਕ ਮੈਨੇਜਰ ਸ. ਯੁਵਰਾਜ ਸਿੰਘ, ਸ. ਹਰਵਿੰਦਰਪਾਲ ਸਿੰਘ ਲਿਟਲ, ਸ. ਮਨਦੀਪ ਸਿੰਘ, ਸ. ਪਰਮਜੀਤ ਸਿੰਘ, ਸ. ਸਤਨਾਮ ਸਿੰਘ, ਸ. ਤਰਵਿੰਦਰ ਸਿੰਘ ਸਮੇਤ ਹੋਰ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਗਾਇਕ ਹਰਭਜਨ ਮਾਨ ਦੀ ਕਾਰ ਹਾਦਸੇ ਦਾ ਸ਼ਿਕਾਰ ਅਗਲੀ ਖ਼ਬਰ ਕੇਂਦਰ ਸਰਕਾਰ ਬੇਅਦਬੀਆਂ ਨੂੰ ਰੋਕਣ ਲਈ ਸਖਤ ਤੋਂ ਸਖਤ ਕਾਨੂੰਨ ਬਣਾਏ - ਪ੍ਰੋ. ਬਡੂੰਗਰ
Ad Position 24