04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2025

ਦੁਬਈ ਤੋਂ ਅਜੇ ਕੁਮਾਰ ਦੀ ਮ੍ਰਿਤਕ ਦੇਹ ਅੰਮ੍ਰਿਤਸਰ ਹਵਾਈ ਅੱਡੇ 'ਤੇ ਪੁੱਜੀ

ਰਾਜਾਸਾਂਸੀ, 4 ਅਗਸਤ (ਹਰਦੀਪ ਸਿੰਘ ਖੀਵਾ)-ਜ਼ਿਲ੍ਹਾ ਮੋਗਾ ਦੀ ਤਹਿਸੀਲ ਬਾਘਾ ਪੁਰਾਣਾ ਦੇ ਪਿੰਡ ਰਾਜੇਆਣਾ ਨਾਲ...

Ad Position 21
No active advertisement
ਅਜੀਤ ਡੈਸਕ 04-08-2025

ਰਾਜਾਸਾਂਸੀ, 4 ਅਗਸਤ (ਹਰਦੀਪ ਸਿੰਘ ਖੀਵਾ)-ਜ਼ਿਲ੍ਹਾ ਮੋਗਾ ਦੀ ਤਹਿਸੀਲ ਬਾਘਾ ਪੁਰਾਣਾ ਦੇ ਪਿੰਡ ਰਾਜੇਆਣਾ ਨਾਲ ਸਬੰਧਿਤ 34 ਸਾਲਾ ਅਜੇ ਕੁਮਾਰ ਪੁੱਤਰ ਰਾਮ ਪ੍ਰਕਾਸ਼ ਦੀ ਮ੍ਰਿਤਕ ਦੇਹ ਅੱਜ ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ, ਜਿਸ ਉਪਰੰਤ ਸਰਬੱਤ ਦਾ ਭਲਾ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਭੇਜੀ ਗਈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਅਜੇ ਕੁਮਾਰ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੀ ਗੁਰਬਤ ਨੂੰ ਦੂਰ ਕਰਨ ਲਈ ਕਰੀਬ ਪਿਛਲੇ 5 ਸਾਲਾਂ ਤੋਂ ਦੁਬਈ ਵਿਖੇ ਮਿਹਨਤ ਮਜ਼ਦੂਰੀ ਕਰ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਪਰਿਵਾਰ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਬੀਤੀ 24 ਜੁਲਾਈ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਅੱਜ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਦੇਹ ਪੀੜਤ ਪਰਿਵਾਰ ਦੀ ਹਾਜ਼ਰੀ 'ਚ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਤੇ ਇੰਜੀ: ਜਗਦੇਵ ਸਿੰਘ ਛੀਨਾ ਵਲੋਂ ਪ੍ਰਾਪਤ ਕਰਕੇ ਟਰੱਸਟ ਦੀ 'ਮੁਫ਼ਤ ਐਂਬੂਲੈਂਸ ਸੇਵਾ' ਰਾਹੀਂ ਉਸ ਦੇ ਘਰ ਤੱਕ ਭੇਜੀ। ਡਾ. ਉਬਰਾਏ ਨੇ ਦੱਸਿਆ ਕਿ ਅਜੇ ਕੁਮਾਰ ਦੀ ਮ੍ਰਿਤਕ ਦੇਹ ਭਾਰਤ ਭੇਜਣ ਉਤੇ ਆਇਆ ਖਰਚ ਉਸਦੀ ਕੰਮ ਵਾਲੀ ਕੰਪਨੀ ਵਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਟਰੱਸਟ ਦੀ ਮੋਗਾ ਜ਼ਿਲ੍ਹੇ ਦੀ ਟੀਮ ਵਲੋਂ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਤੋਂ ਜਾਣੂ ਕਰਵਾਉਣ ਉਪਰੰਤ ਅਜੇ ਕੁਮਾਰ ਦੇ ਪਰਿਵਾਰ ਨੂੰ ਲੋੜ ਅਨੁਸਾਰ ਮਹੀਨਾਵਾਰ ਪੈਨਸ਼ਨ ਵੀ ਦਿੱਤੀ ਜਾਵੇਗੀ। ਇਸ ਦੌਰਾਨ ਹਵਾਈ ਅੱਡੇ ਉਤੇ ਮੌਜੂਦ ਮ੍ਰਿਤਕ ਦੇ ਪਿਤਾ ਰਾਮ ਪ੍ਰਕਾਸ਼, ਭਰਾ ਦਵਿੰਦਰ ਕੁਮਾਰ, ਸੋਮਾ ਆਦਿ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਔਖੀ ਘੜੀ ਵੇਲੇ ਵੱਡੀ ਮਦਦ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ। 

Ad Position 22
No active advertisement
ਪਿਛਲੀ ਖ਼ਬਰ ਆਰ.ਸੀ.ਐਫ. 'ਚ ਕੰਮ ਕਰਦੇ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਅਗਲੀ ਖ਼ਬਰ ਪੰਜਾਬੀ ਗਾਇਕ ਹਰਭਜਨ ਮਾਨ ਦੀ ਕਾਰ ਹਾਦਸੇ ਦਾ ਸ਼ਿਕਾਰ
Ad Position 24