03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2025

ਐਨ.ਡੀ.ਏ. ਸੰਸਦੀ ਦਲ ਦੀ ਬੈਠਕ ’ਚ ਰੱਖਿਆ ਮੰਤਰੀ ਵਲੋਂ ਕੀਤਾ ਗਿਆ ਪ੍ਰਧਾਨ ਮੰਤਰੀ ਮੋਦੀ ਦਾ ਸਨਮਾਨ

ਨਵੀਂ ਦਿੱਲੀ, 5 ਅਗਸਤ- ਅੱਜ ਦਿੱਲੀ ਦੇ ਸੰਸਦ ਭਵਨ ਕੰਪਲੈਕਸ ਵਿਚ ਐਨ.ਡੀ.ਏ. ਸੰਸਦੀ ਦਲ ਦੀ ਮੀਟਿੰਗ ਹੋਈ। ਇਸ ਵਿਚ ਐਨ.ਡੀ.ਏ. ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...

Ad Position 21
No active advertisement
ਅਜੀਤ ਡੈਸਕ 05-08-2025

ਨਵੀਂ ਦਿੱਲੀ, 5 ਅਗਸਤ- ਅੱਜ ਦਿੱਲੀ ਦੇ ਸੰਸਦ ਭਵਨ ਕੰਪਲੈਕਸ ਵਿਚ ਐਨ.ਡੀ.ਏ. ਸੰਸਦੀ ਦਲ ਦੀ ਮੀਟਿੰਗ ਹੋਈ। ਇਸ ਵਿਚ ਐਨ.ਡੀ.ਏ. ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪ੍ਰੇਸ਼ਨ ਸੰਧੂਰ ਅਤੇ ਆਪ੍ਰੇਸ਼ਨ ਮਹਾਦੇਵ ਦੀ ਸਫਲਤਾ ’ਤੇ ਵਧਾਈ ਦਿੱਤੀ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਹਾਰ ਪਹਿਨਾਏ ਤੇ ਸੰਸਦ ਮੈਂਬਰਾਂ ਨੇ ‘ਹਰ-ਹਰ ਮਹਾਦੇਵ’, ‘ਭਾਰਤ ਮਾਤਾ ਕੀ ਜੈ’ ਦੇ ਨਾਅਰੇ ਲਗਾਏ।

ਪ੍ਰਧਾਨ ਮੰਤਰੀ ਮੋਦੀ ਨੇ ਵੀ ਸੰਸਦ ਮੈਂਬਰਾਂ ਨੂੰ ਸੰਬੋਧਨ ਕੀਤਾ। ਜਾਣਕਾਰੀ ਅਨੁਸਾਰ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ ਸੰਸਦ ਵਿਚ ਆਪ੍ਰੇਸ਼ਨ ਸੰਧੂਰ ’ਤੇ ਚਰਚਾ ਦੀ ਮੰਗ ਕਰਕੇ ਗਲਤੀ ਕੀਤੀ। ਉਹ ਇਸ ਵਿਚ ਸ਼ਰਮਿੰਦਾ ਹੋਏ। ਵਿਰੋਧੀ ਧਿਰ ਆਪਣੇ ਪੈਰ ’ਤੇ ਕੁਹਾੜੀ ਮਾਰਨ ਵਿਚ ਮਾਹਰ ਹੈ। ਵਿਰੋਧੀ ਧਿਰ ਨੂੰ ਹਰ ਰੋਜ਼ ਅਜਿਹੀਆਂ ਚਰਚਾਵਾਂ ਕਰਨੀਆਂ ਚਾਹੀਦੀਆਂ ਹਨ, ਅਸੀਂ ਇਸ ਖੇਤਰ ਦੇ ਮਾਹਰ ਹਾਂ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਬਿਹਾਰ ਵਿਚ ਵੋਟਰ ਸੂਚੀ ਸੋਧ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਦੇਸ਼ ਦੇ ਲੋਕ ਸਭ ਕੁਝ ਦੇਖ ਰਹੇ ਹਨ। ਪ੍ਰਧਾਨ ਮੰਤਰੀ ਨੇ ਅਮਿਤ ਸ਼ਾਹ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਉਹ ਹੁਣ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਨਿਭਾਉਣ ਵਾਲੇ ਕੇਂਦਰੀ ਗ੍ਰਹਿ ਮੰਤਰੀ ਹਨ।

ਐਨ.ਡੀ.ਏ. ਸੰਸਦ ਮੈਂਬਰਾਂ ਦੀ ਮੀਟਿੰਗ ਵਿਚ ਆਪ੍ਰੇਸ਼ਨ ਸੰਧੂਰ ਦੀ ਸਫ਼ਲਤਾ ’ਤੇ ਸਰਬਸੰਮਤੀ ਨਾਲ ਇਕ ਮਤਾ ਵੀ ਪਾਸ ਕੀਤਾ ਗਿਆ। ਇਸ ਵਿਚ ਕਿਹਾ ਗਿਆ ਹੈ ਕਿ ਫੌਜੀ ਸ਼ਕਤੀ ਅਤੇ ਮਜ਼ਬੂਤ ਲੀਡਰਸ਼ਿਪ ਰਾਹੀਂ ਇਨਸਾਫ਼ ਹੋਇਆ। ਭਾਰਤ ਅੱਤਵਾਦ ਨੂੰ ਨਾ ਤਾਂ ਭੁੱਲਦਾ ਹੈ ਅਤੇ ਨਾ ਹੀ ਮੁਆਫ਼ ਕਰਦਾ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਸੰਸਦੀ ਪਾਰਟੀ ਦੀ ਮੀਟਿੰਗ ਵਿਚ ਨਵੇਂ ਸੰਸਦ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ। ਭਾਜਪਾ ਅਤੇ ਇਸ ਦੇ ਸਾਰੇ ਸਹਿਯੋਗੀਆਂ ਦੇ ਸਾਰੇ ਸੰਸਦ ਮੈਂਬਰਾਂ ਲਈ ਮੀਟਿੰਗ ਵਿਚ ਸ਼ਾਮਿਲ ਹੋਣਾ ਲਾਜ਼ਮੀ ਸੀ। ਸੰਸਦ ਮੈਂਬਰਾਂ ਨੂੰ ਐਨ.ਡੀ.ਏ. ਸਰਕਾਰ ਦੇ 11 ਸਾਲਾਂ ਦੇ ਕਾਰਜਕਾਲ ’ਤੇ ‘11 ਸਾਲ, 11 ਵੱਡੇ ਫੈਸਲੇ’ ਸਿਰਲੇਖ ਵਾਲੀ ਇਕ ਕਿਤਾਬ ਦਿੱਤੀ ਗਈ।

ਇਹ 21 ਜੁਲਾਈ ਨੂੰ ਸ਼ੁਰੂ ਹੋਏ ਸੰਸਦ ਦੇ ਮੌਨਸੂਨ ਇਜਲਾਸ ਦੌਰਾਨ ਐਨ.ਡੀ.ਏ. ਸੰਸਦ ਮੈਂਬਰਾਂ ਦੀ ਪਹਿਲੀ ਮੀਟਿੰਗ ਸੀ। ਇਸ ਦੇ ਨਾਲ ਹੀ, ਜੂਨ 2024 ਵਿਚ ਤੀਜੀ ਵਾਰ ਕੇਂਦਰ ਵਿਚ ਵਾਪਸ ਆਉਣ ਤੋਂ ਬਾਅਦ ਸੰਸਦ ਸੈਸ਼ਨ ਦੌਰਾਨ ਐਨ.ਡੀ.ਏ. ਸੰਸਦ ਮੈਂਬਰਾਂ ਦੀ ਇਹ ਦੂਜੀ ਮੀਟਿੰਗ ਸੀ।

Ad Position 22
No active advertisement
ਪਿਛਲੀ ਖ਼ਬਰ ਸਤਲੁਜ-ਯਮੁਨਾ ਲਿੰਕ ਨਹਿਰ: ਅੱਜ ਮੁੜ ਹੋਵੇਗੀ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਅਗਲੀ ਖ਼ਬਰ ਹੈਲਥ ਕਲੱਬ ਵਿਚ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਹੋਈ ਮੌਤ
Ad Position 24