03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2025

ਜੱਜ ਫ਼ੈਸਲਾ ਨਹੀਂ ਕਰਨਗੇ ਕਿ ਸੱਚਾ ਭਾਰਤੀ ਕੌਣ ਹੈ- ਪਿ੍ਅੰਕਾ ਗਾਂਧੀ

ਨਵੀਂ ਦਿੱਲੀ, 5 ਅਗਸਤ- ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਅੱਜ ਸੰਸਦ ਕੰਪਲੈਕਸ ਵਿਚ ਕਿਹਾ ਕਿ ਮਾਨਯੋਗ ਜੱਜਾਂ ਪ੍ਰਤੀ ਪੂਰੇ ਸਤਿਕਾਰ ਨਾਲ, ਮੈਂ ਇਹ ਕਹਿਣਾ ਚਾਹੁੰਦੀ ਹਾਂ....

Ad Position 21
No active advertisement
ਅਜੀਤ ਡੈਸਕ 05-08-2025

ਨਵੀਂ ਦਿੱਲੀ, 5 ਅਗਸਤ- ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਅੱਜ ਸੰਸਦ ਕੰਪਲੈਕਸ ਵਿਚ ਕਿਹਾ ਕਿ ਮਾਨਯੋਗ ਜੱਜਾਂ ਪ੍ਰਤੀ ਪੂਰੇ ਸਤਿਕਾਰ ਨਾਲ, ਮੈਂ ਇਹ ਕਹਿਣਾ ਚਾਹੁੰਦੀ ਹਾਂ ਕਿ ਉਹ ਇਹ ਫੈਸਲਾ ਨਹੀਂ ਕਰਨਗੇ ਕਿ ਸੱਚਾ ਭਾਰਤੀ ਕੌਣ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਦਾ ਫਰਜ਼ ਹੈ ਕਿ ਉਹ ਸਰਕਾਰ ਤੋਂ ਸਵਾਲ ਪੁੱਛਣ। ਮੇਰਾ ਭਰਾ ਕਦੇ ਵੀ ਫੌਜ ਵਿਰੁੱਧ ਨਹੀਂ ਬੋਲੇਗਾ, ਉਨ੍ਹਾਂ ਨੂੰ ਉਨ੍ਹਾਂ ਪ੍ਰਤੀ ਸਤਿਕਾਰ ਹੈ। ਭਰਾ ਦੇ ਸ਼ਬਦਾਂ ਦੀ ਗਲਤ ਵਿਆਖਿਆ ਕੀਤੀ ਗਈ।

ਇਸ ਦੌਰਾਨ, ਸੰਸਦ ਭਵਨ ਵਿਚ ਐਨਡੀਏ ਸੰਸਦੀ ਪਾਰਟੀ ਦੀ ਮੀਟਿੰਗ ਵਿਚ, ਪ੍ਰਧਾਨ ਮੰਤਰੀ ਮੋਦੀ ਨੇ ਇਸ ਮੁੱਦੇ ’ਤੇ ਕਿਹਾ ਕਿ ਸੁਪਰੀਮ ਕੋਰਟ ਵਲੋਂ ਇਸ ਤੋਂ ਵੱਡੀ ਝਿੜਕ ਨਹੀਂ ਹੋ ਸਕਦੀ।

ਦਰਅਸਲ, ਪ੍ਰਿਅੰਕਾ ਦਾ ਇਹ ਜਵਾਬ ਸੁਪਰੀਮ ਕੋਰਟ ਵਲੋਂ ਰਾਹੁਲ ਦੇ ‘ਸੱਚੇ ਭਾਰਤੀ’ ਹੋਣ ’ਤੇ ਚੁੱਕੇ ਗਏ ਸਵਾਲ ’ਤੇ ਆਇਆ ਹੈ। 4 ਅਗਸਤ ਨੂੰ, ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਫੌਜ ’ਤੇ ਟਿੱਪਣੀ ਦੇ ਮਾਮਲੇ ’ਤੇ ਸੁਣਵਾਈ ਦੌਰਾਨ, ਸੁਪਰੀਮ ਕੋਰਟ ਨੇ ਨਾਰਾਜ਼ਗੀ ਪ੍ਰਗਟ ਕੀਤੀ ਸੀ। ਅਦਾਲਤ ਨੇ ਕਿਹਾ ਸੀ ਕਿ ਇਕ ਸੱਚਾ ਭਾਰਤੀ ਇਹ ਨਹੀਂ ਕਹੇਗਾ। ਤੁਹਾਨੂੰ ਕਿਵੇਂ ਪਤਾ ਲੱਗਾ ਕਿ ਚੀਨ ਨੇ ਭਾਰਤ ਦੀ 2000 ਵਰਗ ਕਿਲੋਮੀਟਰ ਜ਼ਮੀਨ ’ਤੇ ਕਬਜ਼ਾ ਕਰ ਲਿਆ ਹੈ।

ਰਾਹੁਲ ਨੇ 16 ਦਸੰਬਰ 2022 ਨੂੰ ਭਾਰਤ ਜੋੜੋ ਯਾਤਰਾ ਦੌਰਾਨ ਇਕ ਵਿਵਾਦਪੂਰਨ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਲੋਕ ਭਾਰਤ ਜੋੜੋ ਯਾਤਰਾ ਬਾਰੇ ਪੁੱਛਣਗੇ, ਪਰ ਚੀਨ ਨੇ 2000 ਵਰਗ ਕਿਲੋਮੀਟਰ ਭਾਰਤੀ ਜ਼ਮੀਨ ’ਤੇ ਕਬਜ਼ਾ ਕਰ ਲਿਆ ਹੈ, 20 ਭਾਰਤੀ ਸੈਨਿਕ ਮਾਰੇ ਗਏ ਹਨ ਅਤੇ ਅਰੁਣਾਚਲ ਵਿਚ ਸਾਡੇ ਸੈਨਿਕਾਂ ਨੂੰ ਕੁੱਟਿਆ ਜਾ ਰਿਹਾ ਹੈ, ਉਹ ਇਸ ਬਾਰੇ ਗੱਲ ਨਹੀਂ ਕਰ ਰਹੇ ਹਨ।

 

Ad Position 22
No active advertisement
ਪਿਛਲੀ ਖ਼ਬਰ ਜਲਦ ਸ਼ੁਰੂ ਹੋਵੇਗਾ ਹਲਵਾਰਾ ਹਵਾਈ ਅੱਡਾ- ਮੰਤਰੀ ਸੰਜੀਵ ਅਰੋੜਾ ਅਗਲੀ ਖ਼ਬਰ ਸਤਲੁਜ-ਯਮੁਨਾ ਲਿੰਕ ਨਹਿਰ: ਅੱਜ ਮੁੜ ਹੋਵੇਗੀ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ
Ad Position 24