03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2025

ਡੇਰਾ ਸਿਰਸਾ ਮੁਖੀ ਨੂੰ ਪੈਰੋਲ ਦੀ ਜਥੇਦਾਰ ਬਾਬਾ ਟੇਕ ਸਿੰਘ ਵਲੋਂ ਨਿਖੇਧੀ

ਤਲਵੰਡੀ ਸਾਬੋ, (ਬਠਿੰਡਾ), 5 ਅਗਸਤ (ਰਣਜੀਤ ਸਿੰਘ ਰਾਜੂ)- ਸੰਗੀਨ ਕੇਸਾਂ ’ਚ ਦੋਸ਼ੀ ਸਾਬਿਤ ਹੋ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਿਰ ਪੈਰੋਲ ਦਿੱਤੇ ਜਾਣ ਦੀ...

Ad Position 21
No active advertisement
ਅਜੀਤ ਡੈਸਕ 05-08-2025

ਤਲਵੰਡੀ ਸਾਬੋ, (ਬਠਿੰਡਾ), 5 ਅਗਸਤ (ਰਣਜੀਤ ਸਿੰਘ ਰਾਜੂ)- ਸੰਗੀਨ ਕੇਸਾਂ ’ਚ ਦੋਸ਼ੀ ਸਾਬਿਤ ਹੋ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਿਰ ਪੈਰੋਲ ਦਿੱਤੇ ਜਾਣ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਨਿਖੇਧੀ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਾਬਾ ਟੇਕ ਸਿੰਘ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਨੂੰ 14ਵੀਂ ਵਾਰ ਪੈਰੋਲ ਦਿੱਤੀ ਗਈ ਹੈ ਜਦੋਂਕਿ ਸਿੱਖ ਕੌਮ ਲਈ ਕੁਰਬਾਨੀਆਂ ਕਰਨ ਕਰਕੇ ਜੇਲ੍ਹਾਂ ’ਚ ਬੰਦ ਸਿੱਖਾਂ ਨੂੰ 14 ਘੰਟਿਆਂ ਦੀ ਵੀ ਪੈਰੋਲ ਨਹੀਂ ਦਿੱਤੀ ਜਾ ਰਹੀ।

ਉਨ੍ਹਾਂ ਕਿਹਾ ਕਿ ਸਿੱਖ ਬੰਦੀਆਂ ਨੂੰ ਉਨ੍ਹਾਂ ਦੇ ਕਿਸੇ ਪਰਿਵਾਰਕ ਮੈਂਬਰ ਦੇ ਅਕਾਲ ਚਲਾਣੇ ਮੌਕੇ ਵੀ ਸਿਰਫ਼ ਕੁਝ ਘੰਟਿਆਂ ਦੀ ਪੈਰੋਲ ਦਿੱਤੀ ਜਾਂਦੀ ਹੈ ਅਤੇ ਡੇਰਾ ਮੁਖੀ ਨੂੰ ਉਸ ਦੇ ਜਨਮ ਦਿਨ ਦੇ ਜਸ਼ਨ ਮਨਾਉਣ ਲਈ ਹੀ 40 ਦਿਨ ਦੀ ਪੈਰੋਲ ਦੇ ਦਿੱਤੀ ਗਈ। ਅਜਿਹੇ ਘਟਨਾਕ੍ਰਮ ਕਰਕੇ ਹੀ ਸਿੱਖਾਂ ਨੂੰ ਇਹ ਮੰਨਣਾ ਪੈਂਦਾ ਹੈ ਕਿ ਦੇਸ਼ ਦਾ ਕਾਨੂੰਨ ਅਤੇ ਸਰਕਾਰ ਦੇ ਉਨ੍ਹਾਂ ਪ੍ਰਤੀ ਦੋਹਰੇ ਮਾਪਦੰਡ ਹਨ। ਉਨ੍ਹਾਂ ਮੰਗ ਕੀਤੀ ਕਿ ਲੰਬੇ ਸਮੇਂ ਤੋਂ ਜੇਲ੍ਹਾਂ ’ਚ ਬੰਦ ਸਿੱਖ ਕੈਦੀਆਂ ਨੂੰ ਵੀ ਪੈਰੋਲਾਂ ਦਿੱਤੀਆਂ ਜਾਣ।

Ad Position 22
No active advertisement
ਪਿਛਲੀ ਖ਼ਬਰ ਰੰਜਿਸ਼ ਦੇ ਚੱਲਦਿਆਂ 27 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਗੁਆਂਢੀਆ ਵਲੋਂ ਕਤਲ ਅਗਲੀ ਖ਼ਬਰ ਜਲਦ ਸ਼ੁਰੂ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਇਜਲਾਸ
Ad Position 24