02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2025

ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਮਿਲ ਰਹੀ, ਦੂਜੇ ਪਾਸੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਸਰਕਾਰਾਂ ਰਿਹਾਅ ਕਰਨ - ਪ੍ਰੋ. ਬਡੂੰਗਰ

ਪਟਿਆਲਾ, 5 ਜੁਲਾਈ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ...

Ad Position 21
No active advertisement
ਅਜੀਤ ਡੈਸਕ 05-08-2025

ਪਟਿਆਲਾ, 5 ਜੁਲਾਈ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ਼ੰਗੀਨ ਦੋਸ਼ਾਂ ਤਹਿਤ ਜੇਲ੍ਹ ਵਿਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਜਾ ਰਹੀ ਵਾਰ-ਵਾਰ ਪੈਰੋਲ ਤੇ ਫ਼ਰਲੋ ਦਿੱਤੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਕੋ ਦੇਸ਼ ਵਿਚ ਦੋ ਕਾਨੂੰਨ ਕਿਵੇਂ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਡੇਰਾ ਸਰਸਾ ਦੇ ਮੁਖੀ ਨੂੰ ਵਾਰ-ਵਾਰ ਪੈਰੋਲ ਤੇ ਫਰਲੋ ਦਿੱਤੀ ਜਾ ਰਹੀ ਹੈ ਤੇ ਦੂਜੇ ਪਾਸੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਪੈਰੋਲ ਜਾਂ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਕੌਮ ਵਲੋਂ ਵਾਰ-ਵਾਰ ਇਹ ਮੰਗ ਕੀਤੀ ਜਾ ਰਹੀ ਹੈ ਕਿ ਬੰਦੀ ਸਿੰਘ ਜਿਨ੍ਹਾਂ ਵਲੋਂ ਆਪਣੀ ਸਜ਼ਾ ਪੂਰੀ ਕੀਤੇ ਜਾਣ ਦੇ ਬਾਵਜੂਦ ਜੇਲ੍ਹਾਂ ਵਿਚ ਬੰਦ ਹੋਇਆਂ ਨੂੰ ਲੰਬਾ ਸਮਾਂ ਹੋ ਗਿਆ ਹੈ। ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ ਤੇ ਅਜਿਹਾ ਕਰਕੇ ਸਰਕਾਰਾਂ ਅਤੇ ਅਦਾਲਤਾਂ ਵਲੋਂ ਮਨੁੱਖੀ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਹਰਿਆਣਾ ਤੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਡੇਰਾ ਸਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ 2017 ਤੋਂ ਲੈ ਕੇ ਹੁਣ ਤੱਕ ਘੱਟੋ-ਘੱਟ ਇਕ ਦਰਜਨ ਤੋਂ ਵੀ ਵੱਧ ਵਾਰ ਪੈਰੋਲ ਤੇ ਫਰਲੋ ਉੱਤੇ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਗੁਰਮੀਤ ਰਾਮ ਰਹੀਮ ਸਿੰਘ ਨੂੰ ਚੋਣਾਂ ਦੇ ਨੇੜੇ ਹੀ ਫ਼ਰਲੋ ਜਾਂ ਪੈਰੋਲ ਕਿਉਂ ਦਿੱਤੀ ਜਾਂਦੀ ਹੈ ਜੋ ਕਿ ਆਪਣੇ-ਆਪ ਵਿਚ ਇਕ ਵੱਡੇ ਸਵਾਲ ਖੜ੍ਹੇ ਕਰਦੀ ਹੈ।

ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਸੰਗੀਨ ਦੋਸ਼ਾਂ ਵਿਚ ਘਿਰੇ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਜਾਂ ਫਰਲੋ ਦੇਣ ਖਿਲਾਫ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਾਣਯੋਗ ਹਾਈਕੋਰਟ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ, ਜਿਸ ਨੂੰ ਮਾਣਯੋਗ ਹਾਈਕੋਰਟ ਵਲੋਂ ਰੱਦ ਕਰ ਦਿੱਤਾ ਗਿਆ ਸੀ ਤੇ ਕਿਹਾ ਸੀ ਕਿ ਸੂਬਾ ਸਰਕਾਰਾਂ ਆਪਣੇ ਪੱਧਰ ਉਤੇ ਅਜਿਹੇ ਫੈਸਲੇ ਲੈਣ ਦੇ ਜ਼ਿਆਦਾ ਸਮਰੱਥ ਹਨ। 

Ad Position 22
No active advertisement
ਪਿਛਲੀ ਖ਼ਬਰ ਭਾਰੀ ਬਾਰਿਸ਼ ਕਾਰਨ ਮੰਡੀ ਜ਼ਿਲ੍ਹੇ 'ਚ ਇਕ ਵਾਰ ਫਿਰ ਜਨਜੀਵਨ ਠੱਪ ਅਗਲੀ ਖ਼ਬਰ ਜਲੰਧਰ ਵਿਖੇ ਕਿਸਾਨ ਮਜ਼ਦੂਰ ਮੋਰਚਾ ਵਲੋਂ ਲੈਂਡ ਪੂਲਿੰਗ ਨੀਤੀ ਤੇ ਹੋਰ ਮੰਗਾਂ ਨੂੰ ਲੈ ਕੇ ਮੀਟਿੰਗ
Ad Position 24