02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2025

ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਬੀਮਾਰ ਨੌਜਵਾਨ ਬੱਚਿਆਂ ਦੀ ਵਿੱਤੀ ਸਹਾਇਤਾ

ਭੁਲੱਥ, 5 ਅਗਸਤ (ਮੇਹਰ ਚੰਦ ਸਿੱਧੂ)-ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਭੁਲੱਥ ਦੇ ਮੁਹੱਲਾ ਕੁਮਰਾਏ...

Ad Position 21
No active advertisement
ਅਜੀਤ ਡੈਸਕ 05-08-2025

ਭੁਲੱਥ, 5 ਅਗਸਤ (ਮੇਹਰ ਚੰਦ ਸਿੱਧੂ)-ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਭੁਲੱਥ ਦੇ ਮੁਹੱਲਾ ਕੁਮਰਾਏ ਤੇ ਭੁਲੱਥ ਦੇ ਦੋ ਬਿਮਾਰ ਬੱਚਿਆਂ ਦੀ ਵਿੱਤੀ ਸਹਾਇਤਾ ਕੀਤੀ ਗਈ। ਨੌਜਵਾਨ ਬੱਚਾ ਯੁੱਧਵੀਰ ਸਿੰਘ ਦੀਆਂ ਫੂਡ ਪਾਈਪਾਂ ਦਾ ਖਰਚ ਤਕਰੀਬਨ 10 ਲੱਖ ਰੁਪਏ ਡਾਕਟਰਾਂ ਵਲੋਂ ਇਲਾਜ ਵਾਸਤੇ ਦੱਸਿਆ ਗਿਆ ਤੇ ਦੂਜਾ ਬੱਚਾ ਕਰਨਦੀਪ ਸਿੰਘ ਜੋ ਕਿ ਕੁਝ ਦਿਨ ਪਹਿਲਾਂ ਵਿਦੇਸ਼ ਜਾਣ ਲਈ ਤਿਆਰ ਸੀ ਤੇ ਅਚਾਨਕ ਘਰ ਵਿਚ ਬੇਹੋਸ਼ ਹੋ ਕੇ ਡਿੱਗ ਪਿਆ ਸੀ।

ਬਾਅਦ ਵਿਚ ਡਾਕਟਰਾਂ ਵਲੋਂ ਉਸ ਦਾ ਲਿਵਰ ਖਰਾਬ ਦੱਸਿਆ ਗਿਆ। ਪੀ. ਜੀ. ਆਈ. ਹਸਪਤਾਲ ਚੰਡੀਗੜ੍ਹ ਨੇ ਲਗਭਗ 22 ਲੱਖ ਰੁਪਏ ਇਲਾਜ ਦਾ ਖਰਚ ਦੱਸਿਆ, ਜਿਸ ਸੰਬੰਧ ਵਿਚ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਪੀੜਤ ਪਰਿਵਾਰਾਂ ਦੇ ਘਰਾਂ ਵਿਚ ਜਾ ਕੇ ਪਰਿਵਾਰ ਦਾ ਹਾਲ-ਚਾਲ ਪੁੱਛਦੇ ਹੋਏ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿੱਤੀ ਸਹਾਇਤਾ ਕੀਤੀ ਗਈ ਤੇ ਹੋਰ ਵੀ ਸਮਾਜ ਸੇਵੀ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਪੀੜਤ ਪਰਿਵਾਰਾਂ ਦੀ ਸਹਾਇਤਾ ਕੀਤੀ ਜਾਵੇ ਤਾਂ ਕਿ ਬੀਮਾਰ ਬੱਚਿਆਂ ਦਾ ਸਹੀ ਇਲਾਜ ਹੋ ਸਕੇ। ਇਸ ਮੌਕੇ ਉਨ੍ਹਾਂ ਦੇ ਨਾਲ ਯੂਥ ਆਗੂ ਪਲਵਿੰਦਰ ਸਿੰਘ ਭਿੰਡਰ, ਚੇਅਰਮੈਨ ਸੁਰਿੰਦਰ ਕੁਮਾਰ ਕੱਕੜ, ਪ੍ਰਦੀਪ ਘਈ ਤੇ ਹੋਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸੁਲਤਾਨਵਿੰਡ ਵਿਖੇ ਮੋਟਰਸਾਈਕਲ ਸਵਾਰ ਅਣਪਛਾਤਿਆਂ ਨੇ ਕਾਰ ਸਵਾਰ 'ਤੇ ਚਲਾਈਆਂ ਗੋਲੀਆਂ, ਗੰਭੀਰ ਜ਼ਖਮੀ ਅਗਲੀ ਖ਼ਬਰ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦੀ ਮ੍ਰਿਤਕ ਦੇਹ ਅੰਤਿਮ ਸੰਸਕਾਰ ਲਈ ਲਿਜਾਈ ਗਈ
Ad Position 24