30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2025

ਪੁਲਿਸ ਥਾਣਾ ਗੋਇੰਦਵਾਲ ਸਾਹਿਬ 'ਚ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ

ਖਡੂਰ ਸਾਹਿਬ, 6 ਅਗਸਤ (ਰਸ਼ਪਾਲ ਸਿੰਘ ਕੁਲਾਰ)-ਪੁਲਿਸ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪਲੰਬਰ ਦਾ...

Ad Position 21
No active advertisement
ਅਜੀਤ ਡੈਸਕ 06-08-2025

ਖਡੂਰ ਸਾਹਿਬ, 6 ਅਗਸਤ (ਰਸ਼ਪਾਲ ਸਿੰਘ ਕੁਲਾਰ)-ਪੁਲਿਸ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪਲੰਬਰ ਦਾ ਕੰਮ ਕਰ ਰਹੇ ਨੌਜਵਾਨ ਗੁਰਪ੍ਰੀਤ ਸਿੰਘ ( 28) ਪੁੱਤਰ ਧਰਮ ਸਿੰਘ ਵਾਸੀ ਧੂੰਦਾ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਪਿਤਾ ਧਰਮ ਸਿੰਘ ਨੇ ਸਬ-ਡਵੀਜ਼ਨਲ ਹਸਪਤਾਲ ਖਡੂਰ ਸਾਹਿਬ ਵਿਖੇ ਦੱਸਿਆ ਕਿ ਅੱਜ ਮੇਰਾ ਲੜਕਾ ਗੁਰਪ੍ਰੀਤ ਸਿੰਘ ਪੁਲਿਸ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪਲੰਬਰ ਦਾ ਕੰਮ ਕਰਨ ਲਈ ਗਿਆ ਅਤੇ ਕੰਮ ਵਾਲੀ ਜਗ੍ਹਾ ਬਿਜਲੀ ਦਾ ਕਰੰਟ ਆਉਂਦਾ ਸੀ ਜੋ ਕਿ ਪੁਲਿਸ ਮੁਲਾਜ਼ਮਾਂ ਨੇ ਮੇਰੇ ਲੜਕੇ ਨੂੰ ਨਹੀਂ ਦੱਸਿਆ ਅਤੇ ਕੰਮ ਕਰਦੇ ਸਮੇਂ ਬਿਜਲੀ ਦਾ ਕਰੰਟ ਲੱਗਣ ਕਾਰਨ ਗੁਰਪ੍ਰੀਤ ਦੀ ਮੌਤ ਹੋ ਗਈ ਅਤੇ ਸਾਨੂੰ ਨਹੀਂ ਦੱਸਿਆ ਗਿਆ ਕਿ ਗੁਰਪ੍ਰੀਤ ਸਿੰਘ ਨੂੰ ਕਰੰਟ ਲੱਗ ਗਿਆ ਹੈ ਅਤੇ ਦੋ ਮੁਲਾਜ਼ਮ ਮੇਰੇ ਲੜਕੇ ਦੀ ਲਾਸ਼ ਨੂੰ ਸਬ-ਡਵੀਜ਼ਨਲ ਹਸਪਤਾਲ ਖਡੂਰ ਸਾਹਿਬ ਵਿਖੇ ਛੱਡ ਗਏ।

ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਇਨਸਾਫ ਦੀ ਮੰਗ ਕੀਤੀ। ਗੁਰਪ੍ਰੀਤ ਸਿੰਘ ਆਪਣੇ ਪਿੱਛੇ ਮਾਤਾ-ਪਿਤਾ ਤੋਂ ਇਲਾਵਾ ਪਤਨੀ ਅਤੇ ਦੋ ਨਿੱਕੀਆਂ-ਨਿੱਕੀਆਂ ਧੀਆਂ ਛੱਡ ਗਿਆ ਹੈ। ਇਸ ਦੌਰਾਨ ਪੁਲਿਸ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਐਸ. ਐਚ. ਓ. ਬਲਰਾਜ ਸਿੰਘ ਨੇ ਕਿਹਾ ਕਿ ਜਦੋਂ ਨੌਜਵਾਨ ਨੂੰ ਕਰੰਟ ਲੱਗਾ ਤਾਂ ਨੌਜਵਾਨ ਦੇ ਸਾਹ ਚੱਲ ਰਹੇ ਸਨ ਤਾਂ ਅਸੀਂ ਮੁੱਢਲਾ ਫਰਜ਼ ਸਮਝਦੇ ਹੋਏ ਸਭ ਤੋਂ ਪਹਿਲਾਂ ਡਾਕਟਰਾਂ ਕੋਲ ਲੈ ਕੇ ਗਏ ਅਤੇ ਨਾਲ ਦੀ ਨਾਲ ਪਰਿਵਾਰ ਨੂੰ ਇਤਲਾਹ ਦਿੱਤੀ। ਉਨ੍ਹਾਂ ਕਿਹਾ ਕਿ ਜਿਸ ਜਗ੍ਹਾ ਉਤੇ ਪਲੰਬਰ ਕੰਮ ਕਰ ਰਿਹਾ ਸੀ, ਉਸ ਜਗ੍ਹਾ ਪਹਿਲਾਂ ਕਿਸੇ ਕਿਸਮ ਦਾ ਕਰੰਟ ਨਹੀਂ ਸੀ ਆ ਰਿਹਾ। 

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ 'ਚ ਹੜ੍ਹ ਵਰਗੀ ਕੋਈ ਸਥਿਤੀ ਨਹੀਂ, ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ - ਡੀ.ਸੀ. ਕਪੂਰਥਲਾ ਅਗਲੀ ਖ਼ਬਰ ਅਧਿਕਾਰੀਆਂ ਦੇ ਗ਼ਲਤ ਵਤੀਰੇ ਕਾਰਨ ਪੇਪਰ ਦੇਣ ਤੋਂ ਰਹਿ ਗਈ ਗੁਰਪ੍ਰੀਤ ਕੌਰ ਨੂੰ ਇਕ ਵਿਸ਼ੇਸ਼ ਮੌਕਾ ਦੇਵੇ ਸਰਕਾਰ- ਐਡਵੋਕੇਟ ਧ...
Ad Position 24