30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2025

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਨੇ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 6 ਅਗਸਤ (ਜਸਵੰਤ ਸਿੰਘ ਜੱਸ)-ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ...

Ad Position 21
No active advertisement
ਅਜੀਤ ਡੈਸਕ 06-08-2025

ਅੰਮ੍ਰਿਤਸਰ, 6 ਅਗਸਤ (ਜਸਵੰਤ ਸਿੰਘ ਜੱਸ)-ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ ਦੀ ਅਗਵਾਈ ਹੇਠ ਇਕ ਵਫ਼ਦ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਬੀਤੇ ਕੱਲ੍ਹ ਮੁਲਾਕਾਤ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਬਾਰੇ ਵਿਚਾਰ-ਚਰਚਾ ਕੀਤੀ। ਵਫ਼ਦ ਨੇ ਐਡਵੋਕੇਟ ਧਾਮੀ ਨੂੰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ 31 ਅਗਸਤ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਅਤੇ ਸਿੱਖ ਸੰਸਥਾ ਵਲੋਂ ਸਹਿਯੋਗ ਦੀ ਅਪੀਲ ਕੀਤੀ।

ਇਸ ਵਫ਼ਦ ਵਿਚ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ, ਸਿੱਖ ਆਗੂ ਸ. ਜਸਬੀਰ ਸਿੰਘ ਧਾਮ ਮੁੰਬਈ, ਜਨਰਲ ਸਕੱਤਰ ਸ. ਇੰਦਰਜੀਤ ਸਿੰਘ ਅਤੇ ਮੀਤ ਪ੍ਰਧਾਨ ਸ. ਗੁਰਵਿੰਦਰ ਸਿੰਘ ਮੌਜੂਦ ਸਨ। ਮੁਲਾਕਾਤ ਦੌਰਾਨ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਨੌਵੇਂ ਪਾਤਿਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਪਟਨਾ ਸਾਹਿਬ ਤੋਂ 31 ਅਗਸਤ ਨੂੰ ਵਿਸ਼ੇਸ਼ ਤੌਰ ’ਤੇ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ ਜੋ ਕਿ ਝਾਰਖੰਡ, ਬੰਗਾਲ, ਕਲਕੱਤਾ, ਆਸਣਸੋਹਲ, ਉੜੀਸਾ, ਬਨਾਰਸ, ਕਾਨ੍ਹਪੁਰ, ਲਖਨਊ, ਉੱਤਰਾਖੰਡ, ਦਿੱਲੀ ਅਤੇ ਹਰਿਆਣਾ ਰਾਹੀਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇਗਾ। ਉਨ੍ਹਾਂ ਕਿਹਾ ਕਿ ਅੱਜ ਉਹ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਜਿਥੇ ਸ਼ਮੂਲੀਅਤ ਲਈ ਬੇਨਤੀ ਕਰਨ ਆਏ ਹਨ, ਉਥੇ ਹੀ ਉਨ੍ਹਾਂ ਨੇ ਸਿੱਖ ਸੰਸਥਾ ਵਲੋਂ ਸਹਿਯੋਗ ਲਈ ਵੀ ਅਪੀਲ ਕੀਤੀ ਹੈ।

ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਕੌਮੀ ਜਾਹੋ-ਜਲਾਲ ਨਾਲ ਮਨਾਈ ਜਾਵੇਗੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਆਗੂਆਂ ਨੂੰ ਸਨਮਾਨਿਤ ਵੀ ਕੀਤਾ। ਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਸ. ਰਣਜੀਤ ਸਿੰਘ ਕਾਹਲੋਂ, ਸ. ਅੰਮ੍ਰਿਤਪਾਲ ਸਿੰਘ ਕੁਲਾਰ, ਓ.ਐਸ.ਡੀ. ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਰਣਜੀਤ ਸਿੰਘ ਜਲੰਧਰ ਸਮੇਤ ਹੋਰ ਮੌਜੂਦ ਸਨ। 

Ad Position 22
No active advertisement
ਪਿਛਲੀ ਖ਼ਬਰ ਸੁਖਨਾ ਝੀਲ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਅਗਲੀ ਖ਼ਬਰ ਰਾਜ ਸਭਾ ਐਸ.ਆਈ.ਆਰ. 'ਤੇ ਚਰਚਾ ਦੀ ਮੰਗ ਵਿਚਕਾਰ ਦਿਨ ਭਰ ਲਈ ਮੁਲਤਵੀ
Ad Position 24