30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2025

ਸੁਖਨਾ ਝੀਲ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ

ਚੰਡੀਗੜ੍ਹ, 6 ਅਗਸਤ-ਚੰਡੀਗੜ੍ਹ ਦੀ ਸੁਖਨਾ ਝੀਲ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ...

Ad Position 21
No active advertisement
ਅਜੀਤ ਡੈਸਕ 06-08-2025

ਚੰਡੀਗੜ੍ਹ, 6 ਅਗਸਤ-ਚੰਡੀਗੜ੍ਹ ਦੀ ਸੁਖਨਾ ਝੀਲ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਹੈ। ਤਿੰਨ ਹੜ੍ਹ ਗੇਟਾਂ ਵਿਚੋਂ ਇਕ ਖੋਲ੍ਹਿਆ ਗਿਆ। ਸੁਖਨਾ ਚੋਅ ਦੇ ਨੇੜਲੇ ਇਲਾਕਿਆਂ ਵਿਚ ਅਲਰਟ ਜਾਰੀ ਕੀਤਾ ਹੈ। ਦੱਸ ਦਈਏ ਕਿ ਘੱਗਰ ਨਦੀ ਦੇ ਕੈਚਮੈਂਟ ਖੇਤਰ ਵਿਚ ਪਏ ਭਾਰੀ ਮੀਂਹ ਕਾਰਨ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ਰਾਜਪੁਰਾ ਸਬ-ਡਵੀਜ਼ਨ ਦੇ ਘੱਗਰ ਨੇੜੇ ਪੈਂਦੇ ਕੁਝ ਪਿੰਡਾਂ ਦੇ ਵਸਨੀਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।

ਐਸ. ਡੀ. ਐਮ. ਰਾਜਪੁਰਾ ਅਵਿਕੇਸ਼ ਗੁਪਤਾ ਵਲੋਂ ਜਾਰੀ ਸਲਾਹ ਮੁਤਾਬਕ ਪਿੰਡ ਊਂਟਸਰ, ਨਨਹੇੜੀ, ਸੰਜਰਪੁਰ, ਲਾਛੜੂ, ਕਮਾਲਪੁਰ, ਰਾਮਪੁਰ, ਸੌਂਟਾ, ਮਾੜੂ ਅਤੇ ਚਮਾਰੂ ਸਮੇਤ ਨੇੜਲੇ ਇਲਾਕਿਆਂ ਦੇ ਵਸਨੀਕ ਸੂਚੇਤ ਰਹਿਣ ਤੇ ਘੱਗਰ ਨੇੜੇ ਨਾ ਜਾਣ। ਇਸ ਤੋਂ ਇਲਾਵਾ ਦੂਧਨ ਸਾਧਾਂ ਦੇ ਐਸ.ਡੀ.ਐਮ. ਕਿਰਪਾਲਵੀਰ ਸਿੰਘ ਮੁਤਾਬਕ ਪਿੰਡ ਭਸਮੜਾ ਅਤੇ ਜਲਾਹਖੇੜੀ ਦੇ ਵਸਨੀਕਾਂ ਨੂੰ ਵੀ ਸੂਚੇਤ ਰਹਿਣ ਲਈ ਕਿਹਾ ਹੈ ਜਦਕਿ ਪਟਿਆਲਾ ਸਬ-ਡਵੀਜ਼ਨ ਦੇ ਐਸ. ਡੀ. ਐਮ. ਸ੍ਰੀਮਤੀ ਹਰਜੋਤ ਕੌਰ ਮਾਵੀ ਮੁਤਾਬਕ ਪਿੰਡ ਹਡਾਣਾਪੁਰ ਅਤੇ ਸਿਰਕੱਪੜਾ ਆਦਿ ਦੇ ਵਸਨੀਕਾਂ ਨੂੰ ਵੀ ਸੂਚੇਤ ਰਹਿਣ ਦੀ ਅਪੀਲ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਬੀ.ਬੀ.ਐਮ.ਬੀ. ਨੇ ਪੌਂਗ ਡੈਮ ਤੋਂ ਪਾਣੀ ਛੱਡਣਾ ਕੀਤਾ ਸ਼ੁਰੂ ਅਗਲੀ ਖ਼ਬਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਨੇ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ
Ad Position 24