30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2025

ਪੌਂਗ ਡੈਮ ਤੋਂ ਛੱਡਿਆ ਜਾਵੇਗਾ ਪਾਣੀ, ਘਬਰਾਉਣ ਦੀ ਲੋੜ ਨਹੀਂ - ਡੀ.ਸੀ. ਆਸ਼ਿਕਾ ਜੈਨ

ਹੁਸ਼ਿਆਰਪੁਰ, 6 ਅਗਸਤ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ...

Ad Position 21
No active advertisement
ਅਜੀਤ ਡੈਸਕ 06-08-2025

ਹੁਸ਼ਿਆਰਪੁਰ, 6 ਅਗਸਤ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਭਰੋਸਾ ਦਿਵਾਇਆ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ) ਵਲੋਂ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹ ਕੇ 11500 ਕਿਊਸਿਕ ਪਾਣੀ ਮੁਕੇਰੀਆਂ ਹਾਈਡਲ ਨਹਿਰ ਅਤੇ 11500 ਕਿਊਸਿਕ ਪਾਣੀ ਬਿਆਸ ਦਰਿਆ ਵਿਚ ਛੱਡਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਇਕ ਰੁਟੀਨ ਪ੍ਰਕਿਰਿਆ ਹੈ, ਜੋ ਹਰ ਸਾਲ ਹੜ੍ਹ ਦੇ ਮੌਸਮ ਦੌਰਾਨ ਕੀਤੀ ਜਾਂਦੀ ਹੈ ਅਤੇ ਇਸ ਬਾਰੇ ਚਿੰਤਾ ਜਾਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬੀ.ਬੀ.ਐਮ.ਬੀ. ਨਾਲ ਲਗਾਤਾਰ ਸੰਪਰਕ ਵਿਚ ਹੈ ਅਤੇ ਪੌਂਗ ਡੈਮ ਦੇ ਪਾਣੀ ਦੇ ਪੱਧਰ ’ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਜ਼ਿਲ੍ਹੇ ਵਿਚ ਇਸ ਵੇਲੇ ਕੋਈ ਐਮਰਜੈਂਸੀ ਸਥਿਤੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਪਹਿਲਾਂ ਹੀ ਸਾਰੇ ਜ਼ਰੂਰੀ ਸਾਵਧਾਨੀ ਉਪਾਅ ਕਰ ਲਏ ਹਨ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਵੱਲ ਧਿਆਨ ਨਾ ਦੇਣ ਅਤੇ ਉਨ੍ਹਾਂ ਨੂੰ ਨਾ ਫੈਲਾਉਣ। ਉਨ੍ਹਾਂ ਕਿਹਾ ਕਿ ਦਸੂਹਾ ਅਤੇ ਮੁਕੇਰੀਆਂ ਦੇ ਐਸ.ਡੀ.ਐਮਜ਼ ਨੂੰ ਉਨ੍ਹਾਂ ਪਿੰਡਾਂ ਵਿਚ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ ਜਿਥੇ ਪਿਛਲੇ ਸਾਲਾਂ ਵਿਚ ਪਾਣੀ ਵਧਣ ਕਾਰਨ ਹੜ੍ਹ ਵਰਗੀ ਸਥਿਤੀ ਬਣੀ ਸੀ। ਇਹ ਕਦਮ ਸਿਰਫ਼ ਸਾਵਧਾਨੀ ਦੇ ਤੌਰ ’ਤੇ ਚੁੱਕਿਆ ਗਿਆ ਹੈ ਤਾਂ ਜੋ ਲੋਕਾਂ ਨੂੰ ਸਮੇਂ-ਸਿਰ ਸੁਚੇਤ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਸੰਭਵ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਜੇਕਰ ਕਿਸੇ ਵੀ ਸਮੇਂ ਕੋਈ ਐਮਰਜੈਂਸੀ ਪੈਦਾ ਹੁੰਦੀ ਹੈ ਤਾਂ ਰਾਹਤ ਅਤੇ ਬਚਾਅ ਕਾਰਜ, ਸਿਹਤ ਸਹੂਲਤਾਂ, ਭੋਜਨ ਸਪਲਾਈ ਅਤੇ ਹੋਰ ਸਾਰੇ ਜ਼ਰੂਰੀ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਗਏ ਹਨ। ਸਬੰਧਿਤ ਵਿਭਾਗਾਂ ਨੂੰ ਪਹਿਲਾਂ ਹੀ ਸੁਚੇਤ ਰਹਿਣ ਅਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ’ਤੇ ਪੂਰਾ ਵਿਸ਼ਵਾਸ ਰੱਖਣ ਅਤੇ ਬੇਲੋੜੀ ਘਬਰਾਹਟ ਤੋਂ ਬਚਣ। ਜ਼ਿਲ੍ਹਾ ਪ੍ਰਸ਼ਾਸਨ ਪੂਰੀ ਚੌਕਸੀ ਨਾਲ ਸਥਿਤੀ ’ਤੇ ਨਜ਼ਰ ਰੱਖ ਰਿਹਾ ਹੈ ਅਤੇ ਜਨਤਕ ਹਿੱਤ ਵਿਚ ਸਾਰੇ ਕਦਮ ਚੁੱਕੇ ਜਾ ਰਹੇ ਹਨ। 

Ad Position 22
No active advertisement
ਪਿਛਲੀ ਖ਼ਬਰ ਲੈਂਡ ਪੂਲਿੰਗ ਨੀਤੀ 'ਤੇ ਹਾਈ ਕੋਰਟ ਨੇ ਕੱਲ੍ਹ ਤਕ ਲਗਾਈ ਰੋਕ ਅਗਲੀ ਖ਼ਬਰ ਬੀ.ਬੀ.ਐਮ.ਬੀ. ਨੇ ਪੌਂਗ ਡੈਮ ਤੋਂ ਪਾਣੀ ਛੱਡਣਾ ਕੀਤਾ ਸ਼ੁਰੂ
Ad Position 24