30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2025

ਜਸਵੀਰ ਸਿੰਘ ਗੜ੍ਹੀ ਨੇ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ

ਸੜੋਆ/ਨਵਾਂਸ਼ਹਿਰ, 6ਅਗਸਤ (ਹਰਮੇਲ ਸਹੂੰਗੜਾ)-ਐਸ.ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਸਰਦਾਰ ਜਸਵੀਰ...

Ad Position 21
No active advertisement
ਅਜੀਤ ਡੈਸਕ 06-08-2025

ਸੜੋਆ/ਨਵਾਂਸ਼ਹਿਰ, 6ਅਗਸਤ (ਹਰਮੇਲ ਸਹੂੰਗੜਾ)-ਐਸ.ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਅੱਜ ਵਿਧਾਨ ਸਭਾ ਹਲਕਾ ਬਲਾਚੌਰ ਅਤੇ ਬਲਾਕ ਸੜੋਆ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਪਿੰਡ ਅਟਾਲ ਮਜਾਰਾ ਤੇ ਸੜੋਆ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐਸ.ਸੀ. ਕਮਿਸ਼ਨ ਪੰਜਾਬ ਨੇ ਲੋਕਾਂ ਦੀ ਸਮੱਸਿਆ ਨੂੰ ਹੱਲ ਕਰਵਾਉਣ ਲਈ ਜ਼ਿਆਦਾ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਿਤੇ ਵੀ ਐਸ.ਸੀ. ਭਾਈਚਾਰੇ ਨੂੰ ਕੋਈ ਜ਼ਿਆਦਾ ਸਮੱਸਿਆ ਆਉਂਦੀ ਹੈ ਤਾਂ ਕਮਿਸ਼ਨ ਉਥੇ ਪਹੁੰਚ ਕੇ ਉਨ੍ਹਾਂ ਲੋਕਾਂ ਦੀ ਸਮੱਸਿਆ ਸੁਣ ਕੇ ਅਤੇ ਅਧਿਕਾਰੀਆਂ ਨੂੰ ਹੁਕਮ ਦੇ ਕੇ ਤੁਰੰਤ ਹੱਲ ਕਰਵਾਉਂਦੇ ਹਨ।

ਉਨ੍ਹਾਂ ਲੋਕਾਂ ਨੂੰ ਕਿਹਾ ਕਿ ਪਿੰਡਾਂ ਵਿਚ ਆਮ ਛੋਟੇ-ਮੋਟੇ ਝਗੜਿਆਂ ਨੂੰ ਆਪਸ ਵਿਚ ਬੈਠ ਕੇ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਮੈਂ ਇਸ ਮੁਕਾਮ ਉਤੇ ਪਹੁੰਚਿਆ, ਉਹ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਸਦਕਾ ਹੈ। ਉਨ੍ਹਾਂ ਦੀ ਵਿਚਾਰਧਾਰਾ ਉਨ੍ਹਾਂ ਦਾ ਮਿਸ਼ਨ ਫੈਲਾਉਣ ਵਿਚ ਦਿਨ-ਰਾਤ ਮਿਹਨਤ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਜਸਬੀਰ ਔਲੀਆਪੁਰ, ਐਮ.ਸੀ. ਪਰਮਿੰਦਰ ਭਾਟੀਆ ਬਾਲਾਚੌਰ, ਐਮ.ਸੀ. ਪਰਮਿੰਦਰ ਮੇਨਕਾ, ਐਡਵੋਕੇਟ ਸੁਨੀਲ ਕੁਮਾਰ, ਆਤਮਾ ਰਾਮ, ਥਾਣਾ ਮੁਖੀ ਪੋਜੇਵਾਲ ਰਾਜ, ਪਰਵਿੰਦਰ ਕੌਰ, ਚੌਕੀ ਇੰਚਾਰਜ ਸਤਨਾਮ ਸਿੰਘ ਸੜੋਆ ਅਤੇ ਹੋਰ ਅਧਿਕਾਰੀ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਡੀ.ਆਈ. ਜੀ. ਕਮ-ਡਾਇਰੈਕਟਰ ਅਨੀਤਾ ਪੁੰਜ ਵਲੋਂ ਪ੍ਰਮੁੱਖ ਥਾਵਾਂ ਦਾ ਜਾਇਜ਼ਾ ਅਗਲੀ ਖ਼ਬਰ ਡੋਨਾਲਡ ਟਰੰਪ ਨੇ ਰੂਸੀ ਤੇਲ ਖਰੀਦਦਾਰੀ ਨੂੰ ਲੈ ਕੇ ਭਾਰਤ 'ਤੇ 25% ਵਾਧੂ ਟੈਰਿਫ ਲਗਾਇਆ
Ad Position 24