29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2025

ਸੜਕ ਹਾਦਸੇ ’ਚ ਨੌਜਵਾਨ ਦੀ ਮੌਤ

ਮਹਿਲ ਕਲਾਂ, (ਬਰਨਾਲਾ), 7 ਅਗਸਤ (ਅਵਤਾਰ ਸਿੰਘ ਅਣਖੀ)- ਮੁੱਖ ਮਾਰਗ ਉਪਰ ਵਾਪਰੇ ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਮਿਲੀ ਹੈ। ਜਾਣਕਾਰੀ....

Ad Position 21
No active advertisement
ਅਜੀਤ ਡੈਸਕ 07-08-2025

ਮਹਿਲ ਕਲਾਂ, (ਬਰਨਾਲਾ), 7 ਅਗਸਤ (ਅਵਤਾਰ ਸਿੰਘ ਅਣਖੀ)- ਮਹਿਲ ਕਲਾਂ ਸੋਢੇ ( ਬਰਨਾਲਾ) ਨਾਲ ਸੰਬੰਧਿਤ ਨੌਜਵਾਨ ਸੁਖਜੀਤ ਸਿੰਘ ਬੱਬੂ (25) ਪੁੱਤਰ ਗੁਰਚਰਨ ਸਿੰਘ ਚਰਨੀ ਮਿਸਤਰੀ ਦੀ ਹਾਦਸੇ ਵਿਚ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ । ਜਾਣਕਾਰੀ ਅਨੁਸਾਰ ਨੌਜਵਾਨ ਆਪਣੇ ਸਾਥੀ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਰਾਤ 11 ਵਜੇ ਦੇ ਕਰੀਬ ਬਰਨਾਲਾ ਤੋਂ ਮਹਿਲ ਕਲਾਂ ਨੂੰ ਆ ਰਿਹਾ ਸੀ, ਕਿ ਪਿੰਡ ਵਜੀਦਕੇ ਖੁਰਦ ਨਜ਼ਦੀਕ ਉਨ੍ਹਾਂ ਦਾ ਮੋਟਰਸਾਈਕਲ ਕਿਸੇ ਅਣ-ਪਛਾਤੇ ਵਾਹਨ ਨਾਲ ਟਕਰਾਅ ਕੇ ਹਾਦਸਾਗ੍ਰਸਤ ਹੋ ਗਿਆ। ਇਸ ਦੌਰਾਨ ਗੰਭੀਰ ਜ਼ਖਮੀ ਹੋਏ ਸੁਖਜੀਤ ਸਿੰਘ ਬੱਬੂ ਨੂੰ ਇਲਾਜ ਲਈ ਨਿੱਜੀ ਹਸਪਤਾਲ ਬਠਿੰਡਾ ਲਿਜਾਇਆ ਗਿਆ, ਜਿਥੇ ਉਸ ਦੀ ਦੀ ਮੌਤ ਹੋ ਗਈ।

ਮੋਟਰਸਾਈਕਲ ਸਵਾਰ ਦੂਸਰੇ ਨੌਜਵਾਨ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਮ੍ਰਿਤਕ ਨੌਜਵਾਨ ਚਾਰ ਭੈਣ-ਭਰਾਵਾਂ ਵਿਚੋਂ ਸਭ ਤੋਂ ਵੱਡਾ ਸੀ। ਇਸ ਦੁਖਦਾਈ ਘਟਨਾ ਤੋਂ ਬਾਅਦ ਪਿੰਡ ਮਹਿਲ ਕਲਾਂ ਸੋਢੇ ਵਿਚ ਸੋਗ ਦੀ ਲਹਿਰ ਹੈ। ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਸ਼ੇਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਸੁਖਜੀਤ ਸਿੰਘ ਬੱਬੂ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

 

Ad Position 22
No active advertisement
ਪਿਛਲੀ ਖ਼ਬਰ ਜੰਮੂ ਕਸ਼ਮੀਰ: ਡੂੰਘੀ ਖੱਡ ’ਚ ਡਿੱਗਿਆ ਸੀ.ਆਰ.ਪੀ.ਐਫ਼. ਵਾਹਨ, ਅੱਧੀ ਦਰਜਨ ਤੋਂ ਵੱਧ ਜਵਾਨ ਜ਼ਖ਼ਮੀ ਅਗਲੀ ਖ਼ਬਰ ਪੋਂਗ ਡੈਮ ਤਲਵਾੜਾ ਤੋਂ ਅੱਜ ਸਵੇਰੇ ਫਿਰ ਛੱਡਿਆ ਗਿਆ 35000 ਕਿਊਸਿਕ ਪਾਣੀ
Ad Position 24