29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2025

ਜਥੇਦਾਰ ਢਿੱਲਵਾਂ ਦੇ ਕਤਲ ਦਾ ਇਨਸਾਫ਼ ਲੈਣ ਲਈ ਅਕਾਲੀ ਦਲ ਵਲੋਂ ਲੰਗਾਹ ਦੀ ਅਗਵਾਈ ’ਚ ਡੇਰਾ ਬਾਬਾ ਨਾਨਕ ਵਿਖੇ ਧਰਨਾ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 7 ਅਗਸਤ (ਹੀਰਾ ਸਿੰਘ ਮਾਂਗਟ)- ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਦਲਬੀਰ ਸਿੰਘ ਢਿੱਲਵਾਂ ਦੇ ਕਤਲ ਦਾ ਇਨਸਾਫ਼ ਲੈਣ....

Ad Position 21
No active advertisement
ਅਜੀਤ ਡੈਸਕ 07-08-2025

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 7 ਅਗਸਤ (ਹੀਰਾ ਸਿੰਘ ਮਾਂਗਟ)- ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਦਲਬੀਰ ਸਿੰਘ ਢਿੱਲਵਾਂ ਦੇ ਕਤਲ ਦਾ ਇਨਸਾਫ਼ ਲੈਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਸੁੱਚਾ ਸਿੰਘ ਲੰਗਾਹ ਦੀ ਅਗਵਾਈ ਹੇਠ ਡੇਰਾ ਬਾਬਾ ਨਾਨਕ ਦੇ ਮਹਾਰਾਜਾ ਰਣਜੀਤ ਸਿੰਘ ਚੌਂਕ (ਪੁਰਾਣਾ ਬੱਸ ਸਟੈਂਡ) ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਵਿਚ ਜਥੇਦਾਰ ਸੁੱਚਾ ਸਿੰਘ ਲੰਗਾਹ ਤੋਂ ਇਲਾਵਾ ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਗੁਰਿੰਦਰ ਪਾਲ ਸਿੰਘ ਗੋਰਾ ਮੈਂਬਰ ਐਸ.ਜੀ.ਪੀ.ਸੀ., ਚੇਅਰਮੈਨ ਤਰਲੋਕ ਸਿੰਘ ਬਾਠ, ਚੇਅਰਮੈਨ ਸੁਖਬੀਰ ਸਿੰਘ ਵਾਹਲਾ, ਚੇਅਰਮੈਨ ਅਮਰੀਕ ਸਿੰਘ ਵਡਾਲਾ ਬਾਂਗਰ, ਚੇਅਰਮੈਨ ਗੁਰਦੇਵ ਸਿੰਘ ਧਾਰੋਵਾਲੀ, ਚੇਅਰਮੈਨ ਸਰਬਜੀਤ ਸਿੰਘ ਫੱਤੂਪੁਰ, ਪਰਮਵੀਰ ਸਿੰਘ ਲਾਡੀ, ਹਰਦੇਵ ਸਿੰਘ ਬਾਜੇ ਚੱਕ, ਨਰਿੰਦਰਜੀਤ ਸਿੰਘ ਪਾਹੜਾ, ਕੁਲਬੀਰ ਸਿੰਘ ਰਿਆੜ ਸਮੇਤ ਹਜ਼ਾਰਾਂ ਦੀ ਗਿਣਤੀ ’ਚ ਲੋਕ ਪੁੱਜ ਚੁੱਕੇ ਹਨ ।

Ad Position 22
No active advertisement
ਪਿਛਲੀ ਖ਼ਬਰ ਨਿਹੰਗ ਬਾਣੇ ’ਚ ਆਏ ਵਿਅਕਤੀਆਂ ਨੇ ਵੱਢਿਆ ਨੌਜਵਾਨ ਦਾ ਗੁੱਟ ਅਗਲੀ ਖ਼ਬਰ ਸੀਨੀਅਰ ਮਹਿਲਾ ਡਾਕਟਰ ਦੇ ਅੜੀਅਲ ਰਵੱਈਏ ਦੇ ਰੋਸ ਵਿਚ ਹਸਪਤਾਲ ਸਟਾਫ਼ ਵਲੋਂ ਪ੍ਰਦਰਸ਼ਨ
Ad Position 24