29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2025

15 ਦਿਨਾਂ 'ਚ ਐਮ.ਸੀ. ਮਾਰਕੀਟ ਦੀ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਮੈਂ ਗਾਂਧੀ ਚੌਕ 'ਚ ਭੁੱਖ-ਹੜਤਾਲ 'ਤੇ ਬੈਠਾਂਗਾ - ਅਸ਼ਵਨੀ ਸ਼ਰਮਾ

ਪਠਾਨਕੋਟ, 7 ਅਗਸਤ (ਸੰਧੂ)-ਐਮ.ਸੀ. ਮਾਰਕੀਟ ਵਿਚ ਪਾਣੀ ਭਰਨ ਦੀ ਸਮੱਸਿਆ ਕਈ ਸਾਲਾਂ ਤੋਂ ਚੱਲ...

Ad Position 21
No active advertisement
ਅਜੀਤ ਡੈਸਕ 07-08-2025

ਪਠਾਨਕੋਟ, 7 ਅਗਸਤ (ਸੰਧੂ)-ਐਮ.ਸੀ. ਮਾਰਕੀਟ ਵਿਚ ਪਾਣੀ ਭਰਨ ਦੀ ਸਮੱਸਿਆ ਕਈ ਸਾਲਾਂ ਤੋਂ ਚੱਲ ਰਹੀ ਹੈ ਪਰ ਥੋੜ੍ਹੀ ਜਿਹੀ ਬਾਰਿਸ਼ ਨਾਲ ਵੀ ਇਹ ਸਮੱਸਿਆ ਗੰਭੀਰ ਹੋ ਜਾਂਦੀ ਹੈ। ਦੁਕਾਨਾਂ ਅੰਦਰ ਪਾਣੀ ਵੜ ਜਾਂਦਾ ਹੈ, ਜਿਸ ਨਾਲ ਦੁਕਾਨਦਾਰਾਂ ਨੂੰ ਲੱਖਾਂ ਦਾ ਨੁਕਸਾਨ ਹੁੰਦਾ ਹੈ। ਐਮ.ਸੀ. ਮਾਰਕੀਟ ਦੇ ਦੁਕਾਨਦਾਰਾਂ ਨੇ ਇਹ ਮਾਮਲਾ ਵਿਧਾਇਕ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਸਾਹਮਣੇ ਰੱਖਿਆ। ਮੌਕੇ 'ਤੇ ਦੁਕਾਨਦਾਰਾਂ ਨੇ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਆਪਣੀਆਂ ਮੁਸ਼ਕਿਲਾਂ ਦੱਸੀਆਂ।

ਇਕ ਦੁਕਾਨਦਾਰ ਨੇ ਕਿਹਾ ਕਿ ਜਦੋਂ ਤੁਸੀਂ ਪਹਿਲਾਂ ਵਿਧਾਇਕ ਸੀ ਤਾਂ ਤੁਸੀਂ ਮਾਰਕੀਟ ਲਈ ਬਹੁਤ ਕੰਮ ਕੀਤਾ ਸੀ। ਸੜਕਾਂ ਅਤੇ ਡਰੇਨੇਜ਼ ਸਿਸਟਮ ਦੀ ਮੁਰੰਮਤ ਵੀ ਬਿਹਤਰ ਸੀ ਪਰ ਤੁਹਾਡੇ ਜਾਣ ਤੋਂ ਬਾਅਦ ਇਥੇ ਕੁਝ ਨਹੀਂ ਹੋਇਆ। ਸਾਡੀ ਸਮੱਸਿਆ ਉਹੀ ਹੈ। ਦੁਕਾਨਦਾਰਾਂ ਨੇ ਕਿਹਾ ਕਿ ਪਾਣੀ ਭਰਨ ਕਾਰਨ ਉਨ੍ਹਾਂ ਦਾ ਕਾਰੋਬਾਰ ਠੱਪ ਹੋ ਜਾਂਦਾ ਹੈ ਅਤੇ ਗਾਹਕਾਂ ਨੂੰ ਆਉਣ-ਜਾਣ ਵਿਚ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਕ ਹੋਰ ਦੁਕਾਨਦਾਰ ਨੇ ਕਿਹਾ ਕਿ ਹੁਣ ਤੁਸੀਂ ਸਿਰਫ਼ ਵਿਧਾਇਕ ਹੀ ਨਹੀਂ ਸਗੋਂ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਵੀ ਹੋ, ਕਿਰਪਾ ਕਰਕੇ ਦੁਕਾਨਦਾਰਾਂ ਨੂੰ ਜਲਦੀ ਇਸ ਸਮੱਸਿਆ ਤੋਂ ਛੁਟਕਾਰਾ ਦਿਵਾਓ।

ਵਿਧਾਇਕ ਅਸ਼ਵਨੀ ਸ਼ਰਮਾ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਖ਼ਤ ਲਹਿਜ਼ੇ ਵਿਚ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਨਿਗਮ ਅਧਿਕਾਰੀਆਂ ਨੂੰ 15 ਦਿਨਾਂ ਦਾ ਸਮਾਂ ਦੇ ਰਹੇ ਹਨ। ਇਸ ਸਮੇਂ ਅੰਦਰ, ਐਮ.ਸੀ. ਮਾਰਕੀਟ ਅਤੇ ਸ਼ਹਿਰ ਦੇ ਹੋਰ ਹਿੱਸਿਆਂ ਵਿਚ ਪਾਣੀ ਭਰਨ ਦੀ ਸਮੱਸਿਆ ਦਾ ਸਥਾਈ ਹੱਲ ਲੱਭਿਆ ਜਾਣਾ ਚਾਹੀਦਾ ਹੈ। ਜੇਕਰ ਨਿਗਮ ਅਧਿਕਾਰੀ ਅਜਿਹਾ ਨਹੀਂ ਕਰਦੇ ਤਾਂ ਉਹ ਗਾਂਧੀ ਚੌਕ 'ਤੇ ਭੁੱਖ ਹੜਤਾਲ 'ਤੇ ਬੈਠਣਗੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦਾ ਕੰਮ ਸਿਰਫ਼ ਟੈਕਸ ਇਕੱਠਾ ਕਰਨਾ ਹੀ ਨਹੀਂ ਹੈ, ਸਗੋਂ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਇਸ ਮਾੜੀ ਹਾਲਤ ਲਈ ਨਿਗਮ ਦੀ ਲਾਪਰਵਾਹੀ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ। ਵਿਧਾਇਕ ਸ਼ਰਮਾ ਦੇ ਇਸ ਰਵੱਈਏ ਤੋਂ ਸਪੱਸ਼ਟ ਹੈ ਕਿ ਉਹ ਹੁਣ ਸ਼ਹਿਰ ਦੀਆਂ ਸਮੱਸਿਆਵਾਂ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕਰਨਗੇ ਅਤੇ ਜਨਤਾ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਣਗੇ। 

Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ. ਕਾਦੀਆਂ ਦੇ ਆਗੂਆਂ ਵਲੋਂ ਹਾਈਕੋਰਟ ਦੇ ਫੈਸਲੇ ਦਾ ਸਵਾਗਤ ਅਗਲੀ ਖ਼ਬਰ ਲੈਂਡ ਪੂਲਿੰਗ ਨੀਤੀ ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ ਖੋਸਾ ਵਲੋਂ ਰੋਸ ਪ੍ਰਦਰਸ਼ਨ
Ad Position 24