28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2025

ਗਿਆਨੀ ਹਰਪ੍ਰੀਤ ਸਿੰਘ ਵਲੋਂ ਪ੍ਰਧਾਨਗੀ ਲਈ ਬੀਬੀ ਸਤਵੰਤ ਕੌਰ ਦੇ ਨਾਂਅ ਦੀ ਪ੍ਰੋੜਤਾ

ਸ੍ਰੀ ਮੁਕਤਸਰ ਸਾਹਿਬ, 8 ਅਗਸਤ (ਰਣਜੀਤ ਸਿੰਘ ਢਿੱਲੋਂ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਦਲ ਦੀ ਪ੍ਰਧਾਨਗੀ ਲਈ ਬੀਬੀ ਸਤਵੰਤ ਕੌਰ...

Ad Position 21
No active advertisement
ਅਜੀਤ ਡੈਸਕ 08-08-2025

ਸ੍ਰੀ ਮੁਕਤਸਰ ਸਾਹਿਬ, 8 ਅਗਸਤ (ਰਣਜੀਤ ਸਿੰਘ ਢਿੱਲੋਂ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਦਲ ਦੀ ਪ੍ਰਧਾਨਗੀ ਲਈ ਬੀਬੀ ਸਤਵੰਤ ਕੌਰ ਦੇ ਨਾਂਅ ਦੀ ਪ੍ਰੋੜਤਾ ਕੀਤੀ ਹੈ। ਇਸ ਸੰਬੰਧੀ ਐਕਸ ’ਤੇ ਪੋਸਟ ਸਾਂਝੀ ਕਰਦਿਆਂ ਉਨ੍ਹਾਂ ਆਖਿਆ ਕਿ ਪੰਜ ਮੈਂਬਰੀ ਕਮੇਟੀ ਵਲੋਂ 11 ਅਗਸਤ ਨੂੰ ਚੋਣ ਇਜਲਾਸ ਰੱਖਿਆ ਗਿਆ ਹੈ।

ਮੇਰੇ ਕੋਲ ਜਾਣਕਾਰੀ ਪੁੱਜ ਰਹੀ ਹੈ ਕਿ ਉਸ ਚੋਣ ਵਿਚ ਮੇਰੇ ਨਾਂਅ ਦੀ ਅਤੇ ਬੀਬੀ ਸਤਵੰਤ ਕੌਰ, ਜੋ ਕਿ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸਪੁੱਤਰੀ ਹਨ, ਸਾਡੇ ਦੋਵਾਂ ਦੇ ਨਾਂਅ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਲਈ ਵਿਚਾਰੇ ਜਾ ਰਹੇ ਹਨ। ਕੁਝ ਮੇਰੇ ਅਤੇ ਕੁਝ ਬੀਬੀ ਦੇ ਸਮਰਥਨ ਵਿਚ ਵਿਚਾਰ ਪ੍ਰਗਟ ਹੋ ਰਹੇ ਹਨ।


ਉਨ੍ਹਾਂ ਕਿਹਾ ਕਿ ਮੇਰੇ ਮਨ ਵਿਚ ਆਪਣੀ ਉਸ ਭੈਣ ਦੇ ਪ੍ਰਤੀ ਬਹੁਤ ਸਤਿਕਾਰ ਹੈ। ਇਸ ਲਈ ਪੰਜ ਮੈਂਬਰੀ ਕਮੇਟੀ ਨੂੰ ਮੇਰੇ ਵਲੋਂ ਅਪੀਲ ਹੈ ਕਿ ਬੀਬੀ ਸਤਵੰਤ ਕੌਰ ਦੇ ਮੁਕਾਬਲੇ ਮੈਂ ਕਿਸੇ ਪ੍ਰਧਾਨਗੀ ਦੀ ਦੌੜ ਵਿਚ ਸ਼ਾਮਿਲ ਨਹੀਂ। ਇਸ ਲਈ ਮੇਰਾ ਨਾਂਅ ਪ੍ਰਧਾਨਗੀ ਲਈ ਨਾ ਵਿਚਾਰਿਆ ਜਾਵੇ। ਆਪ ਜੀ ਦਾ ਬਹੁਤ ਬਹੁਤ ਧੰਨਵਾਦ ਹੋਵੇਗਾ।

Ad Position 22
No active advertisement
ਪਿਛਲੀ ਖ਼ਬਰ ਅਦਾਕਾਰਾ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਕਤਲ ਅਗਲੀ ਖ਼ਬਰ ⭐ਮਾਣਕ-ਮੋਤੀ ⭐
Ad Position 24