28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2025

ਅਦਾਕਾਰਾ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਕਤਲ

ਨਵੀਂ ਦਿੱਲੀ, 8 ਅਗਸਤ- ਬਾਲੀਵੁੱਡ ਅਦਾਕਾਰਾ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦੀ ਦਿੱਲੀ ਦੇ ਨਿਜ਼ਾਮੂਦੀਨ ਇਲਾਕੇ ਵਿਚ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਵੀਰਵਾਰ ਰਾਤ 11 ਵਜੇ ਦੇ ਕਰੀਬ...

Ad Position 21
No active advertisement
ਅਜੀਤ ਡੈਸਕ 08-08-2025

ਨਵੀਂ ਦਿੱਲੀ, 8 ਅਗਸਤ- ਬਾਲੀਵੁੱਡ ਅਦਾਕਾਰਾ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦੀ ਦਿੱਲੀ ਦੇ ਨਿਜ਼ਾਮੂਦੀਨ ਇਲਾਕੇ ਵਿਚ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਵੀਰਵਾਰ ਰਾਤ 11 ਵਜੇ ਦੇ ਕਰੀਬ ਜੰਗਪੁਰਾ ਭਾਗੋਲ ਲੇਨ ਵਿਚ ਵਾਪਰੀ। ਪੁਲਿਸ ਨੇ ਦੱਸਿਆ ਕਿ ਹੁਮਾ ਦੇ ਭਰਾ ਆਸਿਫ਼ ਕੁਰੈਸ਼ੀ ਦਾ ਮੁੱਖ ਗੇਟ ਦੇ ਸਾਹਮਣੇ ਆਪਣਾ ਸਕੂਟਰ ਖੜ੍ਹਾ ਕਰਨ ਨੂੰ ਲੈ ਕੇ ਆਪਣੇ ਗੁਆਂਢ ਦੇ ਦੋ ਲੋਕਾਂ ਨਾਲ ਝਗੜਾ ਹੋਇਆ ਸੀ। ਝਗੜੇ ਤੋਂ ਬਾਅਦ ਦੋਸ਼ੀ ਨੇ ਆਸਿਫ਼ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।

ਆਸਿਫ਼ ਨੂੰ ਗੰਭੀਰ ਹਾਲਤ ਵਿਚ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਾਮਲੇ ਵਿਚ ਦੋਵਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਆਸਿਫ਼ ਦੀ ਪਤਨੀ ਸੈਨਜ਼ ਕੁਰੈਸ਼ੀ ਅਤੇ ਪਰਿਵਾਰ ਦਾ ਦੋਸ਼ ਹੈ ਕਿ ਦੋਸ਼ੀ ਨੇ ਮਾਮੂਲੀ ਗੱਲ ਨੂੰ ਲੈ ਕੇ ਉਸ ’ਤੇ ਬੇਰਹਿਮੀ ਨਾਲ ਹਮਲਾ ਕੀਤਾ।

 

Ad Position 22
No active advertisement
ਪਿਛਲੀ ਖ਼ਬਰ ਦਰਦਨਾਕ ਸੜਕ ਹਾਦਸੇ ਵਿਚ ਇਕ ਹੀ ਪਰਿਵਾਰ ਦੇ 4 ਜੀਆਂ ਸਮੇਤ 6 ਦੀ ਮੌਤ ਅਗਲੀ ਖ਼ਬਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪ੍ਰਧਾਨਗੀ ਲਈ ਬੀਬੀ ਸਤਵੰਤ ਕੌਰ ਦੇ ਨਾਂਅ ਦੀ ਪ੍ਰੋੜਤਾ
Ad Position 24