27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2025

ਪਿਛਲੇ ਕਈ ਦਿਨਾਂ ਤੋਂ ਸੜਕਾਂ ’ਤੇ ਖੜ੍ਹੇ ਸੀਵਰੇਜ ਦੇ ਗੰਦੇ ਪਾਣੀ ਤੋਂ ਦੁਖੀ ਲੋਕਾਂ ਨੇ ਮੁੜ ਪ੍ਰਸ਼ਾਸਨ ਖਿਲਾਫ਼ ਲਾਇਆ ਧਰਨਾ

ਬਰਨਾਲਾ, 8 ਅਗਸਤ (ਗੁਰਪ੍ਰੀਤ ਸਿੰਘ ਲਾਡੀ)- ਸ਼ਹਿਰ ਬਰਨਾਲਾ ਦੇ ਵਾਰਡ ਨੰ. 5 ਸਥਿਤ ਆਵਾ ਬਸਤੀ ਵਿਖੇ ਪਿਛਲੇ ਕਈ ਦਿਨਾਂ ਤੋਂ ਸੜਕਾਂ ਉਪਰ ਖੜੇ ਸੀਵਰੇਜ ਦੇ ਗੰਦੇ ਪਾਣੀ ਤੋਂ ਦੁਖੀ....

Ad Position 21
No active advertisement
ਅਜੀਤ ਡੈਸਕ 08-08-2025

ਬਰਨਾਲਾ, 8 ਅਗਸਤ (ਗੁਰਪ੍ਰੀਤ ਸਿੰਘ ਲਾਡੀ)- ਸ਼ਹਿਰ ਬਰਨਾਲਾ ਦੇ ਵਾਰਡ ਨੰ. 5 ਸਥਿਤ ਆਵਾ ਬਸਤੀ ਵਿਖੇ ਪਿਛਲੇ ਕਈ ਦਿਨਾਂ ਤੋਂ ਸੜਕਾਂ ਉਪਰ ਖੜੇ ਸੀਵਰੇਜ ਦੇ ਗੰਦੇ ਪਾਣੀ ਤੋਂ ਦੁਖੀ ਲੋਕਾਂ ਵਲੋਂ ਡੇਰਾ ਬਾਬਾ ਗਾਂਧਾ ਸਿੰਘ ਤੋਂ ਸੰਘੇੜਾ ਚੌਂਕ ਤੱਕ ਮੁੱਖ ਸੜਕ ਜਾਮ ਕਰ ਕੇ ਪ੍ਰਸ਼ਾਸਨ ਖਿਲਾਫ਼ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ ਗਈ। ਸੀਨੀਅਨ ਅਕਾਲੀ ਆਗੂ ਤੇਜਿੰਦਰ ਸਿੰਘ ਸੋਨੀ ਜਾਗਲ ਨੇ ਦੱਸਿਆ ਕਿ ਡੇਢ ਕੁ ਮਹੀਨਾ ਪਹਿਲਾਂ ਵੀ ਆਵਾ ਬਸਤੀ ਵਿਚ ਇਹ ਸਮੱਸਿਆ ਆਈ ਸੀ। ਉਸ ਸਮੇਂ ਪ੍ਰਸ਼ਾਸਨ ਵਲੋਂ ਖਾਨਾਪੂਰਤੀ ਲਈ ਸਫ਼ਾਈ ਕਰਵਾ ਦਿੱਤੀ ਗਈ ਸੀ ਪਰ ਇਸ ਦਾ ਪੱਕਾ ਹੱਲ ਨਹੀਂ ਕੀਤਾ ਗਿਆ।

ਜਿਸ ਕਾਰਨ ਹੁਣ ਮੁੜ ਕਈ ਦਿਨਾਂ ਤੋਂ ਨਿਕਾਸੀ ਨਾ ਹੋਣ ਕਾਰਨ ਸੜਕਾਂ ਉਪਰ ਸੀਵਰੇਜ ਦਾ ਗੰਦਾ ਪਾਣੀ ਖੜ ਗਿਆ ਅਤੇ ਬਸਤੀ ਵਿਚ ਰਹਿਣ ਵਾਲੇ ਸੈਂਕੜੇ ਘਰਾਂ ਦੇ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਬਾਰੇ ਉਹ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਕਈ ਵਾਰ ਕਹਿ ਚੁੱਕੇ ਹਨ ਪਰ ਕੋਈ ਸੁਣਵਾਈ ਨਹੀਂ ਹੋਈ ਅਤੇ ਬਸਤੀ ਵਿਚ ਭਿਆਨਕ ਬਿਮਾਰੀ ਫੈਲਣ ਦਾ ਡਰ ਪੈਦਾ ਹੋ ਗਿਆ ਹੈ। ਉਨ੍ਹਾਂ ਕਿਹਾ ਜਿੰਨਾ ਚਿਰ ਪ੍ਰਸ਼ਾਸਨ ਵਲੋਂ ਸਮੱਸਿਆ ਦਾ ਪੱਕਾ ਹੱਲ ਨਹੀਂ ਕੀਤਾ ਜਾਂਦਾ, ਉਨਾਂ ਚਿਰ ਸੜਕ ਜਾਮ ਰੱਖੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਮਾਮਲਿਆਂ ਵਿਚ ਨਾਮਜ਼ਦ ਮੁਲਜ਼ਮਾਂ ਦੀ 5.19 ਕਰੋੜ ਦੀਆਂ ਜਾਇਦਾਦਾਂ ਨੂੰ ਕੀਤਾ ਜ਼ਬਤ ਅਗਲੀ ਖ਼ਬਰ ਟਰੰਪ ਨਾਲ ਵਿਸ਼ੇਸ਼ ਸੰਬੰਧਾਂ ਦੇ ਪ੍ਰਧਾਨ ਮੰਤਰੀ ਮੋਦੀ ਦੇ ਦਾਅਵੇ ਦਾ ਪੂਰੀ ਤਰ੍ਹਾਂ ਹੋਇਆ ਪਰਦਾਫਾਸ਼- ਕਾਂਗਰਸ
Ad Position 24