27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2025

ਸ਼੍ਰੋਮਣੀ ਕਮੇਟੀ ਨੇ ਪੰਜ ਮੈਂਬਰੀ ਭਰਤੀ ਕਮੇਟੀ ਨੂੰ 11 ਦੇ ਇਜਲਾਸ ਲਈ ਸਮੁੰਦਰੀ ਹਾਲ ਦੇਣ ਤੋਂ ਕੀਤਾ ਮਨ੍ਹਾ

ਅੰਮ੍ਰਿਤਸਰ, 8 ਅਗਸਤ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ 2 ਦਸੰਬਰ 2024 ਨੂੰ ਗਠਿਤ ਕੀਤੀ ਪੰਜ ਮੈਂਬਰੀ ਭਰਤੀ ਕਮੇਟੀ ਵਲੋਂ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲਈ....

Ad Position 21
No active advertisement
ਅਜੀਤ ਡੈਸਕ 08-08-2025

ਅੰਮ੍ਰਿਤਸਰ, 8 ਅਗਸਤ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ 2 ਦਸੰਬਰ 2024 ਨੂੰ ਗਠਿਤ ਕੀਤੀ ਪੰਜ ਮੈਂਬਰੀ ਭਰਤੀ ਕਮੇਟੀ ਵਲੋਂ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲਈ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ 11 ਅਗਸਤ ਨੂੰ ਇਜਲਾਸ ਕੀਤੇ ਜਾਣ ਦੀ ਮੰਗ ਦੇ ਸੰਬੰਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਇਸ ਮੰਗ ਨੂੰ ਅਸਵੀਕਾਰ ਕਰਦਿਆਂ ਭਰਤੀ ਕਮੇਟੀ ਨੂੰ ਭਾਈ ਗੁਰਦਾਸ ਹਾਲ ਵਿਖੇ ਆਪਣਾ ਇਜਲਾਸ ਕਰਨ ਦੀ ਪੇਸ਼ਕਸ਼ ਕੀਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਇਸ ਸੰਬੰਧੀ ਸ਼੍ਰੋਮਣੀ ਕਮੇਟੀ ਵਲੋਂ ਇਕ ਰਸਮੀ ਪੱਤਰ ਪੰਜ ਮੈਂਬਰੀ ਭਰਤੀ ਕਮੇਟੀ ਦੇ ਮੈਂਬਰ ਬੀਬੀ ਸਤਵੰਤ ਕੌਰ ਨੂੰ ਭੇਜਿਆ ਗਿਆ ਹੈ।

ਪ੍ਰਾਪਤ ਵੇਰਵਿਆਂ ਅਨੁਸਾਰ ਹੁਣ ਪੰਜ ਮੈਂਬਰੀ ਭਰਤੀ ਕਮੇਟੀ ਲੀਡਰਸ਼ਿਪ ਵਲੋਂ ਫੈਸਲਾ ਕੀਤਾ ਜਾਵੇਗਾ ਕਿ ਉਹ 11 ਅਗਸਤ ਨੂੰ ਭਾਈ ਗੁਰਦਾਸ ਹਾਲ ਵਿਖੇ ਆਪਣਾ ਚੋਣ ਇਜਲਾਸ ਕਰਦੇ ਹਨ ਜਾਂ ਗੁਰੂ ਨਗਰੀ ਦੇ ਕਿਸੇ ਹੋਰ ਸਥਾਨ ’ਤੇ ਇਜਲਾਸ ਹੋਵੇਗਾ। ਇਸੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪੰਜ ਮੈਂਬਰੀ ਭਰਤੀ ਕਮੇਟੀ ਵਲੋਂ ਗਠਿਤ ਕੀਤੇ ਜਾ ਰਹੇ ਨਵੇਂ ਅਕਾਲੀ ਦਲ ਦੇ ਪ੍ਰਧਾਨ ਬਣਾਏ ਜਾਣ ਸੰਬੰਧੀ ਪੰਥਕ ਹਲਕਿਆਂ ਵਿਚ ਚਰਚਾ ਜ਼ੋਰਾਂ ’ਤੇ ਚੱਲ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਯੂ.ਪੀ. : ਬੱਸ ’ਤੇ ਡਿੱਗਿਆ ਦਰਖ਼ਤ, 5 ਦੀ ਮੌਤ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਹੋਈ ਸ਼ੁਰੂ
Ad Position 24