27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2025

ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ ਪਿਤਾ ਪੁੱਤਰ ਕਾਬੂ

ਨਾਭਾ, (ਪਟਿਆਲਾ), 8 ਅਗਸਤ (ਕਰਮਜੀਤ ਸਿੰਘ)- ਯੁੱਧ ਨਸ਼ਿਆਂ ਵਿਰੁੱਧ ਨਾਭਾ ਕੋਤਵਾਲੀ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਕਾਰਵਾਈ ਦੌਰਾਨ ਪਿਤਾ ਪੁੱਤਰ ਨੂੰ ਨਸ਼ੀਲੀਆਂ...

Ad Position 21
No active advertisement
ਅਜੀਤ ਡੈਸਕ 08-08-2025

ਨਾਭਾ, (ਪਟਿਆਲਾ), 8 ਅਗਸਤ (ਕਰਮਜੀਤ ਸਿੰਘ)- ਯੁੱਧ ਨਸ਼ਿਆਂ ਵਿਰੁੱਧ ਨਾਭਾ ਕੋਤਵਾਲੀ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਕਾਰਵਾਈ ਦੌਰਾਨ ਪਿਤਾ ਪੁੱਤਰ ਨੂੰ ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ 11740 ਨਸ਼ੀਲੀਆਂ ਗੋਲੀਆਂ ਅਤੇ 2 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਦੋਨੋਂ ਅਲੌਹਰਾਂ ਗੇਟ ਵਿਖੇ ਕੈਮਿਸਟ ਦੀ ਦੁਕਾਨ ਕਾਫ਼ੀ ਲੰਮੇ ਸਮੇਂ ਤੋਂ ਚਲਾ ਰਹੇ ਸਨ।


ਇਸ ਸੰਬੰਧੀ ਡੀ.ਐਸ.ਪੀ. ਨਾਭਾ ਮਨਦੀਪ ਕੌਰ ਨੇ ਪ੍ਰੈਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਇਹ ਕਾਫ਼ੀ ਲੰਮੇ ਸਮੇਂ ਤੋਂ ਨਸ਼ੇ ਦਾ ਕਾਰੋਬਾਰ ਕਰਦੇ ਆ ਰਹੇ ਸਨ, ਜਿਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦੇ ਵਿਰੁੱਧ ਹਨ ਤੇ ਨਸ਼ਾ ਸਮਗਲਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਫੌਜੀ ਰਿੰਕੂ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਅਗਲੀ ਖ਼ਬਰ ਯੂ.ਪੀ. : ਬੱਸ ’ਤੇ ਡਿੱਗਿਆ ਦਰਖ਼ਤ, 5 ਦੀ ਮੌਤ
Ad Position 24