27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2025

ਪਨਬੱਸ ਤੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਵਲੋਂ 13 ਅਗਸਤ ਤੱਕ ਹੜਤਾਲ ਮੁਲਤਵੀ

ਚੰਡੀਗੜ੍ਹ, 8 ਅਗਸਤ (ਸੰਦੀਪ ਮਾਹਣਾ)-ਪਨਬੱਸ ਤੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਵਲੋਂ 13 ਅਗਸਤ ਤਕ...

Ad Position 21
No active advertisement
ਅਜੀਤ ਡੈਸਕ 08-08-2025

ਚੰਡੀਗੜ੍ਹ, 8 ਅਗਸਤ (ਸੰਦੀਪ ਕੁਮਾਰ ਮਾਹਨਾ)-ਪਨਬੱਸ ਤੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਵਲੋਂ 13 ਅਗਸਤ ਤਕ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ। ਵਾਅਦੇ ਪੂਰੇ ਨਾ ਹੋਣ ਉਤੇ ਦੁਬਾਰਾ ਹੜਤਾਲ ਕਰਨ ਦੀ ਵੀ ਗੱਲ ਕਹੀ ਗਈ ਹੈ। ਦੱਸ ਦਈਏ ਕਿ ਕੱਲ੍ਹ ਤੋਂ ਮੁਲਾਜ਼ਮ ਹੜਤਾਲ ਕਰਨ ਵਾਲੇ ਸਨ, ਜਿਸ ਨੂੰ ਅਜੇ ਮੁਲਤਵੀ ਕਰ ਦਿੱਤਾ ਗਿਆ ਹੈ। 

ਦੱਸ ਦਈਏ ਕਿ ਸਰਕਾਰ ਵਲੋਂ ਲਿਖ਼ਤੀ ਪੱਤਰ ਜਾਰੀ ਕੀਤੇ ਜਾਣ ਤੋਂ ਬਾਅਦ ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਹੜਤਾਲ ਮੁਲਤਵੀ ਕੀਤੀ ਹੈ। ਪਨਬੱਸ 'ਚ ਕਿਲੋਮੀਟਰ ਸਕੀਮ ਤਹਿਤ ਬੱਸਾਂ ਦੇ ਟੈਂਡਰ ਰੱਦ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਦਿੱਤਾ ਹੜਤਾਲ ਦਾ ਸੱਦਾ ਦਿੱਤਾ ਗਿਆ ਸੀ।

ਪਨਬੱਸ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਮੰਗਾਂ ਨਾ ਮੰਨੇ ਜਾਣ ਕਾਰਨ ਅੱਜ ਬਾਅਦ ਦੁਪਹਿਰ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤੇ ਜਾਣ ਦਾ ਸੱਦਾ ਦਿੱਤਾ ਗਿਆ ਸੀ, ਜਿਸ ਦੇ ਚਲਦਿਆਂ 2 ਵਜੇ ਤੋਂ ਬਾਅਦ ਬੱਸਾਂ ਬੰਦ ਕਰ ਦਿੱਤੀਆਂ ਗਈਆਂ। ਰੱਖੜੀ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖਦਿਆਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਵਲੋਂ ਲਿਖ਼ਤੀ ਪੱਤਰ ਜਾਰੀ ਕੀਤੇ ਜਾਣ ਤੋਂ ਬਾਅਦ ਯੂਨੀਅਨ ਨੇ ਹੜਤਾਲ ਮੁਲਤਵੀ ਕਰ ਦਿੱਤੀ ਹੈ। ਇਸ ਪੱਤਰ ਵਿਚ ਟੈਂਡਰ ਰੱਦ ਕਰਨ ਅਤੇ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਲਈ 13 ਅਗਸਤ ਨੂੰ ਬੁਲਾਏ ਜਾਣ ਤੋਂ ਬਾਅਦ ਹੜਤਾਲ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ 14 ਅਗਸਤ ਤੋਂ ਫਿਰ ਤੋਂ ਵਿਰੋਧ ਪ੍ਰਦਰਸ਼ਨ ਹੋਵੇਗਾ।

 

Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੁੜ ਮੁਲਤਵੀ ਅਗਲੀ ਖ਼ਬਰ ਸ਼ਹੀਦ ਫੌਜੀ ਰਿੰਕੂ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ
Ad Position 24