27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2025

ਡੀ.ਸੀ. ਅਮਰਪ੍ਰੀਤ ਕੌਰ ਸੰਧੂ ਨੇ ਭਾਰਤ-ਪਾਕਿਸਤਾਨ ਸਰਹੱਦ 'ਤੇ ਮਨਾਇਆ ਰੱਖੜੀ ਦਾ ਤਿਉਹਾਰ

ਫਾਜ਼ਿਲਕਾ, 8 ਅਗਸਤ (ਬਲਜੀਤ ਸਿੰਘ)-ਅੱਜ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਫਾਜ਼ਿਲਕਾ ਦੇ ਡਿਪਟੀ...

Ad Position 21
No active advertisement
ਅਜੀਤ ਡੈਸਕ 08-08-2025

ਫਾਜ਼ਿਲਕਾ, 8 ਅਗਸਤ (ਬਲਜੀਤ ਸਿੰਘ)-ਅੱਜ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਸਾਦਕੀ ਚੌਕੀ ‘ਤੇ ਪਹੁੰਚ ਕੇ ਭਾਰਤ-ਪਾਕਿਸਤਾਨ ਸਰਹੱਦ ਦੀ ਰਾਖੀ ਕਰ ਰਹੇ ਬਾਰਡਰ ਸਕਿਓਰਿਟੀ ਫੋਰਸ ਦੇ ਬਹਾਦਰ ਜਵਾਨਾਂ ਨੂੰ ਆਪਣੇ ਹੱਥੀਂ ਰੱਖੜੀਆਂ ਬੰਨ੍ਹੀਆਂ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਵੀਰਪਾਲ ਕੌਰ ਵੀ ਮੌਜੂਦ ਸਨ। ਰੱਖੜੀ ਬੰਨ੍ਹਦੇ ਹੋਏ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜਵਾਨਾਂ ਨੂੰ ਕਿਹਾ ਕਿ ਦੇਸ਼ ਦੀਆਂ ਭੈਣਾਂ ਅਤੇ ਭਰਾਵਾਂ ਦੀ ਸੁਰੱਖਿਆ ਲਈ ਉਨ੍ਹਾਂ ਦੇ ਯੋਗਦਾਨ ਨੂੰ ਪੂਰਾ ਦੇਸ਼ ਸਲਾਮ ਕਰਦਾ ਹੈ।

ਉਨ੍ਹਾਂ ਕਿਹਾ ਕਿ “ਰੱਖੜੀ ਸਿਰਫ਼ ਭੈਣ-ਭਰਾ ਦੇ ਪਿਆਰ ਦਾ ਤਿਉਹਾਰ ਨਹੀਂ, ਸਗੋਂ ਭਰੋਸੇ, ਸਮਰਪਣ ਅਤੇ ਰਾਖੀ ਦੇ ਵਾਅਦੇ ਦਾ ਪ੍ਰਤੀਕ ਹੈ। ਅੱਜ ਮੈਂ ਆਪਣੇ ਇਨ੍ਹਾਂ ਸੂਰਵੀਰ ਭਰਾਵਾਂ ਦੀ ਕਲਾਈ ‘ਤੇ ਰੱਖੜੀ ਬੰਨ੍ਹ ਕੇ ਇਹ ਅਰਦਾਸ ਕਰਦੀ ਹਾਂ ਕਿ ਉਹ ਸਦਾ ਸੁਰੱਖਿਅਤ ਰਹਿਣ ਅਤੇ ਦੇਸ਼ ਦੀ ਰਾਖੀ ‘ਚ ਸਦਾ ਅੱਗੇ ਰਹਿਣ।” ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਹੱਦ ‘ਤੇ ਤਾਇਨਾਤ ਇਹ ਸੂਰਮੇ ਆਪਣੇ ਪਰਿਵਾਰ ਤੋਂ ਦੂਰ ਰਹਿ ਕੇ ਰਾਸ਼ਟਰ ਦੀ ਰਾਖੀ ਕਰਦੇ ਹਨ, ਜਿਸ ਕਰਕੇ ਸਾਡਾ ਫਰਜ਼ ਹੈ ਕਿ ਅਸੀਂ ਉਨ੍ਹਾਂ ਪ੍ਰਤੀ ਆਪਣਾ ਧੰਨਵਾਦ ਤੇ ਸਤਿਕਾਰ ਪ੍ਰਗਟ ਕਰੀਏ।

ਉਨ੍ਹਾਂ ਕਿਹਾ ਕਿ ਰੱਖੜੀ ਦਾ ਅਸਲੀ ਮਤਲਬ ਹੈ ਇਕ-ਦੂਜੇ ਦੀ ਰੱਖਿਆ ਦਾ ਵਚਨ ਨਿਭਾਉਣਾ ਅਤੇ ਬੀ.ਐਸ.ਐਫ. ਦੇ ਜਵਾਨ ਇਸ ਵਚਨ ਨੂੰ ਆਪਣੀ ਜਾਨ ਜੋਖਮ ‘ਚ ਪਾ ਕੇ ਹਰ ਰੋਜ਼ ਸੱਚ ਕਰਦੇ ਹਨ। ਐਸ.ਡੀ.ਐਮ. ਵੀਰਪਾਲ ਕੌਰ ਨੇ ਵੀ ਜਵਾਨਾਂ ਨਾਲ ਮਿਲ ਕੇ ਰੱਖੜੀ ਦੇ ਸੁਨੇਹੇ ਸਾਂਝੇ ਕੀਤੇ ਅਤੇ ਕਿਹਾ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਸਮਰਪਣ ਹਮੇਸ਼ਾ ਯਾਦ ਰਹੇਗਾ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਬੀ.ਐਸ.ਐਫ. ਦੇ ਜਵਾਨਾਂ ਨੂੰ ਮਠਿਆਈ ਵੀ ਭੇਟ ਕੀਤੀ। ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ. ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਜਜ਼ਬਾਤੀ ਪਲ ਉਨ੍ਹਾਂ ਨੂੰ ਆਪਣੇ ਪਰਿਵਾਰ ਦੀ ਘਾਟ ਮਹਿਸੂਸ ਨਹੀਂ ਹੋਣ ਦਿੰਦੇ ਅਤੇ ਹੌਸਲਾ ਵਧਾਉਂਦੇ ਹਨ। ਇਸ ਮੌਕੇ ਬੀ.ਐਸ.ਐਫ. ਦੇ ਸੀਨੀਅਰ ਅਧਿਕਾਰੀ ਅਜੇ ਕੁਮਾਰ, ਸ਼੍ਰੀ ਰਾਮ ਅਤੇ ਵਿਨੋਦ ਕੁਮਾਰ ਵੀ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਸਰ ਛੋਟੂਰਾਮ ਦੇ ਬੈਨਰ ਹੇਠ ਕਿਸਾਨਾਂ ਵਲੋਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਅਗਲੀ ਖ਼ਬਰ ਕੋਆਪ੍ਰੇਟਿਵ ਬੈਂਕ ਫਤਿਹਗੜ੍ਹ ਚੂੜੀਆਂ ਦੇ ਸਕੱਤਰ ਕੋਲੋਂ 1.88 ਲੱਖ ਰੁਪਏ ਖੋਹੇ
Ad Position 24