27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2025

ਪ੍ਰਧਾਨ ਮੰਤਰੀ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ ਲਾਗੂ ਕਰਨ - ਪ੍ਰੋ. ਬਡੂੰਗਰ

ਪਟਿਆਲਾ, 8 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ...

Ad Position 21
No active advertisement
ਅਜੀਤ ਡੈਸਕ 08-08-2025

ਪਟਿਆਲਾ, 8 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਬੇਸ਼ੱਕ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਯਤਨ ਕਰ ਰਹੀ ਹੈ, ਉਨ੍ਹਾਂ ਨੂੰ ਹਰ ਸਾਲ ਥੋੜ੍ਹੀ ਬਹੁਤ ਆਰਥਿਕ ਸਹਾਇਤਾ ਵੀ ਦਿੱਤੀ ਜਾਂਦੀ ਹੈ ਪਰ ਇਸ ਤਰੀਕੇ ਨਾਲ ਕਿਸਾਨਾਂ ਦਾ ਮਸਲਾ ਹੱਲ ਨਹੀਂ ਹੋ ਸਕੇਗਾ।

ਪ੍ਰੋ. ਬਡੂੰਗਰ ਨੇ ਕਿਹਾ ਕਿ ਜਦੋਂ ਤੱਕ ਦੇਸ਼ ਦੇ ਕਿਸਾਨਾਂ ਨੂੰ ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ ਅਤੇ ਝੋਨੇ, ਕਣਕ ਦੇ ਬਦਲ ਵਜੋਂ ਮੱਕੀ ਅਤੇ ਦਾਲਾਂ ਦੀ ਖੇਤੀ ਨੂੰ ਉਤਸ਼ਾਹ ਕਰਕੇ ਉਨ੍ਹਾਂ ਦੀ ਪੂਰੀ ਕੀਮਤ ਅਤੇ ਵਧੀਆ ਮੰਡੀਕਰਨ ਯਕੀਨੀ ਨਹੀਂ ਬਣਾਇਆ ਜਾਂਦਾ, ਉਦੋਂ ਤੱਕ ਕਿਸਾਨ ਆਪਣੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਆਪਣਾ ਸ਼ਾਂਤਮਈ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਮੰਗਾਂ ਲਾਗੂ ਕਰਵਾਉਣ ਲਈ ਸੰਘਰਸ਼ ਕਰਦੇ ਆ ਰਹੇ ਦੇਸ਼ ਦੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀਆਂ ਕਰਕੇ ਉਨ੍ਹਾਂ ਨੂੰ ਸੰਘਰਸ਼ ਦੇ ਰਾਹ ਤੋਂ ਮੋੜ ਕੇ ਕਿਸਾਨੀ ਲਈ ਪ੍ਰੇਰਿਤ ਕਰਨ। ਪਹਿਲਾਂ ਕਿਸਾਨਾਂ ਵਲੋਂ ਚਲਾਏ ਗਏ ਲੰਬੇ ਸੰਘਰਸ਼ ਦੌਰਾਨ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਗਵਾਈਆਂ ਤੇ ਕਿਸਾਨਾਂ ਦੇ ਸੰਘਰਸ਼ ਅੱਗੇ ਆਖਿਰਕਾਰ ਕੇਂਦਰ ਸਰਕਾਰ ਨੂੰ ਮਜਬੂਰ ਹੋ ਕੇ ਝੁੱਕਣਾ ਪਿਆ।  

Ad Position 22
No active advertisement
ਪਿਛਲੀ ਖ਼ਬਰ ਜੱਸੀ ਸੋਹੀਆ ਵਾਲਾ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਸਰ ਛੋਟੂਰਾਮ ਦੇ ਬੈਨਰ ਹੇਠ ਕਿਸਾਨਾਂ ਵਲੋਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ
Ad Position 24