26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2025

ਰਾਜੌਰੀ ਜ਼ਿਲ੍ਹੇ ਦੇ ਕਾਲਾਕੋਟ ਇਲਾਕੇ ਵਿਚ ਵਾਪਰਿਆ ਸੜਕ ਹਾਦਸਾ, ਇਕ ਦੀ ਮੌਤ, ਦੋ ਜ਼ਖਮੀ

ਸ੍ਰੀਨਗਰ, 9 ਅਗਸਤ (ਰਵੀ)- ਰਾਜੌਰੀ ਜ਼ਿਲ੍ਹੇ ਦੀ ਕਾਲਾਕੋਟ ਤਹਿਸੀਲ ਅਧੀਨ ਆਉਂਦੇ ਖੜਗਲਾ ਇਲਾਕੇ ਵਿਚ ਵਾਪਰੇ ਸੜਕ ਹਾਦਸੇ ਵਿਚ ਇਕ ਬੱਚੇ ਦੀ ਮੌਤ ਹੋ ਗਈ ਹੈ ਅਤੇ ਦੋ ਲੋਕ....

Ad Position 21
No active advertisement
ਅਜੀਤ ਡੈਸਕ 09-08-2025

ਸ੍ਰੀਨਗਰ, 9 ਅਗਸਤ (ਰਵੀ)- ਰਾਜੌਰੀ ਜ਼ਿਲ੍ਹੇ ਦੀ ਕਾਲਾਕੋਟ ਤਹਿਸੀਲ ਅਧੀਨ ਆਉਂਦੇ ਖੜਗਲਾ ਇਲਾਕੇ ਵਿਚ ਵਾਪਰੇ ਸੜਕ ਹਾਦਸੇ ਵਿਚ ਇਕ ਬੱਚੇ ਦੀ ਮੌਤ ਹੋ ਗਈ ਹੈ ਅਤੇ ਦੋ ਲੋਕ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਉਪ-ਜ਼ਿਲ੍ਹਾ ਹਸਪਤਾਲ ਕਾਲਾਕੋਟ ਵਿਚ ਦਾਖਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ, ਇਕ ਟਰੈਕਟਰ-ਟੈਂਕਰ ਸੜਕ ’ਤੇ ਜਾ ਰਿਹਾ ਸੀ ਕਿ ਸੜਕ ਤੋਂ ਫਿਸਲਣ ਕਾਰਨ ਅਚਾਨਕ ਹੇਠਾਂ ਖੱਡ ਵਿਚ ਡਿੱਗ ਗਿਆ, ਜਿਸ ਕਾਰਨ ਇਕ ਬੱਚੇ ਦੀ ਮੌਤ ਹੋ ਗਈ ਅਤੇ ਦੋ ਲੋਕ ਜ਼ਖਮੀ ਹੋ ਗਏ।

ਜ਼ਖਮੀਆਂ ਨੂੰ ਇਲਾਜ ਲਈ ਉਪ-ਜ਼ਿਲ੍ਹਾ ਹਸਪਤਾਲ ਕਾਲਾਕੋਟ ਵਿਚ ਦਾਖਲ ਕਰਵਾਇਆ ਗਿਆ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਪੁਲਿਸ ਨੇ ਇਸ ਸੰਬੰਧ ਵਿਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਭਰਾ ਨੂੰ ਰੱਖੜੀ ਬੰਨ੍ਹਣ ਜਾ ਰਹੀ ਭੈਣ ਦੀ ਹਾਦਸੇ 'ਚ ਮੌਤ ਅਗਲੀ ਖ਼ਬਰ ਸੜਕ ਹਾਦਸੇ ਵਿਚ ਜ਼ਖਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ
Ad Position 24