26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2025

ਭਰਾ ਨੂੰ ਰੱਖੜੀ ਬੰਨ੍ਹਣ ਜਾ ਰਹੀ ਭੈਣ ਦੀ ਹਾਦਸੇ 'ਚ ਮੌਤ

ਮੋਗਾ, 9 ਅਗਸਤ-ਸ਼ਨੀਵਾਰ ਨੂੰ ਮੋਗਾ ਦੇ ਬਰਨਾਲਾ ਬਾਈਪਾਸ 'ਤੇ ਇਕ ਦਰਦਨਾਕ ਹਾਦਸਾ ਵਾਪਰਿਆ...

Ad Position 21
No active advertisement
ਅਜੀਤ ਡੈਸਕ 09-08-2025

ਮੋਗਾ, 9 ਅਗਸਤ-ਸ਼ਨੀਵਾਰ ਨੂੰ ਮੋਗਾ ਦੇ ਬਰਨਾਲਾ ਬਾਈਪਾਸ 'ਤੇ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਜਦੋਂ ਇਕ ਭੈਣ ਆਪਣੇ ਪਤੀ ਅਤੇ ਧੀ ਨਾਲ ਭਰਾ ਦੇ ਗੁੱਟ 'ਤੇ ਰੱਖੜੀ ਬੰਨ੍ਹਣ ਜਾ ਰਹੀ ਸੀ, ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਦੌਰਾਨ ਇਕ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂਕਿ ਉਸਦਾ ਪਤੀ ਅਤੇ ਧੀ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਮੋਗਾ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਸਿਵਲ ਹਸਪਤਾਲ ਵਿਚ ਦਾਖਲ ਗੁਰਦੇਵ ਸਿੰਘ ਵਾਸੀ ਨਿਹਾਲ ਸਿੰਘ ਵਾਲਾ ਦੀ ਧੀ ਸੁਖਦੀਪ ਕੌਰ ਨੇ ਦੱਸਿਆ ਕਿ ਉਹ ਤੇ ਉਸਦੀ ਮਾਂ ਰਾਜਵੀਰ ਕੌਰ ਅਤੇ ਪਿਤਾ ਮਾਮੇ ਨੂੰ ਰੱਖੜੀ ਬੰਨ੍ਹਣ ਲਈ ਧੂਰਕੋਟ ਚਰਨ ਸਿੰਘ ਵਾਲਾ ਸਥਿਤ ਆਪਣੀ ਮਾਸੀ ਦੇ ਘਰ ਜਾ ਰਹੇ ਸਨ। ਰਸਤੇ ਵਿਚ ਸੜਕ ਪਾਰ ਕਰਦੇ ਸਮੇਂ ਅਚਾਨਕ ਇਕ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨੋਂ ਗੰਭੀਰ ਜ਼ਖਮੀ ਹੋ ਗਏ।

ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਔਰਤ ਰਾਜਵੀਰ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂਕਿ ਸੁਖਦੀਪ ਕੌਰ, ਗੁਰਤੇਜ ਸਿੰਘ ਸਮੇਤ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਐਮਰਜੈਂਸੀ ਸਟਾਫ ਨੇ ਮਰੀਜ਼ਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਅਤੇ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕਰਨ ਤੋਂ ਬਾਅਦ ਸਾਰਿਆਂ ਨੂੰ ਹਿਰਾਸਤ ਵਿਚ ਲੈ ਲਿਆ। 

Ad Position 22
No active advertisement
ਪਿਛਲੀ ਖ਼ਬਰ ਐਂਟੀ ਡਰੋਨ ਸਿਸਟਮ ਪੁਲਿਸ ਬੇੜੇ 'ਚ ਸ਼ਾਮਿਲ ਹੋਣ ਨਾਲ ਭਾਰਤ 'ਚ ਪਹਿਲਾ ਸੂਬਾ ਬਣਿਆ ਪੰਜਾਬ - ਮੰਤਰੀ ਹਰਪਾਲ ਸਿੰਘ ਚੀਮਾ ਅਗਲੀ ਖ਼ਬਰ ਰਾਜੌਰੀ ਜ਼ਿਲ੍ਹੇ ਦੇ ਕਾਲਾਕੋਟ ਇਲਾਕੇ ਵਿਚ ਵਾਪਰਿਆ ਸੜਕ ਹਾਦਸਾ, ਇਕ ਦੀ ਮੌਤ, ਦੋ ਜ਼ਖਮੀ
Ad Position 24