26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2025

ਨੌਜਵਾਨ ਦਾ ਕਤਲ ਕਰਨ ਵਾਲੇ 4 ਦੋਸ਼ੀ ਹਥਿਆਰਾਂ ਸਣੇ ਗ੍ਰਿਫ਼ਤਾਰ

ਜਲੰਧਰ, 9 ਅਗਸਤ-ਸ਼ਾਹਕੋਟ ਪੁਲਿਸ ਨੇ ਪਿੰਡ ਕਾਗਨਾ ਵਿਚ ਇਕ ਨੌਜਵਾਨ ਦੇ ਕਤਲ ਦਾ ਮਾਮਲਾ ਸੁਲਝਾਇਆ...

Ad Position 21
No active advertisement
ਅਜੀਤ ਡੈਸਕ 09-08-2025

ਜਲੰਧਰ, 9 ਅਗਸਤ-ਸ਼ਾਹਕੋਟ ਪੁਲਿਸ ਨੇ ਪਿੰਡ ਕਾਗਨਾ ਵਿਚ ਇਕ ਨੌਜਵਾਨ ਦੇ ਕਤਲ ਦਾ ਮਾਮਲਾ ਸੁਲਝਾਇਆ ਹੈ ਅਤੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਓਂਕਾਰ ਸਿੰਘ ਬਰਾਰ ਨੇ ਦੱਸਿਆ ਕਿ ਅਕਾਸ਼ਦੀਪ ਸਿੰਘ ਉਰਫ ਰਾਜਾ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਕਾਗਨਾ ਥਾਣਾ ਸ਼ਾਹਕੋਟ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਨ੍ਹਾਂ ਦੇ ਪਿੰਡ ਕਾਗਨਾ ਵਿਚ ਜਾਗਰਣ ਸੀ। ਇਸ ਦੌਰਾਨ ਉਹ ਆਪਣੇ ਭਰਾ ਕਰਨਦੀਪ ਉਰਫ ਨੰਦੂ ਅਤੇ ਮਾਮੇ ਦੇ ਪੁੱਤਰ ਅਰਸ਼ਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਕਾਗਨਾ ਨਾਲ ਜਾਗਰਣ ਵਿਚ ਲੰਗਰ ਸੇਵਾ ਕਰ ਰਿਹਾ ਸੀ। ਜਦੋਂ ਉਸਦਾ ਭਰਾ ਕਰਨਦੀਪ ਉਰਫ ਨੰਦੂ ਸਟੇਜ ਤੋਂ ਆਪਣਾ ਮੋਟਰਸਾਈਕਲ ਲੈਣ ਗਿਆ ਤਾਂ ਅਭਿਸ਼ੇਕ ਘਾਰੂ ਉਰਫ ਅਭੀ, ਗੁਰਪ੍ਰੀਤ ਸਿੰਘ ਉਰਫ ਕਾਲੂ, ਅਨਮੋਲਪ੍ਰੀਤ ਸਿੰਘ, ਵਿਸ਼ਾਲ ਸਿੰਘ ਨੇ ਕਰਨਦੀਪ ਉਰਫ ਨੰਦੂ ਨੂੰ ਮਾਰਨ ਦੇ ਇਰਾਦੇ ਨਾਲ ਕੁੱਟਮਾਰ ਕੀਤੀ ਅਤੇ ਤੇਜ਼ਧਾਰ ਹਥਿਆਰ ਨਾਲ ਜ਼ਖਮੀ ਕਰ ਦਿੱਤਾ। ਕਰਨਦੀਪ ਉਰਫ ਨੰਦੂ ਦੀ ਕੁਝ ਦਿਨ ਪਹਿਲਾਂ ਹਸਪਤਾਲ ਜਲੰਧਰ ਵਿਖੇ ਇਲਾਜ ਦੌਰਾਨ ਮੌਤ ਹੋ ਗਈ।

ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁੱਛਗਿੱਛ ਵਿਚ ਪਤਾ ਲੱਗਾ ਕਿ ਇਹ ਘਟਨਾ ਇਕ ਮਾਮੂਲੀ ਝਗੜੇ ਨੂੰ ਲੈ ਕੇ ਜਾਗਰਣ ਦੌਰਾਨ ਵਾਪਰੀ। ਪੁਲਿਸ ਨੇ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ ਕਾਲੂ ਪੁੱਤਰ ਭੁਪਿੰਦਰ ਸਿੰਘ ਵਾਸੀ ਕਾਗਨਾ ਥਾਣਾ ਸ਼ਾਹਕੋਟ, ਵਿਸ਼ਾਲ ਸਿੰਘ ਉਰਫ ਭੋਲਾ ਪੁੱਤਰ ਰੌਣਕੀ ਰਾਮ ਵਾਸੀ ਈਸੇਵਾਲ ਥਾਣਾ ਸ਼ਾਹਕੋਟ ਜ਼ਿਲ੍ਹਾ ਜਲੰਧਰ, ਮੁਲਜ਼ਮ ਅਭਿਸ਼ੇਕ ਘਾਰੂ ਉਰਫ ਅਭੀ ਉਰਫ ਕੀਦਾ ਪੁੱਤਰ ਪਰਮਜੀਤ, ਅਨਮੋਲਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਕਾਗਨਾ ਥਾਣਾ ਸ਼ਾਹਕੋਟ ਜ਼ਿਲ੍ਹਾ ਜਲੰਧਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੇ ਕਬਜ਼ੇ ਵਿਚੋਂ ਅਪਰਾਧ ਵਿਚ ਵਰਤੇ ਗਏ ਹਥਿਆਰ, 3 ਕੁਹਾੜੀਆਂ ਅਤੇ 1 ਕੁਹਾੜੀ ਬਰਾਮਦ ਕੀਤੀ ਗਈ ਹੈ। ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ 2 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਉਨ੍ਹਾਂ ਤੋਂ ਵਿਸਥਾਰ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। 

Ad Position 22
No active advertisement
ਪਿਛਲੀ ਖ਼ਬਰ ਸ਼ਿਮਲਾ : ਜ਼ਮੀਨ ਖਿਸਕਣ ਨਾਲ ਪਹਾੜ ਦਾ ਵੱਡਾ ਹਿੱਸਾ ਖਿਸਕਿਆ ਅਗਲੀ ਖ਼ਬਰ ਸਰਕਾਰ ਵਲੋਂ ਜਾਤ-ਪਾਤ ਦੇ ਆਧਾਰ 'ਤੇ ਬੋਰਡ ਬਣਾ ਕੇ ਅਹੁਦੇਦਾਰ ਨਿਯੁਕਤ ਕਰਨਾ ਸਮਾਜ ਲਈ ਘਾਤਕ - ਬਾਂਸਲ
Ad Position 24