24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2025

ਅਮਰੀਕਾ 'ਚ ਸੀ.ਡੀ.ਸੀ. ਹੈੱਡਕੁਆਰਟਰ ਨੇੜੇ ਗੋਲੀਬਾਰੀ-ਪੁਲਿਸ ਅਧਿਕਾਰੀ ਦੀ ਮੌਤ

ਅਟਲਾਂਟਾ, 9 ਅਗਸਤ (ਏਜੰਸੀ)-ਅਟਲਾਂਟਾ 'ਚ ਯੂ.ਐਸ. ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ ਹੈਡਕੁਆਰਟਰ ਦੇ ਬਾਹਰ ਇਕ ਵਿਅਕਤੀ ਨੇ ਗੋਲੀਬਾਰੀ ਕੀਤੀ, ਜਿਸ 'ਚ ਇਕ ਪੁਲਿਸ ਅਧਿਕਾਰੀ ਦੀ ਮੌਤ ਹੋ ਗਈ | ਅਧਿਕਾਰੀਆਂ ਨੇ ਦੱਸਿਆ ਕਿ ਬੰਦੂਕਧਾਰੀ ਦੀ ਲਾਸ਼ ਬਾਅਦ 'ਚ ਕੈਂਪਸ ਦੇ ਪਾਰ ਇਕ ਇਮਾਰਤ ਦੀ ਦੂਜੀ ਮੰਜ਼ਿਲ ਤੋਂ ਮਿਲੀ | ਡਾਇਰੈਕਟਰ ਸੁਜ਼ੈਨ ਮੋਨਾਰੇਜ਼ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ...

Ad Position 21
No active advertisement
ਅਜੀਤ ਡੈਸਕ 09-08-2025

ਅਟਲਾਂਟਾ, 9 ਅਗਸਤ (ਏਜੰਸੀ)-ਅਟਲਾਂਟਾ 'ਚ ਯੂ.ਐਸ. ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ ਹੈਡਕੁਆਰਟਰ ਦੇ ਬਾਹਰ ਇਕ ਵਿਅਕਤੀ ਨੇ ਗੋਲੀਬਾਰੀ ਕੀਤੀ, ਜਿਸ 'ਚ ਇਕ ਪੁਲਿਸ ਅਧਿਕਾਰੀ ਦੀ ਮੌਤ ਹੋ ਗਈ | ਅਧਿਕਾਰੀਆਂ ਨੇ ਦੱਸਿਆ ਕਿ ਬੰਦੂਕਧਾਰੀ ਦੀ ਲਾਸ਼ ਬਾਅਦ 'ਚ ਕੈਂਪਸ ਦੇ ਪਾਰ ਇਕ ਇਮਾਰਤ ਦੀ ਦੂਜੀ ਮੰਜ਼ਿਲ ਤੋਂ ਮਿਲੀ | ਡਾਇਰੈਕਟਰ ਸੁਜ਼ੈਨ ਮੋਨਾਰੇਜ਼ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਇਸ ਘਟਨਾ 'ਚ ਘੱਟੋ-ਘੱਟ 4 ਸੀ.ਡੀ.ਸੀ. ਇਮਾਰਤਾਂ ਪ੍ਰਭਾਵਿਤ ਹੋਈਆਂ | ਕਰਮਚਾਰੀਆਂ ਦੁਆਰਾ ਸਾਂਝੀਆਂ ਕੀਤੀਆਂ ਗਈਆਂ ਫੋਟੋਆਂ 'ਚ ਏਜੰਸੀ ਦੀਆਂ ਕਈ ਇਮਾਰਤਾਂ ਦੀਆਂ ਖਿੜਕੀਆਂ 'ਤੇ ਗੋਲੀਆਂ ਦੇ ਨਿਸ਼ਾਨ ਦਿਖਾਈ ਦਿੱਤੇ | ਇਹ ਦਰਸਾਉਂਦਾ ਹੈ ਕਿ ਇਸ ਘਟਨਾ ਨੇ ਉਸ ਜਗ੍ਹਾ ਨੂੰ ਕਿੰਨਾ ਨੁਕਸਾਨ ਪਹੁੰਚਾਇਆ ਹੈ ਜਿੱਥੇ ਹਜ਼ਾਰਾਂ ਵਿਗਿਆਨੀ ਅਤੇ ਕਰਮਚਾਰੀ ਗੰਭੀਰ ਬਿਮਾਰੀਆਂ 'ਤੇ ਖੋਜ ਕਰਦੇ ਹਨ | ਅਟਲਾਂਟਾ ਪੁਲਿਸ ਮੁਖੀ ਡੈਰਿਨ ਸ਼ੀਅਰਬੌਮ ਨੇ ਕਿਹਾ ਕਿ ਬੰਦੂਕਧਾਰੀ ਸੀ.ਡੀ.ਸੀ. ਕੈਂਪਸ ਤੋਂ ਪਾਰ ਇਕ ਇਮਾਰਤ ਦੀ ਦੂਜੀ ਮੰਜ਼ਿਲ 'ਤੇ ਮਿਲਿਆ ਸੀ ਤੇ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ | ਉਨ੍ਹਾਂ ਕਿਹਾ ਕਿ ਸਾਨੂੰ ਇਸ ਸਮੇਂ ਨਹੀਂ ਪਤਾ ਕਿ (ਬੰਦੂਕਧਾਰੀ) ਅਧਿਕਾਰੀਆਂ ਦੀਆਂ ਗੋਲੀਆਂ ਨਾਲ ਮਾਰਿਆ ਗਿਆ ਸੀ ਜਾਂ ਉਸਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਸੀ |

Ad Position 22
No active advertisement
ਪਿਛਲੀ ਖ਼ਬਰ ਬਰਤਾਨੀਆ ਦੇ ਸ਼ਾਹੀ ਗਾਰਡ ਆਰਮੀ ਦਾ ਹਿੱਸਾ ਬਣਿਆ ਪੰਜਾਬੀ ਨੌਜਵਾਨ ਅਗਲੀ ਖ਼ਬਰ ਭਾਰਤੀ ਮੂਲ ਦੀ ਰੇਸ਼ਮਾ ਕੇਵਲਰਮਾਨੀ ਦਾ ਨਾਂਅ ਚੋਟੀ ਦੇ ਸ਼ਕਤੀਸ਼ਾਲੀ 100 ਕਾਰੋਬਾਰੀਆਂ 'ਚ ਸ਼ਾਮਿਲ
Ad Position 24