ਲੌਂਗੋਵਾਲ (ਸੰਗਰੂਰ), 10 ਅਗਸਤ (ਸ.ਸ.ਖੰਨਾ,ਵਿਨੋਦ) - ਇਥੋਂ ਨੇੜਲੇ ਪਿੰਡ ਮੰਡੇਰ ਕਲਾਂ ਵਿਖੇ ਤੀਆਂ ਦਾ ਤਿਉਹਾਰ ਰਵਾਇਤੀ ਪਰੰਪਰਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਸਮਾਗਮ 'ਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਪਤਨੀ ਸਬੀਨਾ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਲੜਕੀਆਂ ਨੇ ਤੀਆਂ ਤੇ ਸਾਉਣ ਮਹੀਨੇ ਨਾਲ ਸੰਬੰਧਿਤ ਗੀਤਾਂ ਤੋਂ ਇਲਾਵਾ ਗਿੱਧਾ ਅਤੇ ਭੰਗੜਾ ਪਾ वे ਸਮਾਗਮ ਨੂੰ ਬੁਲੰਦੀਆਂ 'ਤੇ ਪਹੁੰਚਾ ਦਿੱਤਾ। ਸਮਾਗਮ ਦਾ ਸਮੂਹ ਮੈਂਬਰਾਂ ਨੇ ਭਰਪੂਰ ਅਨੰਦ ਮਾਣਿਆ। ਸਰਪੰਚ ਜੁਗਰਾਜ ਸਿੰਘ ਸੰਸਾਰੀ ਅਤੇ ਸਮੂਹ ਪੰਚਾਇਤ ਵਲੋਂ ਪਿੰਡ ਦੀਆਂ ਵਿਆਹੀਆਂ ਕੁੜੀਆਂ ਨੂੰ ਸੂਟ ਅਤੇ ਮਠਿਆਈ ਦੇ ਡੱਬੇ ਅਤੇ ਵੱਖ-ਵੱਖ ਪ੍ਰਕਾਰ ਦੇ ਤੋਹਫ਼ੇ ਦੇ वे ਨਿਵਾਜਿਆ ਗਿਆ। ਇਸ ਮੌਕੇ ਸੰਦੀਪ ਕੌਰ,ਪੰਚ ਸੁਖਵਿੰਦਰ ਕੌਰ ਪੰਚ, ਗੁਰਮੇਲ ਕੌਰ ਪੰਚ, ਸਕੰਦਰ ਖਾਨ ਪੰਚ,ਜੀਸਾ ਖਾਂਨ ਪੰਚ, ਗੁਰਪ੍ਰੀਤ ਸਿੰਘ ਪੰਚ, ਕਰਮਜੀਤ ਕੌਰ ਪੰਚ, ਗੁਰਮੇਲ ਸਿੰਘ ਦਫ਼ਤਰ ਇੰਚਾਰਜ,ਰਾਜ ਸਿੰਘ ਆਦਿ ਹਾਜ਼ਰ ਸਨ।
ਤਾਜ਼ਾ ਖ਼ਬਰਾਂ
Free
ਪੰਚਾਇਤ ਵਲੋਂ ਮਨਾਇਆ ਤੀਆਂ ਦਾ ਤਿਉਹਾਰ
ਲੌਂਗੋਵਾਲ (ਸੰਗਰੂਰ), 10 ਅਗਸਤ (ਸ.ਸ.ਖੰਨਾ,ਵਿਨੋਦ) - ਇਥੋਂ ਨੇੜਲੇ ਪਿੰਡ ਮੰਡੇਰ ਕਲਾਂ ਵਿਖੇ ਤੀਆਂ ਦਾ ਤਿਉਹਾਰ ਰਵਾਇਤੀ ਪਰੰਪਰਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਸਮਾਗਮ 'ਚ ਕੈਬਨਿਟ...
ਅਜੀਤ ਡੈਸਕ
10-08-2025