21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2025

ਪ੍ਰਿਥੀਪਾਲ ਸਿੰਘ ਬਟਾਲਾ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੀ 13 ਮੈਂਬਰੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਨਿਯੁਕਤ

ਬਟਾਲਾ, 10 ਅਗਸਤ (ਸਤਿੰਦਰ ਸਿੰਘ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਬੀਤੇ ਕੱਲ੍ਹ ਰੱਖੜ ਪੁੰਨਿਆ ਦਿਵਸ ’ਤੇ ਜੋ ‘ਬੰਦੀ ਸਿੰਘ ਰਿਹਾਅ ਕਰੋ’ ਕਾਨਫਰੰਸ ਸ੍ਰੀ ਬਾਬਾ ਬਕਾਲਾ ਸਾਹਿਬ ਦੀ ...

Ad Position 21
No active advertisement
ਅਜੀਤ ਡੈਸਕ 10-08-2025

ਬਟਾਲਾ, 10 ਅਗਸਤ (ਸਤਿੰਦਰ ਸਿੰਘ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਬੀਤੇ ਕੱਲ੍ਹ ਰੱਖੜ ਪੁੰਨਿਆ ਦਿਵਸ ’ਤੇ ਜੋ ‘ਬੰਦੀ ਸਿੰਘ ਰਿਹਾਅ ਕਰੋ’ ਕਾਨਫਰੰਸ ਸ੍ਰੀ ਬਾਬਾ ਬਕਾਲਾ ਸਾਹਿਬ ਦੀ ਪਵਿੱਤਰ ਧਰਤੀ ’ਤੇ ਕੀਤੀ ਗਈ, ਵਿਚ ਸਮੁੱਚੇ ਪੰਜਾਬ ਤੋਂ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਆਪਣੇ-ਆਪ ਵਹੀਰਾਂ ਘੱਤ ਕੇ ਹੋਇਆ। ਇਸ ਮੌਕੇ ਪਾਰਟੀ ਵਲੋਂ ਪੰਜਾਬ ਨੂੰ ਦਰਪੇਸ਼ ਸਰੋਕਾਰਾਂ ਤੇ ਪਾਰਟੀ ਦਾ ਪੱਖ ਰੱਖਦਿਆਂ ਮਤੇ ਸੰਗਤਾਂ ਨੂੰ ਪੜ੍ਹ ਕੇ ਸੁਣਾਏ ਗਏ। ਇਸ ਦੌਰਾਨ ਪਾਰਟੀ ਵਲੋਂ ਪ੍ਰਿਥੀਪਾਲ ਸਿੰਘ ਬਟਾਲਾ ਦੀ ਪਾਰਟੀ ਵਿਚ 13 ਮੈਂਬਰੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਵਜੋਂ ਨਿਯੁਕਤੀ ਕੀਤੀ ਗਈ। ਪਾਰਟੀ ਸੂਤਰਾਂ ਨੇ ਦੱਸਿਆ ਕਿ ਲੰਘੇ ਸਮੇਂ ਦੌਰਾਨ ਪ੍ਰਿਥੀਪਾਲ ਸਿੰਘ ਬਟਾਲਾ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਮੁਢਲੀ ਬਣਤਰ ਵੇਲੇ ਮਹੱਤਵਪੂਰਨ ਰੋਲ ਅਦਾ ਕੀਤਾ ਅਤੇ ਜ਼ਿਲ੍ਹਾ ਲੁਧਿਆਣਾ ਅਤੇ ਗੁਰਦਾਸਪੁਰ ਦੇ ਸਮੁੱਚੇ ਖੇਤਰ ਵਿਚ ਪਾਰਟੀ ਨੂੰ ਜਥੇਬੰਦ ਕਰਨ ਲਈ ਜੀਅ ਤੋੜ ਮਿਹਨਤ ਕੀਤੀ ਗਈ, ਜਿਸ ਕਰ ਕੇ ਇਨ੍ਹਾਂ ਖੇਤਰਾਂ ਵਿਚ ਵੱਡੇ ਪੱਧਰ ’ਤੇ ਪਿੰਡਾਂ ਵਿਚ ਪਾਰਟੀ ਦੀਆਂ ਪਿੰਡ ਪੱਧਰ ਦੀਆਂ ਕਮੇਟੀਆਂ ਬਣਾਈਆਂ ਗਈਆਂ ਹਨ, ਜਿਸ ਨਾਲ ਪਾਰਟੀ ਦਾ ਲੋਕ ਆਧਾਰ ਹੋਰ ਮਜ਼ਬੂਤ ਹੋਇਆ। ਇਸ ਸੰਬੰਧੀ ਪ੍ਰਿਥੀਪਾਲ ਸਿੰਘ ਬਟਾਲਾ ਨੇ ਦੱਸਿਆ ਕਿ ਉਹ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਗ਼ੈਰ ਜ਼ਮਹੂਰੀ ਅਤੇ ਗ਼ੈਰ ਕਾਨੂੰਨੀ ਐਨ.ਐਸ.ਏ. ਦੇ ਰੋਸ ਵਜੋਂ ਪਾਰਟੀ ਨਾਲ ਜੁੜੇ ਹਨ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਵਲੋਂ ਜ਼ਿਲ੍ਹਾ ਉਪ ਪ੍ਰਧਾਨ ਅਤੇ ਜਨਰਲ ਸਕੱਤਰ ਨਿਯੁਕਤ ਅਗਲੀ ਖ਼ਬਰ ਅਜਨਾਲਾ ਤੋਂ ਅਸਾਮ ਗਊਆਂ ਦੀ ਤਸਕਰੀ ਕਰਦਾ ਟਰੱਕ ਜੰਡਿਆਲਾ ਗੁਰੂ ਪੁਲਿਸ ਨੇ ਕਾਬੂ ਕੀਤਾ
Ad Position 24