20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2025

ਕਰਨ ਔਜਲਾ ਅਤੇ ਹਨੀ ਸਿੰਘ ਨੇ ਆਪਣੇ ਵਿਵਾਦਿਤ ਗੀਤ ਲਈ ਮੇਰੇ ਤੋਂ ਮੰਗੀ ਮੁਆਫੀ- ਰਾਜ ਲਾਲੀ ਗਿੱਲ

ਮੁਹਾਲੀ, 11 ਅਗਸਤ (ਦਵਿੰਦਰ ਸਿੰਘ)- ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਅੱਜ ਗਾਇਕ ਕਰਨ ਔਜਲਾ....

Ad Position 21
No active advertisement
ਅਜੀਤ ਡੈਸਕ 11-08-2025

ਮੁਹਾਲੀ, 11 ਅਗਸਤ (ਦਵਿੰਦਰ ਸਿੰਘ)- ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਅੱਜ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ ਨੂੰ ਬੁਲਾਇਆ ਗਿਆ ਸੀ ਪਰ ਦੋਵੇਂ ਦੇਸ਼ ਤੋਂ ਬਾਹਰ ਹਨ, ਇਸ ਕਰਕੇ ਉਹ ਅੱਜ ਨਹੀਂ ਪਹੁੰਚ ਸਕੇ। ਰਾਜ ਲਾਲੀ ਗਿੱਲ ਨੇ ਕਿਹਾ ਕਿ ਮੇਰੀ ਦੋਵਾਂ ਗਾਇਕਾ ਨਾਲ ਫੋਨ ’ਤੇ ਗੱਲਬਾਤ ਹੋਈ ਹੈ ਅਤੇ ਦੋਵਾਂ ਗਾਇਕਾ ਨੇ ਜਲਦ ਉਨ੍ਹਾਂ ਨੂੰ ਮਹਿਲਾ ਕਮਿਸ਼ਨ ਦਫਤਰ ਵਿਖ਼ੇ ਪੇਸ਼ ਹੋਣ ਦਾ ਭਰੋਸਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਕਿਸੇ ਵੀ ਗੀਤ ਜਾਂ ਵੀਡੀਓ ’ਚ ਮਾਵਾਂ ਭੈਣਾਂ ਲਈ ਅਜਿਹੀ ਸ਼ਬਦਾਵਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੋਵਾਂ ਗਾਇਕਾ ਨੇ ਮੇਰੇ ਕੋਲੋਂ ਇਨ੍ਹਾਂ ਗੀਤਾਂ ਲਈ ਮੁਆਫ਼ੀ ਵੀ ਮੰਗੀ ਹੈ।

Ad Position 22
No active advertisement
ਪਿਛਲੀ ਖ਼ਬਰ ਪਿੰਡ ਕਾਲੇਕੇ ਵਿਚ ਇਕ ਥਾਣੇਦਾਰ ਦੀ ਰਹੱਸਮਈ ਹਾਲਤ ਵਿਚ ਮੌਤ ਅਗਲੀ ਖ਼ਬਰ ਪੁਲਿਸ ਚੌਂਕੀ ਨਜ਼ਦੀਕ ਮੈਡੀਕਲ ਸਟੋਰ ’ਤੇ ਚੱਲੀਆਂ ਗੋਲੀਆਂ
Ad Position 24