20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2025

ਭਰਤੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਚੁਣਿਆ ਪ੍ਰਧਾਨ

ਅੰਮ੍ਰਿਤਸਰ, 11 ਅਗਸਤ (ਜਸਵੰਤ ਸਿੰਘ ਜੱਸ/ਹਰਮਿੰਦਰ ਸਿੰਘ)- ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਰਬ ਸੰਮਤੀ ਨਾਲ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਸ਼੍ਰੋਮਣੀ....

Ad Position 21
No active advertisement
ਅਜੀਤ ਡੈਸਕ 11-08-2025

ਅੰਮ੍ਰਿਤਸਰ, 11 ਅਗਸਤ (ਜਸਵੰਤ ਸਿੰਘ ਜੱਸ/ਹਰਮਿੰਦਰ ਸਿੰਘ)- ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਰਬ ਸੰਮਤੀ ਨਾਲ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣ ਗਏ ਹਨ। ਅੱਜ ਇਥੇ ਹੋ ਰਹੇ ਪੰਜ ਮੈਂਬਰੀ ਭਰਤੀ ਕਮੇਟੀ ਵਲੋਂ ਅਕਾਲੀ ਦਲ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਡੈਲੀਗੇਟ ਇਜਲਾਸ ਦੌਰਾਨ ਸਰਬ ਸੰਮਤੀ ਨਾਲ ਉਨ੍ਹਾਂ ਨੂੰ ਪ੍ਰਧਾਨ ਚੁਣ ਲਿਆ ਗਿਆ। ਪ੍ਰਧਾਨ ਵਜੋਂ ਗਿਆਨੀ ਹਰਪ੍ਰੀਤ ਸਿੰਘ ਦਾ ਨਾਂਅ ਬਾਬਾ ਸਰਬਜੋਤ ਸਿੰਘ ਬੇਦੀ ਵਲੋਂ ਪੇਸ਼ ਕੀਤਾ ਗਿਆ, ਜਿਸ ਦੀ ਤਈਦ ਮਜੀਦ ਕਰਮਵਾਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਕੀਤੀ। ਇਸ ਦੌਰਾਨ ਸਰਬ ਸੰਮਤੀ ਨਾਲ ਹੀ ਬੀਬੀ ਸਤਵੰਤ ਕੌਰ ਮੈਂਬਰ ਪੰਜ ਮੈਂਬਰੀ ਭਰਤੀ ਕਮੇਟੀ ਨੂੰ ਅਕਾਲੀ ਦਲ ਦੀ ਪੰਥਕ ਕੌਂਸਲ ਦੀ ਚੇਅਰ ਪਰਸਨ ਚੁਣ ਲਿਆ ਗਿਆ। ਹਾਜ਼ਰ ਡੈਲੀਗੇਟਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਇਨ੍ਹਾਂ ਨਿਯੁਕਤੀਆਂ ਨੂੰ ਪ੍ਰਵਾਨਗੀ ਦਿੱਤੀ।

Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਮੋਟਰਸਾਈਕਲ ਪੁਲਿਸ ਦੀ ਗੱਡੀ ਵਿਚ ਵੱਜਣ ਨਾਲ ਦੋ ਨੌਜਵਾਨਾਂ ਦੀ ਮੌਤ ਅਗਲੀ ਖ਼ਬਰ ਬਿਜਲੀ ਨਿਗਮ ਦੇ ਮੁਲਾਜ਼ਮਾਂ ਵਲੋਂ ਗੇਟ ਰੈਲੀ
Ad Position 24