19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2025

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਹੋਵੇਗੀ ਭਲਕੇ

ਚੰਡੀਗੜ੍ਹ, 11 ਅਗਸਤ-ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਉਤੇ ਸੁਣਵਾਈ ਅੱਜ ਫਿਰ ਮੁਲਤਵੀ ਹੋ ਗਈ...

Ad Position 21
No active advertisement
ਅਜੀਤ ਡੈਸਕ 11-08-2025

ਚੰਡੀਗੜ੍ਹ, 11 ਅਗਸਤ-ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਉਤੇ ਸੁਣਵਾਈ ਅੱਜ ਫਿਰ ਮੁਲਤਵੀ ਹੋ ਗਈ ਹੈ ਤੇ ਅਗਲੀ ਸੁਣਵਾਈ 12 ਅਗਸਤ ਉਤੇ ਪੈ ਗਈ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਮੁਹਾਲੀ ਅਦਾਲਤ ਵਿਚ ਸੁਣਵਾਈ ਅੱਜ ਦੁਬਾਰਾ ਹੋਈ ਹੈ। ਇਸ ਮੌਕੇ ਸਰਕਾਰੀ ਧਿਰ ਵਲੋਂ ਵਕੀਲ ਫੈਰੀ ਸੋਫਤ ਅਤੇ ਜ਼ਿਲ੍ਹਾ ਅਟਾਰਨੀ ਮਨਜੀਤ ਸਿੰਘ ਪੇਸ਼ ਹੋਏ ਜਦਕਿ ਸਰਕਾਰੀ ਵਕੀਲ ਪ੍ਰੀਤ ਇੰਦਰ ਪਾਲ ਸਿੰਘ ਸਿਹਤ ਖਰਾਬ ਹੋਣ ਕਾਰਨ ਕਾਰਵਾਈ ਵਿਚ ਸ਼ਾਮਿਲ ਨਹੀਂ ਹੋ ਸਕੇ। ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਵਿਚ ਸ਼ਾਮਿਲ ਹੋਣ ਲਈ ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਵੀ ਅਦਾਲਤ ਵਿਚ ਮੌਜੂਦ ਰਹੇ।

Ad Position 22
No active advertisement
ਪਿਛਲੀ ਖ਼ਬਰ ਮੁਹਾਲੀ ਅਦਾਲਤ ਵਿਖੇ ਸੁਣਵਾਈ ਉਪਰੰਤ ਬੋਲੇ ਗਨੀਵ ਕੌਰ ਮਜੀਠੀਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਤੋਂ ਇਕ ਪਰਿਵਾਰ ਦੀ 3 ਦਹਾਕਿਆਂ ਦੀ ਇਜ਼ਾਰੇਦਾਰੀ ਅੱਜ ਖਤਮ ਹੋਈ - ਗਿਆਨੀ ਹਰਪ੍ਰੀਤ ਸਿੰਘ
Ad Position 24