19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2025

ਮੁਹਾਲੀ ਅਦਾਲਤ ਵਿਖੇ ਸੁਣਵਾਈ ਉਪਰੰਤ ਬੋਲੇ ਗਨੀਵ ਕੌਰ ਮਜੀਠੀਆ

ਮੋਹਾਲੀ, 11 ਅਗਸਤ (ਕਪਿਲ ਵਧਵਾ)- ਬਿਕਰਮ ਸਿੰਘ ਮਜੀਠੀਆ ਦੀ ਮੋਹਾਲੀ ਅਦਾਲਤ ਵਿਖੇ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਉਪਰੰਤ ਇਥੇ ਮੌਜੂਦ ਗਨੀਵ ਕੌਰ ਮਜੀਠੀਆ ਨੇ ਪੱਤਰਕਾਰਾਂ....

Ad Position 21
No active advertisement
ਅਜੀਤ ਡੈਸਕ 11-08-2025

ਮੋਹਾਲੀ, 11 ਅਗਸਤ (ਕਪਿਲ ਵਧਵਾ)- ਬਿਕਰਮ ਸਿੰਘ ਮਜੀਠੀਆ ਦੀ ਮੋਹਾਲੀ ਅਦਾਲਤ ਵਿਖੇ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਉਪਰੰਤ ਇਥੇ ਮੌਜੂਦ ਗਨੀਵ ਕੌਰ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਨਿਆਂਪਾਲਿਕਾ ’ਤੇ ਪੂਰਾ ਭਰੋਸਾ ਹੈ। ਇਸ ਦੇ ਨਾਲ ਹੀ ਮਜੀਠੀਆ ਦੇ ਵਕੀਲ ਡੀ. ਐਸ. ਸੋਬਤੀ ਨੇ ਕਿਹਾ ਕਿ ਅਸੀਂ ਖੁਸ਼ ਕਿਸਮਤ ਹਾਂ ਕਿ ਸਾਡੀ ਸੁਣਵਾਈ ਤਾਂ ਹੋ ਰਹੀ ਹੈ।

ਸਰਕਾਰੀ ਧਿਰ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਜੋ ਜੋ ਦਲੀਲਾਂ ਸਰਕਾਰੀ ਧਿਰ ਵਲੋਂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਮੌਕੇ ਦਿੱਤੀਆਂ ਗਈਆਂ ਸਨ, ਉਨ੍ਹਾਂ ਸਭ ਦਲੀਲਾਂ ਤੋਂ ਮੁਨਕਰ ਹੋ ਗਏ ਹਨ। ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਸਾਹਿਬ ’ਤੇ ਪੂਰਾ ਭਰੋਸਾ ਹੈ ਅਤੇ ਗੁਰੂ ਸਾਹਿਬ ਜੋ ਵੀ ਕਰਨਗੇ ਸਭ ਠੀਕ ਹੀ ਕਰਨਗੇ। ਗਨੀਵ ਕੌਰ ਮਜੀਠੀਆ ਵਲੋਂ ਚੰਡੀਗੜ੍ਹ ਪੁਲਿਸ ਨੂੰ ਦਿੱਤੀ ਸ਼ਿਕਾਇਤ ਸੰਬੰਧੀ ਪੱਤਰਕਾਰਾਂ ਵਲੋਂ ਸਵਾਲ ਕੀਤੇ ਜਾਣ ’ਤੇ ਉਨ੍ਹਾਂ ਕਿਹਾ ਕਿ ਉਹਨਾਂ ਨਾਲ ਚੰਡੀਗੜ੍ਹ ਪੁਲਿਸ ਦੇ ਅਧਿਕਾਰੀਆਂ ਵਲੋਂ ਕੋਈ ਸੰਪਰਕ ਨਹੀਂ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਜਾਣ ਉਪਰੰਤ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਤਮਸਤਕ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਹੋਵੇਗੀ ਭਲਕੇ
Ad Position 24