19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2025

ਭਾਈ ਸੁੱਖਾ ਸਿੰਘ ਤੇ ਭਾਈ ਮਹਿਤਾਬ ਸਿੰਘ ਵਲੋਂ ਮੱਸੇ ਰੰਘੜ ਨੂੰ ਸੋਧਣ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ

ਅੰਮ੍ਰਿਤਸਰ, 11 ਅਗਸਤ (ਜਸਵੰਤ ਸਿੰਘ ਜੱਸ)-ਭਾਈ ਸੁੱਖਾ ਸਿੰਘ ਮਾੜੀ ਕੰਬੋਕੇ ਅਤੇ ਭਾਈ ਮਹਿਤਾਬ ਸਿੰਘ ਮੀਰਾਂਕੋਟ ਵਲੋਂ...

Ad Position 21
No active advertisement
ਅਜੀਤ ਡੈਸਕ 11-08-2025

ਅੰਮ੍ਰਿਤਸਰ, 11 ਅਗਸਤ (ਜਸਵੰਤ ਸਿੰਘ ਜੱਸ)-ਭਾਈ ਸੁੱਖਾ ਸਿੰਘ ਮਾੜੀ ਕੰਬੋਕੇ ਅਤੇ ਭਾਈ ਮਹਿਤਾਬ ਸਿੰਘ ਮੀਰਾਂਕੋਟ ਵਲੋਂ ਮੱਸੇ ਰੰਘੜ ਨੂੰ ਸੋਧਣ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸੁਖਜੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤ ਨਾਲ ਇਤਿਹਾਸ ਦੀ ਵਿਚਾਰ ਕਰਦਿਆਂ ਕਿਹਾ ਕਿ ਸਿੱਖ ਕੌਮ ਦੇ ਕੇਂਦਰੀ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਦੇ ਸਮੇਂ ਦੀਆਂ ਹਕੂਮਤਾਂ ਨੇ ਕਈ ਵਾਰ ਯਤਨ ਕੀਤੇ। ਜਕਰੀਆ ਖਾਨ ਦੀ ਹਕੂਮਤ ਸਮੇਂ ਮੱਸੇ ਰੰਘੜ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕੀਤੀ, ਜਿਸ ਦਾ ਬਦਲਾ ਭਾਈ ਸੁੱਖਾ ਸਿੰਘ ਤੇ ਭਾਈ ਮਹਿਤਾਬ ਸਿੰਘ ਨੇ ਮੱਸੇ ਰੰਘੜ ਨੂੰ ਸੋਧ ਕੇ ਲਿਆ। ਸਮਾਗਮ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਜਸਪਾਲ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ, ਮੀਤ ਮੈਨੇਜਰ ਰਵਿੰਦਰਜੀਤ ਸਿੰਘ, ਸਤਨਾਮ ਸਿੰਘ ਤੇ ਹੋਰ ਮੌਜੂਦ ਸਨ। 

Ad Position 22
No active advertisement
ਪਿਛਲੀ ਖ਼ਬਰ ਪਿਕਅੱਪ ਵੈਨ ਹਾਦਸੇ 'ਚ 7 ਲੋਕਾਂ ਦੀ ਮੌਤ, ਕਈ ਜ਼ਖਮੀ ਅਗਲੀ ਖ਼ਬਰ ਪੰਜਾਬ ਗੌਰਮਿੰਟ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਮੰਗਾਂ ਨੂੰ ਲੈ ਕੇ ਸ਼ਹਿਰ 'ਚ ਕੀਤਾ ਰੋਸ ਮਾਰਚ
Ad Position 24