19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2025

ਤਹਿਸੀਲ ਮਹਿਲ ਕਲਾਂ 'ਚ 15 ਮਿੰਟਾਂ 'ਚ ਰਜਿਸਟਰੀ ਪ੍ਰਕਿਰਿਆ ਦਾ ਵਿਧਾਇਕ ਪੰਡੋਰੀ ਵਲੋਂ ਜਾਇਜ਼ਾ

ਮਹਿਲ ਕਲਾਂ, 11 ਅਗਸਤ (ਅਵਤਾਰ ਸਿੰਘ ਅਣਖੀ)-ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਤਹਿਸੀਲ...

Ad Position 21
No active advertisement
ਅਜੀਤ ਡੈਸਕ 11-08-2025

ਮਹਿਲ ਕਲਾਂ, 11 ਅਗਸਤ (ਅਵਤਾਰ ਸਿੰਘ ਅਣਖੀ)-ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਤਹਿਸੀਲ ਮਹਿਲ ਕਲਾਂ ਵਿਚ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਦੌਰਾਨ ਭਗਵੰਤ ਮਾਨ ਸਰਕਾਰ ਵਲੋਂ ਦਿੱਤੇ ਹੁਕਮਾਂ ਅਨੁਸਾਰ, ਤਹਿਸੀਲ ਅੰਦਰ 15 ਮਿੰਟਾਂ ਵਿਚ ਰਜਿਸਟਰੀ ਪ੍ਰਕਿਰਿਆ ਪੂਰੀ ਕਰਨ ਦੀ ਪ੍ਰਣਾਲੀ ਦੀ ਤਸਦੀਕ ਕਰਨ ਲਈ ਮੌਕੇ ‘ਤੇ ਹੀ ਰਜਿਸਟਰੀ ਕਰਵਾਉਣ ਦੀ ਸ਼ੁਰੂਆਤ ਕਰਵਾਈ।

ਵਿਧਾਇਕ ਪੰਡੋਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਰਾਜ ਭਰ ਦੀਆਂ ਤਹਿਸੀਲਾਂ ਵਿਚ ਆਨਲਾਈਨ ਰਜਿਸਟਰੀ ਪ੍ਰਕਿਰਿਆ ਨੂੰ ਤੇਜ਼ ਤੇ ਪਾਰਦਰਸ਼ੀ ਬਣਾਉਣ ਲਈ ਢੁਕਵੇਂ ਕਦਮ ਚੁੱਕੇ ਹਨ। ਹੁਣ ਪਿੰਡਾਂ ਦੇ ਲੋਕਾਂ ਨੂੰ ਰਜਿਸਟਰੀ ਸਮੇਤ ਹੋਰ ਸਰਕਾਰੀ ਕੰਮਾਂ ਲਈ ਦਫ਼ਤਰਾਂ ‘ਚ ਖੱਜਲ-ਖੁਆਰੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵਲੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਲਗਾਤਾਰ ਉਪਰਾਲਿਆਂ ਕਾਰਨ ਹਰ ਵਰਗ ਦੇ ਲੋਕ ਸੰਤੁਸ਼ਟ ਹਨ। ਉਨ੍ਹਾਂ ਤਹਿਸੀਲਦਾਰ ਮਹਿਲ ਕਲਾਂ ਪਵਨ ਕੁਮਾਰ ਦੀਆਂ ਸੇਵਾਵਾਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਹੋਰ ਅਧਿਕਾਰੀ ਵੀ ਇਨ੍ਹਾਂ ਤੋਂ ਪ੍ਰੇਰਣਾ ਲੈ ਕੇ ਤਨਦੇਹੀ ਨਾਲ ਕੰਮ ਕਰਨ। ਵਿਧਾਇਕ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਫ਼ਤਰਾਂ ‘ਚ ਆਉਣ ਵਾਲੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਨਿਪਟਾਏ ਜਾਣ ਅਤੇ ਕਿਸੇ ਨੂੰ ਵੀ ਪ੍ਰੇਸ਼ਾਨੀ ਨਾ ਹੋਵੇ। ਇਸ ਮੌਕੇ ਗੁਰਜੀਤ ਸਿੰਘ ਸਹਿਜੜਾ, ਗੁਰਦੀਪ ਸਿੰਘ ਸੋਢਾ, ਸਤੀਸ਼ ਕੁਮਾਰ ਬਾਂਸਲ, ਗੁਰਪ੍ਰੀਤ ਗੁਰੀ ਔਲਖ ਆੜ੍ਹਤੀਆ, ਬਿੰਦਰ ਸਿੰਘ ਪੀ. ਏ., ਮਨਜੀਤ ਸਿੰਘ ਸਹਿਜੜਾ ਆਦਿ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣ ਤੋਂ ਬਾਅਦ ਸ. ਸੁਖਬੀਰ ਸਿੰਘ ਬਾਦਲ ਦਾ ਆਇਆ ਪਹਿਲਾ ਬਿਆਨ ਅਗਲੀ ਖ਼ਬਰ ਬੱਸ ਹਾਦਸੇ ਵਿਚ 26 ਯਾਤਰੀ ਜ਼ਖਮੀ
Ad Position 24