19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2025

ਰੁੜਕਾ ਕਲਾਂ ਵਿਖੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਰੁੜਕਾ ਕਲਾਂ, 11 ਅਗਸਤ-ਰੁੜਕਾ ਕਲਾਂ ਵਿਖੇ ਵਾਪਰੇ ਇਕ ਸੜਕ ਹਾਦਸੇ ਵਿਚ ਅਰਸ਼ਦੀਪ ਸਿੰਘ ਪੁੱਤਰ...

Ad Position 21
No active advertisement
ਅਜੀਤ ਡੈਸਕ 11-08-2025

ਰੁੜਕਾ ਕਲਾਂ, 11 ਅਗਸਤ-ਰੁੜਕਾ ਕਲਾਂ ਵਿਖੇ ਵਾਪਰੇ ਇਕ ਸੜਕ ਹਾਦਸੇ ਵਿਚ ਅਰਸ਼ਦੀਪ ਸਿੰਘ ਪੁੱਤਰ ਮਨਜੀਤ ਸਿੰਘ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ, ਮ੍ਰਿਤਕ ਆਪਣੇ ਰਿਸ਼ਤੇਦਾਰ ਰਾਜ ਸਿੰਘ ਪੁੱਤਰ ਅੰਗਰੇਜ਼ ਸਿੰਘ (ਵਾਸੀ ਪਟਿਆਲਾ) ਨਾਲ ਮੋਟਰਸਾਈਕਲ ਰਾਹੀਂ ਰੁੜਕਾ ਕਲਾਂ ਤੋਂ ਗੁਰਾਇਆ ਵੱਲ ਜਾ ਰਿਹਾ ਸੀ। ਬੀ.ਡੀ.ਪੀ.ਓ. ਦਫ਼ਤਰ ਨੇੜੇ ਸਾਹਮਣੇ ਤੋਂ ਆ ਰਹੀ ਇਕ ਮਿੰਨੀ ਬੱਸ ਨਾਲ ਉਸਦੀ ਸਿੱਧੀ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਅਰਸ਼ਦੀਪ ਸਿੰਘ ਨੂੰ ਫਗਵਾੜਾ ਦੇ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਰਾਜ ਸਿੰਘ ਨੂੰ ਗੰਭੀਰ ਜ਼ਖ਼ਮਾਂ ਦੇ ਚਲਦੇ ਲੁਧਿਆਣਾ ਦੇ ਹਸਪਤਾਲ ਰੈਫਰ ਕੀਤਾ ਗਿਆ ਹੈ। ਮ੍ਰਿਤਕ ਅਰਸ਼ਦੀਪ ਸਿੰਘ ਤਬਲਾਵਾਦਕ ਸੀ। ਉਸਦੇ ਪਿਤਾ ਮਨਜੀਤ ਸਿੰਘ ਗ੍ਰੰਥੀ ਸਿੰਘ ਦੀ ਸੇਵਾ ਕਰਦੇ ਹਨ ਅਤੇ ਰੁੜਕਾ ਕਲਾਂ ਵਿਚ ਵੀ ਸੇਵਾ ਨਿਭਾਅ ਚੁੱਕੇ ਹਨ। 

Ad Position 22
No active advertisement
ਪਿਛਲੀ ਖ਼ਬਰ ਚੋਣ ਕਮਿਸ਼ਨ ਨੇ ਹੋਰ 476 ਗ਼ੈਰ -ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਕੀਤੀ ਸ਼ੁਰੂ ਅਗਲੀ ਖ਼ਬਰ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ
Ad Position 24