18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2025

ਜ਼ਮੀਨ ਖਿਸਕਣ ਕਾਰਨ ਪਠਾਨਕੋਟ ਡਲਹੌਜ਼ੀ ਰਾਸ਼ਟਰੀ ਰਾਜਮਾਰਗ ਬੰਦ

ਪਠਾਨਕੋਟ, 12 ਅਗਸਤ- ਜ਼ਿਲ੍ਹਾ ਪਠਾਨਕੋਟ ਦੇ ਪਹਾੜੀ ਖੇਤਰ ਵਿਚ ਜ਼ਮੀਨ ਖਿਸਕਣ ਕਾਰਨ ਪਠਾਨਕੋਟ ਡਲਹੌਜ਼ੀ ਰਾਸ਼ਟਰੀ ਰਾਜਮਾਰਗ ਬੰਦ ਹੋ ਗਿਆ ਹੈ। ਇਸ ਦੇ ਨਾਲ ਹੀ ਇਕ ਥਾਂ....

Ad Position 21
No active advertisement
ਅਜੀਤ ਡੈਸਕ 12-08-2025

ਪਠਾਨਕੋਟ, 12 ਅਗਸਤ- ਜ਼ਿਲ੍ਹਾ ਪਠਾਨਕੋਟ ਦੇ ਪਹਾੜੀ ਖੇਤਰ ਵਿਚ ਜ਼ਮੀਨ ਖਿਸਕਣ ਕਾਰਨ ਪਠਾਨਕੋਟ ਡਲਹੌਜ਼ੀ ਰਾਸ਼ਟਰੀ ਰਾਜਮਾਰਗ ਬੰਦ ਹੋ ਗਿਆ ਹੈ। ਇਸ ਦੇ ਨਾਲ ਹੀ ਇਕ ਥਾਂ ’ਤੇ ਸੜਕ ਵੀ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ। ਇੰਨਾ ਹੀ ਨਹੀਂ, ਇਕ ਟਰੱਕ ਵੀ ਇਸ ਦੀ ਚਪੇਟ ਵਿਚ ਆ ਗਿਆ ਪਰ ਟਰੱਕ ਡਰਾਈਵਰ ਬਚ ਗਿਆ। ਇਸ ਵੇਲੇ, ਪਠਾਨਕੋਟ ਡਲਹੌਜ਼ੀ ਚੰਬਾ ਰਾਸ਼ਟਰੀ ਰਾਜਮਾਰਗ ਬੰਦ ਹੋ ਗਿਆ ਹੈ ਅਤੇ ਦੋਵਾਂ ਪਾਸਿਆਂ ’ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ, ਜਦੋਂ ਕਿ ਪੰਜਾਬ ਅਤੇ ਹਿਮਾਚਲ ਦਾ ਸੰਪਰਕ ਟੁੱਟ ਗਿਆ ਹੈ।

ਦੱਸ ਦੇਈਏ ਕਿ ਬੀਤੀ ਰਾਤ ਤੋਂ ਹੋ ਰਹੀ ਬਾਰਿਸ਼ ਕਾਰਨ ਜ਼ਿਲ੍ਹਾ ਪਠਾਨਕੋਟ ਦੇ ਪਹਾੜੀ ਖੇਤਰ ਵਿਚ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਅਮਰੀਕਾ: ਯੂ.ਐਸ. ਸਟੀਲ ਪਲਾਂਟ ਵਿਚ ਇਕ ਵੱਡਾ ਧਮਾਕਾ, ਦੋ ਦੀ ਮੌਤ ਅਗਲੀ ਖ਼ਬਰ ਝੱਲ ਲੇਈ ਵਾਲਾ ਨੇੜਿਓਂ ਪੁਲਿਸ ਮੁਕਾਬਲੇ ਦੌਰਾਨ ਨਾਮੀ ਗੈਂਗਸਟਰ ਬਲਵਿੰਦਰ ਬਿੱਲਾ ਕਾਬੂ
Ad Position 24