18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2025

ਰਣਜੀਤ ਸਿੰਘ ਗਿੱਲ ਨੂੰ ਸੋਮਵਾਰ ਤੱਕ ਪੁੱਛਗਿੱਛ ਲਈ ਨਹੀਂ ਬੁਲਾਇਆ ਜਾਵੇਗਾ- ਹਾਈ ਕੋਰਟ

ਚੰਡੀਗੜ੍ਹ, 12 ਅਗਸਤ- ਪੰਜਾਬ ਭਾਜਪਾ ਆਗੂ ਅਤੇ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ....

Ad Position 21
No active advertisement
ਅਜੀਤ ਡੈਸਕ 12-08-2025

 ਚੰਡੀਗੜ੍ਹ, 12 ਅਗਸਤ- ਪੰਜਾਬ ਭਾਜਪਾ ਆਗੂ ਅਤੇ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਇਸ ਮਾਮਲੇ ਦੀ ਸੁਣਵਾਈ ਅੱਜ ਹੋਈ। ਅਦਾਲਤ ਨੇ ਉਨ੍ਹਾਂ ਨੂੰ ਫਿਲਹਾਲ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਉਨ੍ਹਾਂ ਨੂੰ ਸੋਮਵਾਰ ਤੱਕ ਪੁਛਗਿੱਛ ਲਈ ਨਹੀਂ ਬੁਲਾਇਆ ਜਾਵੇਗਾ। ਹੁਣ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਨੂੰ ਹੋਵੇਗੀ।


ਗਿੱਲ ਦੇ ਭਾਜਪਾ ਵਿਚ ਸ਼ਾਮਿਲ ਹੋਣ ਤੋਂ ਸਿਰਫ਼ 12 ਘੰਟੇ ਬਾਅਦ, ਵਿਜੀਲੈਂਸ ਟੀਮ ਨੇ ਉਨ੍ਹਾਂ ਦੇ ਚਾਰ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਖਾਸ ਗੱਲ ਇਹ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਉਨ੍ਹਾਂ ਨੂੰ ਆਪਣੀ ਰਿਹਾਇਸ਼ ’ਤੇ ਹੀ ਭਾਜਪਾ ਵਿਚ ਸ਼ਾਮਿਲ ਕਰਵਾਇਆ।

Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੁੜ ਮੁਲਤਵੀ, ਹੁਣ ਭਲਕੇ ਸੁਣਵਾਈ ਹੋਵੇਗੀ ਅਗਲੀ ਖ਼ਬਰ ਪੀ.ਜੀ.ਆਈ. ’ਚ ਐਸਮਾ ਲਾਗੂ
Ad Position 24