18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2025

ਪਿੰਡ ਬਾਜਕ ਦੇ ਨੌਜਵਾਨ ਨੂੰ ਦੋਸਤ ਨੇ ਹੀ ਦਿੱਤੀ ਨਸ਼ੇ ਦੀ ਵੱਧ ਮਾਤਰਾ, ਹੋਈ ਮੌਤ

ਸੰਗਤ ਮੰਡੀ, 12 ਅਗਸਤ (ਦੀਪਕ ਸ਼ਰਮਾ)-ਜ਼ਿਲ੍ਹਾ ਬਠਿੰਡਾ ਦੇ ਬਾਦਲ ਰੋਡ ਉਤੇ ਪੈਂਦੇ ਥਾਣਾ...

Ad Position 21
No active advertisement
ਅਜੀਤ ਡੈਸਕ 12-08-2025

ਸੰਗਤ ਮੰਡੀ, 12 ਅਗਸਤ (ਦੀਪਕ ਸ਼ਰਮਾ)-ਜ਼ਿਲ੍ਹਾ ਬਠਿੰਡਾ ਦੇ ਬਾਦਲ ਰੋਡ ਉਤੇ ਪੈਂਦੇ ਥਾਣਾ ਨੰਦਗੜ੍ਹ ਅਧੀਨ ਪਿੰਡ ਬਾਜਕ ਦੇ ਇਕ ਨੌਜਵਾਨ ਨੂੰ ਉਸਦੇ ਹੀ ਦੋਸਤ ਵਲੋਂ ਨਸ਼ੇ ਦੀ ਵੱਧ ਮਾਤਰਾ ਦੇਣ ਉਤੇ ਮੌਤ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਨਵਯੁੱਗਦੀਪ ਦੇ ਪਿਤਾ ਬਲਵੰਤ ਸਿੰਘ ਨੇ ਕਿਹਾ ਕਿ ਉਸਦਾ ਬੇਟਾ ਪਿਛਲੇ ਕੁਝ ਮਹੀਨਿਆਂ ਤੋਂ ਰਾਜਸਥਾਨ ਹਨੂੰਮਾਨਗੜ੍ਹ ਦੇ ਨਸ਼ਾ-ਛੁਡਾਊ ਕੇਂਦਰ ਵਿਖੇ ਨਸ਼ਾ ਛੱਡਣ ਲਈ ਭਰਤੀ ਹੋਇਆ ਸੀ ਅਤੇ ਰੱਖੜੀ ਤੋਂ ਇਕ ਦਿਨ ਪਹਿਲਾਂ ਉਹ ਆਪਣੇ ਪਿੰਡ ਬਾਜਕ ਆਇਆ ਸੀ ਤਾਂ ਉਸਨੂੰ ਪਿੰਡ ਦੇ ਦੋਸਤ ਸ਼ਰਨਦੀਪ ਕਾਰ ਵਿਚ ਬਿਠਾ ਕੇ ਲੈ ਗਿਆ ਅਤੇ ਨਸ਼ੇ ਦੀ ਵੱਧ ਮਾਤਰਾ ਦਿੱਤੀ ਅਤੇ ਬੇਹੋਸ਼ੀ ਦੀ ਹਾਲਤ ਵਿਚ ਸਰਕਾਰੀ ਹਸਪਤਾਲ ਘੁੱਦਾ ਵਿਖੇ ਛੱਡ ਗਿਆ, ਜਿਸ ਕਾਰਨ ਉਸਦੀ ਮੌਤ ਹੋ ਗਈ।

ਥਾਣਾ ਨੰਦਗੜ੍ਹ ਦੇ ਮੁਖੀ ਇੰਸਪੈਕਟਰ ਰਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੇ ਦੇ ਪਿਤਾ ਬਲਵੰਤ ਸਿੰਘ ਨੇ ਬਿਆਨ ਦਰਜ ਕਰਵਾਏ ਹਨ ਕਿ ਉਸਦੇ ਬੇਟੇ ਦੇ ਦੋਸਤ ਸ਼ਰਨਦੀਪ ਨੇ ਉਸਦੇ ਪੁੱਤਰ ਨੂੰ ਘਰੋਂ ਲਿਜਾ ਕੇ ਨਸ਼ੇ ਦੀ ਵੱਧ ਮਾਤਰਾ ਦੇ ਦਿੱਤੀ,  ਜਿਸ ਕਾਰਨ ਉਸਦੀ ਮੌਤ ਹੋ ਗਈ। ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਲੜਕੇ ਦੇ ਪਿਤਾ ਬਲਵੰਤ ਸਿੰਘ ਦੇ ਬਿਆਨਾਂ ਉਤੇ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। 

Ad Position 22
No active advertisement
ਪਿਛਲੀ ਖ਼ਬਰ ਪਿੰਡ ਸਿੰਘੋਵਾਲ ਦੇ ਅੱਡੇ ਨੇੜੇ ਚੱਲੀਆਂ ਗੋਲੀਆਂ, ਇਕ ਨੌਜਵਾਨ ਦੀ ਮੌਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰੈਸ ਕਾਨਫਰੰਸ
Ad Position 24